06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਗੁਰਦੁਆਰਾ ਰਾਮਸਰ ਸਾਹਿਬ ਕੋਟ ਖੁਰਦ ਤੋਂ ਵਿਸ਼ਾਲ ਨਗਰ ਕੀਰਤਨ ਕੱਲ੍ਹ

ਅਜੀਤ ਡੈਸਕ 13-07-2026

ਜਲੰਧਰ 12 ਜੁਲਾਈ (ਜਸਪਾਲ ਸਿੰਘ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਸਰ ਸਾਹਿਬ ਪਿੰਡ ਕੋਟ ਖੁਰਦ ਤੋਂ ਇੱਕ ਵਿਸ਼ਾਲ ਨਗਰ ਕੀਰਤਨ 14 ਜੁਲਾਈ ਦਿਨ ਮੰਗਲਵਾਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਰਾਮਸਰ ਸਾਹਿਬ ਕੋਟ ਖੁਰਦ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਸੰਤ ਜੀਤ ਸਿੰਘ ਮੁਖੀ ਨਿਰਮਲ ਕੁਟੀਆ ਜੋਹਲਾਂ ਵਾਲਿਆਂ ਦੀ ਰਹਿਨੁਮਾਈ ਹੇਠ ਸਜਾਏ ਜਾ ਰਹੇ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸਮੂਲੀਅਤ ਕਰਨਗੀਆਂ ਇਹ ਨਗਰ ਕੀਰਤਨ 14 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 7 ਵਜੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਆਰੰਭ ਹੋ ਕੇ ਕੁੱਕੜ ਪਿੰਡ, ਅਲੀ ਪੁਰ,ਹਾਥੀ ਗੇਟ ਨੰਗਲ ਕਰਾਰ ਖਾਂ, ਪਰਾਗਪੁਰ ਜੀਟੀ ਰੋਡ, ਹਵੇਲੀ ਢਾਬਾ ਤੇ ਕੋਟ ਕਲਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਵੇਗਾ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਨਗਰ ਕੀਰਤਨ ਉਪਰੰਤ 15 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਜਾਣਗੇ ਜਿਨਾਂ ਦੇ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ

ਪਿਛਲੀ ਖ਼ਬਰ ਅਲਮਸਤ ਬਾਪੂ ਗੁਰਚਰਨ ਸ਼ਾਹ ਦੀ ਯਾਦ ’ਚ ਕਰਵਾਇਆ ਸਾਲਾਨਾ ਜੋੜ ਮੇਲਾ ਅਗਲੀ ਖ਼ਬਰ ਦਿਲਕੁਸ਼ਾ ਮਾਰਕੀਟ ਵਿਚ ਵੱਡੀ ਸਮਰੱਥਾ ਦੀਆਂ ਬਿਜਲੀ ਤਾਰਾਂ ਪਾਈਆਂ-ਨਵਾਂ ਟਰਾਂਸਫ਼ਾਰਮਰ ਵੀ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।