12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਨਿਤਿਨ ਕੋਹਲੀ ਵਲੋਂ ਸੂਰੀਆ ਐਨਕਲੇਵ ਵਿਖੇ ਪਾਣੀ ਵਾਲੇ ਟਿਊਬਵੈੱਲ ਦੇ ਕੰਮ ਦਾ ਉਦਘਾਟਨ

ਅਜੀਤ ਡੈਸਕ 10-07-2026
ਚੁਗਿੱਟੀ/ ਜੰਡੂ ਸਿੰਘਾ,9 ਜੁਲਾਈ ( ਨਰਿੰਦਰ ਲਾਗੂ) ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ਼ ਨਿਤਿਨ ਕੋਹਲੀ ਵਲੋਂ ਵੀਰਵਾਰ ਨੂੰ ਸੂਰੀਆ ਐਨਕਲੇਵ ਵਿਖੇ ਲਗਾਏ ਜਾਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਮਨਮੋਹਨ ਸਿੰਘ ਰਾਜੂ ਵੀ ਹਾਜ਼ਰ ਹੋਏ। ਉਨ੍ਹਾਂ ਕਿਹਾ ਕਿ ਉਕਤ ਖੇਤਰ ਵਿੱਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬੜੀ ਦਿੱਕਤ ਮਹਿਸੂਸ ਹੋ ਰਹੀ ਸੀ ਜਿਸ ਦੇ ਚੱਲਦਿਆਂ ਇਸ ਤੋਂ ਪਹਿਲਾਂ ਵੀ ਮਗਰਲੇ ਦਿਨਾਂ ਵਿੱਚ 2 ਟਿਊਬਵੈੱਲ ਲਗਾਏ ਗਏ ਹਨ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਨਿਤਿਨ ਕੋਹਲੀ ਨੇ ਕਿਹਾ ਕਿ ਸੂਰੀਆ ਐਨਕਲੇਵ ਹੀ ਨਹੀਂ, ਬਲਕਿ ਸਾਰੇ ਕੇਂਦਰੀ ਹਲਕੇ ਵਿੱਚ ਵਿਕਾਸ ਬਹੁਤ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਇਸ ਮੌਕੇ ਇਲਾਕਾ ਕੌਂਸਲਰ ਮਨਮੋਹਨ ਸਿੰਘ ਰਾਜੂ ਨੇ ਆਖਿਆ ਕਿ ਜਿਸ ਦਿਨ ਤੋਂ ਨਿਤਿਨ ਕੋਹਲੀ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ਼ ਬਣੇ ਹਨ ਉਦੋਂ ਤੋਂ ਹੀ ਇਸ ਖੇਤਰ ਵਿੱਚ ਵਿਕਾਸ ਦੀ ਗਤੀ ਤੇਜ਼ ਹੋਈ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਆਪਾਂ ਸਾਰਿਆਂ ਨੇ ਵੱਧ ਤੋਂ ਵੱਧ ਵੋਟਾਂ ਪਾ ਕੇ ਇਨ੍ਹਾਂ ਨੂੰ ਸਫ਼ਲਤਾ ਦਿਵਾਉਣੀ ਹੈ। ਇਸ ਮੌਕੇ ਬਲਾਕ ਪ੍ਰਧਾਨ ਸੁਨੀਲ ਸ਼ਰਮਾ, ਚੇਅਰਮੈਨ ਸਤੀਸ਼ ਅਗਰਵਾਲ, ਲਲਿਤ ਮਿੱਤਲ, ਜਗਜੀਤ ਸਿੰਘ, ਅਸ਼ੋਕ ਸ਼ਰਮਾ,ਪਵਨ ਸੇਤੀਆ, ਸ਼ਮੀਰ ਗੁਪਤ, ਗੁਲਸ਼ਨ ਅਗਰਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ’ਚ ਛੁੱਟੀਆਂ ਦੇ ਹੋਮ ਵਰਕ ਦੀ ਪ੍ਰਦਰਸ਼ਨੀ ਅਗਲੀ ਖ਼ਬਰ ਕਮਿਸ਼ਨ ਸਫ਼ਾਈ ਸੇਵਕਾਂ ਦੇ ਹੱਕਾਂ ਦੀ ਰਾਖੀ, ਭਲਾਈ ਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਯਤਨਸ਼ੀਲ- ਗਰੇਵਾਲ ਪੰਜਾਬ ਰਾਜ ਸਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।