08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਕੈਬਨਿਟ ਮੰਤਰੀ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਡਾਕੂਮੈਂਟਰੀ ਵੈਨਾਂ ਰਵਾਨਾ ਗੁਰੂ ਰਵਿਦਾਸ ਜੀ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਪਾਲ ਭਗਤ

ਅਜੀਤ ਡੈਸਕ 08-07-2026
ਜਲੰਧਰ, 7 ਜੁਲਾਈ (ਜਤਿੰਦਰ ਪੰਮੀ)–ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ 3 ਡਾਕੂਮੈਂਟਰੀ ਵੈਨਾਂ ਨੂੰ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਲਈ ਰੈੱਡ ਕਰਾਸ ਭਵਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵੈਨਾਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਗੀਆਂ। ਇਨ੍ਹਾਂ ਵੈਨਾਂ ਜ਼ਰੀਏ ਗੁਰੂ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਅਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਦੀ ਵਚਨਬੱਧਤਾ ਤਹਿਤ ਸੂਬੇ ਭਰ ਵਿੱਚ ਇਹ ਵੈਨਾਂ ਚਲਾਈਆਂ ਗਈਆਂ ਹਨ। ਐੱਲ.ਈ.ਡੀ. ਸਕਰੀਨਾਂ ਨਾਲ ਲੈਸ ਇਨ੍ਹਾਂ ਵੈਨਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਤਿੰਨ ਵੈਨਾਂ ਨੂੰ ਰਵਾਨਾ ਕੀਤਾ ਗਿਆ ਹੈ, ਜੋ ਕਿ ਪਹਿਲਾਂ ਨਕੋਦਰ, ਕਰਤਾਰਪੁਰ ਅਤੇ ਆਦਮਪੁਰ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਜਾਣਗੀਆਂ ਅਤੇ ਹਰੇਕ ਵੈਨ ਰਾਹੀਂ ਰੋਜ਼ਾਨਾਂ ਦੋ ਪਿੰਡਾਂ ਵਿੱਚ ਇਹ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾਵੇਗੀ। ਉਨ੍ਹਾਂ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਉਪਦੇਸ਼ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦੇਖਣ ਲਈ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਰੁਣ ਚੌਧਰੀ, ਸਕੱਤਰ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜਲੰਧਰ ਦਿਹਾਤੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਜਥੇਦਾਰ ਵਡਾਲਾ ਦੀ ਸਹਿਮਤੀ... ਅਗਲੀ ਖ਼ਬਰ ਹਥਿਆਰ ਬਰਾਮਦਗੀ ਲਈ ਲਿਆਂਦੇ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ’ਚ ਪੁਲਿਸ ’ਤੇ ਚਲਾਈ ਗੋਲੀ, ਜਵਾਬੀ ਫਾਇਰਿੰਗ ’ਚ ਹੋਇਆ ਜ਼ਖ਼ਮੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।