06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਡਾ.ਕੁਲਦੀਪ ਰਾਏ ਆਲ ਇੰਡੀਆ ਅੰਬੇਡਕਰ ਮਹਾ ਸਭਾ ਪੰਜਾਬ ਦੇ ਉਪ ਪ੍ਰਧਾਨ ਨਿਯੁਕਤ

ਅਜੀਤ ਡੈਸਕ 11-07-2026
ਫਿਲੌਰ, 10 ਜੁਲਾਈ (ਵਿਪਨ ਗੈਰੀ)-ਉੱਘੇ ਸਮਾਜ ਸੇਵੀ ਅਤੇ ਅੰਬੇਡਕਰਵਾਦੀ ਆਗੂ ਡਾ.ਕੁਲਦੀਪ ਰਾਏ ਨੂੰ ਆਲ ਇੰਡੀਆ ਅੰਬੇਡਕਰ ਮਹਾ ਸਭਾ (ਰਜਿ.) ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਸੰਸਥਾ ਦੇ ਅਹੁਦੇਦਾਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਮਾਜ ਦੀ ਭਲਾਈ ਲਈ ਹੋਰ ਵੱਧ ਜੋਸ਼ ਨਾਲ ਕੰਮ ਕਰਨਗੇ।ਡਾ.ਕੁਲਦੀਪ ਰਾਏ ਨੇ ਸੰਸਥਾ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮਾਜਿਕ ਏਕਤਾ, ਸਿੱਖਿਆ ਦੇ ਪ੍ਰਚਾਰ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ‘ਆਪ’ ਸਰਕਾਰ ਦੀ ਮੁਫ਼ਤ ਬਿਜਲੀ ਸਹੂਲਤ ਨਾਲ 80 ਤੋਂ 90 ਫ਼ੀਸਦੀ ਘਰਾਂ ਦੇ ਬਿੱਲ ਜ਼ੀਰੋ ਆ ਰਹੇ-ਪੰਡੋਰੀ ਅਗਲੀ ਖ਼ਬਰ ਗੁਰਧਾਮਾਂ ਦੇ ਦਰਸ਼ਨਾਂ ਲਈ ਪੱਦੀ ਜਗੀਰ ਤੋਂ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।