06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਦੋ ਦਿਨਾਂ ਗੁਰਮਤਿ ਸਮਾਗਮ ਕੱਲ੍ਹ ਤੋਂ

ਅਜੀਤ ਡੈਸਕ 14-07-2026
ਜਲੰਧਰ, 13 ਜੁਲਾਈ (ਐੱਮ. ਐੱਸ. ਲੋਹੀਆ) - ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਦੋ ਦਿਨਾਂ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। 15 ਅਤੇ 16 ਜੁਲਾਈ ਦਿਨ ਬੁੱਧਵਾਰ ਅਤੇ ਵੀਰਵਾਰ ਨੂੰ ਰਾਤ ਸਮੇਂ ਹੋਣ ਵਾਲੇ ਇਨ੍ਹਾਂ ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਦੱਸਿਆ ਕਿ 15 ਜੁਲਾਈ ਰਾਤ 7 ਵਜੇ ਤੋਂ 9 ਵਜੇ ਤੱਕ ਗੁਰਦੁਆਰਾ ਬ੍ਰਹਮ ਬੁੰਗਾ ਦੋਦੜਾ ਦੀ ਸੰਗਤ ਵਲੋਂ ਕੀਰਤਨ ਦੁਆਰਾ ਹਰਜੱਸ ਗਾਇਣ ਕੀਤਾ ਜਾਵੇਗਾ ਅਤੇ 16 ਜੁਲਾਈ ਰਾਤ 7 ਵਜੇ ਤੋਂ 10 ਵਜੇ ਤੱਕ ਭਾਈ ਤਰਨਵੀਰ ਸਿੰਘ ‘ਰੱਬੀ’ (ਲੁਧਿਆਣਾ ਵਾਲੇ) ਕੀਰਤਨ ਦੀ ਹਾਜ਼ਰੀ ਭਰਨਗੇ । ਦੋਵੇਂ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਣਗੇ । ਉਨ੍ਹਾਂ ਸਮੂਹ ਸੰਗਤ ਨੂੰ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।
ਪਿਛਲੀ ਖ਼ਬਰ ਅਮਰੀਕਾ ਤੇ ਈਰਾਨ ਵਲੋਂ ਭਾਰੀ ਗੋਲਾਬਾਰੀ ਬਾਅਦ ਹੋਰਮੁਜ਼ ’ਤੇ ਕਬਜ਼ੇ ਦਾ ਦਾਅਵਾ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੇ ਨਵੇਂ ਅਕਾਦਮਿਕ ਸੈਸ਼ਨ ਦੀ ਪਵਿੱਤਰ ਹਵਨ ਯੱਗ ਨਾਲ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।