06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਟਰਾਲੇ ਨੇ ਲਈ ਬਜ਼ੁਰਗ ਦੀ ਜਾਨ, ਪਰਿਵਾਰ ਨੇ ਕੀਤਾ ਰਾਜ਼ੀਨਾਮਾ

ਅਜੀਤ ਡੈਸਕ 14-07-2026
ਜਲੰਧਰ, 13 ਜੁਲਾਈ (ਜਤਿੰਦਰ ਪੰਮੀ)–ਸੋਮਵਾਰ ਸਵੇਰੇ ਡਾ. ਬੀ. ਆਰ. ਅੰਬੇਡਕਰ ਚੌਕ ਨੇੜੇ ਵਾਪਰੇ ਹਾਦਸੇ ’ਚ ਸਾਈਕਲ ਸਵਾਰ ਬਜ਼ੁਰਗ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ ਹੋ ਗਈ। ਬਜ਼ੁਰਗ ਦੀ ਪਛਾਣ ਰਤਨ ਸਿੰਘ ਉਮਰ 74 ਸਾਲ ਪੁੱਤਰ ਅਜੀਤ ਸਿੰਘ ਵਾਸੀ ਨੇੜੇ ਅੰਬੇਡਕਰ ਸਕੂਲ ਲਸੂੜੀ ਮੁਹੱਲਾ ਬਸਤੀ ਦਾਨਿਸ਼ਮੰਦਾਂ ਵਜੋਂ ਹੋਈ ਹੈ। ਹਾਲਾਂਕਿ ਬਾਅਦ ਵਿੱਚ ਮ੍ਰਿਤਕ ਦੇ ਪਰਿਵਾਰ ਨੇ ਟਰਾਲੇ ਵਾਲਿਆਂ ਨਾਲ ਰਾਜ਼ੀਨਾਮਾ ਕਰ ਲਿਆ ਅਤੇ ਕੇਸ ਦਰਜ ਨਹੀਂ ਕਰਵਾਇਆ। ਹਾਦਸੇ ਵੇਲੇ ਮੌਕੇ ’ਤੇ ਮੌਜੂਦ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੇ ਟਰਾਲਾ ਤੇ ਚਾਲਕ ਦੋਵੇਂ ਕਬਜ਼ੇ ’ਚ ਲੈ ਲਏ। ਸੂਚਨਾ ਮਿਲਣ ’ਤੇ ਥਾਣਾ ਚਾਰ ਦੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਸਵੇਰੇ ਪੌਣੇ ਅੱਠ ਦੇ ਕਰੀਬ ਟਰਾਲਾ ਗੁਰੂ ਨਾਨਕ ਮਿਸ਼ਨ ਚੌਕ ਵਲੋਂ ਆ ਰਿਹਾ ਸੀ ਕਿ ਡਾ. ਅੰਬੇਡਕਰ ਚੌਕ ’ਚ ਸਾਈਕਲ ਸਵਾਰ ਬਜ਼ੁਰਗ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਬਜ਼ੁਰਗ ਚਾਲਕ ਪਾਸੇ ਦੇ ਪਿਛਲੇ ਟਾਇਰਾਂ ਹੇਠਾਂ ਆਉਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਚੌਕ ’ਚ ਮੌਜੂਦ ਟ੍ਰੈਫਿਕ ਮੁਲਾਜ਼ਮਾਂ ਨੇ ਤੁਰੰਤ ਟਰਾਲਾ ਚਾਲਕ ਨੂੰ ਕਾਬੂ ਕਰ ਲਿਆ ਅਤੇ ਕੰਟਰੋਲ ਰੂਮ ’ਤੇ ਸੂਚਨਾ ਦਿੱਤੀ, ਜਿਸ ’ਤੇ ਪੁਲਿਸ ਟੀਮ ਪੁੱਜ ਗਈ ਅਤੇ ਲਾਸ਼ ਸਿਵਲ ਹਸਪਤਾਲ ਪਹੁੰਚਾਈ ਗਈ। ਥਾਣਾ ਚਾਰ ਦੀ ਪੁਲਿਸ ਨੇ ਮੌਕੇ ’ਤੇ ਜਾ ਕੇ ਟਰਾਲਾ ਤੇ ਸਾਈਕਲ ਕਬਜ਼ੇ ’ਚ ਲੈ ਕੇ ਥਾਣੇ ਲੈ ਆਂਦਾ ਅਤੇ ਕਾਰਵਾਈ ਆਰੰਭ ਦਿੱਤੀ। ਮਾਮਲੇ ’ਚ ਕਾਰਵਾਈ ਕਰਨ ਬਾਰੇ ਪੁੱਛੇ ਜਾਣ ’ਤੇ ਥਾਣਾ ਚਾਰ ਦੇ ਮੁਖੀ ਅਜਮੇਰ ਲਾਲ ਨੇ ਦੱਸਿਆ ਕਿ ਮ੍ਰਿਤਕ ਰਤਨ ਸਿੰਘ ਦੇ ਪਰਿਵਾਰ ਨੇ ਦੂਜੀ ਧਿਰ ਨਾਲ ਰਾਜ਼ੀਨਾਮਾ ਕਰ ਲਿਆ ਅਤੇ ਕੇਸ ਦਰਜ ਨਹੀਂ ਕਰਵਾਇਆ ਹੈ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਜਲੰਧਰ ਛਾਉਣੀ ਦੀ ਰੈਲੀ ’ਚ ਬੰਬ ਧਮਾਕੇ ਕਰਨ ਦੀ ਧਮਕੀ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਰੈਲੀ ਵ... ਅਗਲੀ ਖ਼ਬਰ ਪਿੰਡ ਅੱਟਾ ਦੇ ਨੌਜਵਾਨ ਲੜਕੇ ਦੀ ਹਾਦਸੇ ਵਿਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।