08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪਸ਼ੂ ਪਾਲਕਾਂ ਲਈ ਦੋ ਹਫ਼ਤੇ ਦਾ ਡੇਅਰੀ ਸਿਖ਼ਲਾਈ ਕੋਰਸ 13 ਤੋਂ

ਅਜੀਤ ਡੈਸਕ 08-07-2026
ਜਲੰਧਰ, 7 ਜੁਲਾਈ (ਜਤਿੰਦਰ ਪੰਮੀ)–ਡੇਅਰੀ ਵਿਕਾਸ ਵਿਭਾਗ ਵਲੋਂ ਦੋ ਹਫ਼ਤੇ ਦਾ ਡੇਅਰੀ ਸਿਖ਼ਲਾਈ ਕੋਰਸ 13 ਜੁੂਲਾਈ ਤੋਂ ਡੇਅਰੀ ਟ੍ਰੇਨਿੰਗ ਸੈਂਟਰ ਫਗਵਾੜਾ ਵਿਖੇ ਸ਼ੁਰੂ ਕੀਤਾ ਰਿਹਾ ਹੈ। ਇਸ ਵਿੱਚ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਪਸ਼ੂ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਿਖਿਆਰਥੀਆਂ ਨੂੰ ਵਿਭਾਗੀ ਲਿਟਰੇਚਰ ਮੁਫ਼ਤ ਦਿੱਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਕਸ਼ਮੀਰ ਸਿੰਘ ਨੇ ਦੱਸਿਆ ਕਿ ਡੇਅਰੀ ਸਿਖ਼ਲਾਈ ਕੋਰਸ ਕਰਨ ਦੇ ਚਾਹਵਾਨ (ਮਰਦ ਤੇ ਔਰਤ), ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਵੇ, ਪੇਂਡੂ ਪਿਛੋਕੜ ਨਾਲ ਸੰਬੰਧ ਰੱਖਦਾ ਹੋਵੇ, ਟ੍ਰੇਨਿੰਗ ਦਾ ਲਾਭ ਉਠਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਨਰਲ ਕੈਟਾਗਰੀ ਦੇ ਸਿਖਿਆਰਥੀਆਂ ਲਈ ਫੀਸ 1000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 750 ਰੁਪਏ ਫੀਸ ਹੋਵੇਗੀ। ਉਨ੍ਹਾਂ ਦੱਸਿਆ ਕਿ ਸਿਖ਼ਲਾਈ ਲੈਣ ਲਈ ਜ਼ਿਲ੍ਹਾ ਜਲੰਧਰ ਦੇ ਚਾਹਵਾਨ ਉਮੀਦਵਾਰ 10 ਜੁਲਾਈ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਆਰ.ਡੀ.ਡੀ.ਐਲ. ਕੰਪਲੈਕਸ ਲਾਡੋਵਾਲੀ ਰੋਡ ਵਿਖੇ ਪਹੁੰਚ ਕਰ ਸਕਦੇ ਹਨ।
ਪਿਛਲੀ ਖ਼ਬਰ ਐਸ.ਐਸ.ਡੀ.ਪੀ.ਐਸ. ਅਰਜੁਨ ਨਗਰ ਵਿਖੇ ਸ਼ਾਨਦਾਰ ਇਨਵੈਸਟੀਚਰ ਸਮਾਰੋਹ ਕਰਵਾਇਆ-ਵਿਦਿਆਰਥੀ ਕੌਂਸਲ ਨੇ ਚੁੱਕੀ ਸਹੁੰ ਅਗਲੀ ਖ਼ਬਰ ਕਰੋੜਾਂ ਦੀ ਬਕਾਇਆ ਫ਼ੀਸ ਜਮ੍ਹਾਂ ਨਾ ਕਰਵਾਉਣ ਵਾਲੇ ਕਾਲੋਨਾਈਜ਼ਰਾਂ ’ਤੇ ਦਰਜ ਹੋਣਗੇ ਕੇਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।