06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪ੍ਰਧਾਨ ਮੰਤਰੀ ਦੀ ਜਲੰਧਰ ਛਾਉਣੀ ਦੀ ਰੈਲੀ ’ਚ ਬੰਬ ਧਮਾਕੇ ਕਰਨ ਦੀ ਧਮਕੀ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਰੈਲੀ ਵਾਲੀ ਥਾਂ ਦਾ ਕੀਤਾ ਦੌਰਾ

ਅਜੀਤ ਡੈਸਕ 14-07-2026
ਜਲੰਧਰ ਛਾਉਣੀ, 13 ਜੁਲਾਈ (ਪਵਨ ਖਰਬੰਦਾ)-17 ਜੁਲਾਈ ਨੂੰ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਉਦਘਾਟਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਤੋਂ ਪਹਿਲਾਂ ਅੱਜ ਖਾਲੀਸਤਾਨ ਨੈਸਨਲ ਆਰਮੀ ਵਲੋਂ ਜਲੰਧਰ ਛਾਉਣੀ ਰੇਲਵੇ ਸਟੇਸ਼ਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ’ਚ ਬੰਬ ਧਮਾਕਾ ਕਰਨ ਅਤੇ ਰਾਜ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਆਈਈਡੀ ਵਿਸਫੋਟ ਨਾਲ ਉਡਾਉਣ ਸੰਬੰਧੀ ਭੇਜੀ ਗਈ ਈਮੇਲ ਤੋਂ ਬਾਅਦ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਅਤੇ ਪੁਲਿਸ ਕਮਿਸ਼ਨਰੇਟ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵਲੋਂ ਅਧਿਕਾਰੀਆਂ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਰੇਲਵੇ ਪੁਲਿਸ ਤੇ ਰੇਲ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਜਲੰਧਰ ਛਾਉਣੀ ਰੇਲਵੇ ਸਟੇਸ਼ਨ ’ਤੇ ਚੱਲ ਰਹੀਆਂ ਤਿਆਰੀਆਂ ਤੇ ਸੁਰੱਖਿਆ ਦਾ ਜਾਇਜਾ ਵੀ ਲਿਆ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਸਮੇਤ ਨਰਿੰਦਰ ਮੋਦੀ ਤੇ ਰਾਜ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਬੰਬ ਨਾਲ ਉਡਾਉਣ ਸੰਬੰਧੀ ਮਿਲੀ ਧਮਕੀ ਸੰਬੰਧੀ ਜਦੋਂ ਦੋਵੇਂ ਹੀ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵਲੋਂ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਗਿਆ । ਇਹ ਧਮਕੀ ਭਰ ਈਮੇਲ ਮੁਹਾਲੀ ਵਿਖੇ ਭੇਜੀ ਗਈ, ਜਿਸ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਤੇ ਪੁਲਿਸ ਪ੍ਰਸ਼ਾਸਨ ਵਲੋਂ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਰੇਲ ਪ੍ਰਸ਼ਾਸਨ ਨਾਲ ਮੀਟਿੰਗ ਕਰਦੇ ਹੋਏ ਇਸ ਸਟੇਸ਼ਨ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ। ਇੱਥੇ ਦੱਸਣਯੋਗ ਹੈ ਕਿ 17 ਜੁਲਾਈ ਨੂੰ ਆਪਣੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਮਿ੍ਤ ਭਾਰਤ ਯੋਜਨਾ ਦੇ ਤਹਿਤ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਤੋਂ ਦੇਸ਼ ਦੇ 75 ਰੇਲਵੇ ਸਟੇਸ਼ਨਾਂ ਦਾ ਵਰਚੂਅਲ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਰੇਲਵੇ ਪੁਲਿਸ ਤੇ ਰੇਲ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ।
ਪਿਛਲੀ ਖ਼ਬਰ ਸੀਟੀ ਗਰੁੱਪ ਵਲੋਂ ਕਿਜ਼ਾਨਿਸਤਾਨ ’ਚ ਅੰਤਰਰਾਸ਼ਟਰੀ ਕਾਨਫਰੰਸ ਅਗਲੀ ਖ਼ਬਰ ਟਰਾਲੇ ਨੇ ਲਈ ਬਜ਼ੁਰਗ ਦੀ ਜਾਨ, ਪਰਿਵਾਰ ਨੇ ਕੀਤਾ ਰਾਜ਼ੀਨਾਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।