07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸ਼ਹੀਦ ਦਲਜੀਤ ਸਿੰਘ ਨੂੰ 27ਵੀਂ ਬਰਸੀ ਮੌਕੇ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 12-07-2026
ਜਲੰਧਰ, 11 ਜੁਲਾਈ (ਜਸਪਾਲ ਸਿੰਘ)-ਕਾਰਗਿਲ ਸ਼ਹੀਦ ਦਲਜੀਤ ਸਿੰਘ ਦੀ 27ਵੀਂ ਬਰਸੀ ਸੰਬੰਧੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਮਾ ਮੰਡੀ ਵਿਖੇ ਕਰਵਾਏ ਗਏ। ਇਸ ਮੌਕੇ ਭਾਈ ਪ੍ਰਭਜੋਤ ਸਿੰਘ ਤੇ ਬੀਬੀ ਪਰਮਿੰਦਰ ਕੌਰ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ਹੀਦ ਦੇ ਨਿਵਾਸ ਅਸਥਾਨ ’ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸ਼ਰਧਾਂਜਲੀ ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਹੀਦ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕਸ਼ਿਅਪ ਨੌਜਵਾਨ ਸਬਾ ਦੇ ਪ੍ਰਧਾਨ ਪਵਨ ਕੁਮਾਰ ਤੇ ਸੈਨਾ ਮੈਡਲ ਸ਼ਹੀਦ ਕੁਲਵਿੰਦਰ ਸਿੰਘ ਦੀ ਪਤਨੀ ਰਾਜਵਿੰਦਰ ਕੌਰ ਨੂੰ ਪਰਿਵਾਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਮਰਦੀਪ ਸਿੰਘ ਕਿਨੂੰ, ਸਤਬੀਰ ਸਿੰਘ ਪਰਮਾਰ, ਮਨਜੀਤ ਸਿੰਘ ਟਰਾਂਸਪੋਰਟਰ, ਵਿੱਕੀ ਤੁਲਸੀ, ਮਨਦੀਪ ਜੱਸਲ, ਪ੍ਰਿਤਪਾਲ ਸਿੰਘ, ਦਵਿੰਦਰ ਸਿੰਘ, ਜਗਜੀਤ ਸਿੰਘ, ਸ਼ਰਨਜੀਤ ਸਿੰਘ, ਜਸਨੂਰ ਸਿੰਘ, ਸੁਖਦੇਵ ਸਿੰਘ, ਬਲਜਿੰਦਰ ਸਿੰਘ, ਸ਼ਹੀਦ ਦੀ ਮਾਤਾ ਕਮਲਜੀਤ ਕੌਰ, ਪਤਨੀ ਹਰਜਿਦੰਰ ਕੌਰ, ਭਰਾ ਕੁਲਦੀਪ ਸਿੰਘ, ਜੋਗਾ ਸਿੰਘ, ਸਹਿਜਬੀਰ ਸਿੰਘ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਭਗਤ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਤੁਰੰਤ ਹੱਲ ਦਾ ਦਿੱਤਾ ਭਰੋਸਾ ਲੋਕ ਮਿਲਣੀ... ਅਗਲੀ ਖ਼ਬਰ ਸੰਸਥਾਪਕ ਪ੍ਰਿੰਸੀਪਲ ਡਾ. ਰਸ਼ਮੀ ਵਿੱਜ ਦੀ ਵਿਦਾਇਗੀ ਮੌਕੇ ਸਨਮਾਨ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।