06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਇਤਿਹਾਸਿਕ ਨਗਰ ਬਿਲਗਾ ਵਿਖੇ ਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ’ਤੇ 5 ਸਮੂਹਿਕ ਅਨੰਦ ਕਾਰਜ ਕਰਵਾਏ

ਅਜੀਤ ਡੈਸਕ 13-07-2026

ਬਿਲਗਾ, 12 ਜੁਲਾਈ (ਤਜਿੰਦਰ ਕੁਮਾਰ)-ਇਤਿਹਾਸਿਕ ਅਤੇ ਪਵਿੱਤਰ ਨਗਰ ਬਿਲਗਾ ਵਿਖੇ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਧਾਰਮਿਕ ਸਮਾਗਮ ਪੂਰਨ ਸ਼ਰਧਾ, ਭਾਵਨਾ ਅਤੇ ਚਾਅ ਨਾਲ ਕਰਵਾਏ ਗਏ। ਇਸ ਮੁਕੱਦਸ ਦਿਹਾੜੇ ਨੂੰ ਮੁੱਖ ਰੱਖਦਿਆਂ, ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ ਵੱਲੋਂ ਦੇਸ਼-ਵਿਦੇਸ਼ ਦੀਆਂ ਦਾਨੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇੱਕ ਸ਼ਲਾਘਾਯੋਗ ਉਪਰਾਲਾ ਕਰਦਿਆਂ 5 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੇ ਸਮੂਹਿਕ ਅਨੰਦ ਕਾਰਜ ਸੰਪੂਰਨ ਮਰਯਾਦਾ ਅਨੁਸਾਰ ਕਰਵਾਏ ਗਏ। ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਦੌਰਾਨ ਉੱਚ ਕੋਟੀ ਦੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਭਾਈ ਜਸਵੀਰ ਸਿੰਘ ਪਾਉਂਟਾ ਸਾਹਿਬ ਵਾਲੇ ਅਤੇ ਸੁਖਮਨੀ ਸਭਾ ਸੁਸਾਇਟੀ ਬਿਲਗਾ ਦੀਆਂ ਬੀਬੀਆਂ ਦੇ ਜਥਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਪੂਰੇ ਮਾਹੌਲ ਨੂੰ ਗੁਰੂ-ਚਰਨਾਂ ਨਾਲ ਜੋੜਿਆ। ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਸ.ਜੀ.ਪੀ.ਸੀ.ਦੇ ਮੀਤ ਪ੍ਰਧਾਨ ਜੱਥੇਦਾਰ ਬਲਦੇਵ ਸਿੰਘ ਕਲਿਆਣ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਜੱਥੇਦਾਰ ਕਲਿਆਣ ਨੇ ਭਾਈ ਸੋਢੀ ਅਤੇ ਸਮੂਹ ਸੰਗਤ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਬੰਧਕਾਂ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਨਵ-ਵਿਆਹੀਆਂ ਲੜਕੀਆਂ ਨੂੰ ਨਵੇਂ ਘਰ ਦੀ ਸ਼ੁਰੂਆਤ ਲਈ ਸੋਨੇ ਦੇ ਗਹਿਣੇ, ਕੱਪੜੇ ਅਤੇ ਘਰੇਲੂ ਵਰਤੋਂ ਦਾ ਸਾਰਾ ਜ਼ਰੂਰੀ ਤੇ ਕੀਮਤੀ ਸਾਮਾਨ ਤੋਹਫ਼ੇ ਵਜੋਂ ਦਿੱਤਾ ਗਿਆ।

ਪਿਛਲੀ ਖ਼ਬਰ ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਨੇ ਸ੍ਰੀ ਗੁਰੂ ਰਵਿਦਾਸ ਸਬੰਧੀ ਕਰਵਾਇਆ 6ਵਾਂ ਸੈਮੀਨਾਰ ਅਗਲੀ ਖ਼ਬਰ ‘ਸਤਲੁਜ’ ਫ਼ਿਲਮ ’ਤੇ ਲਾਈ ਪਾਬੰਦੀ ਸਿੱਖ ਕੌਮ ਨੂੰ ਬੇਗਾਨਗੀ ਦਾ ਅਹਿਸਾਸ ਕਰਾ ਰਹੀ ਹੈ -ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।