ਜਲੰਧਰ, 14 ਜੁਲਾਈ (ਜਸਪਾਲ ਸਿੰਘ)-ਵਰਲਡ ਸਿੱਖ ਚੈਂਬਰ ਆਫ ਕਾਮਰਸ ਵੱਲੋਂ ਅੱਜ ਸਥਾਨਕ ਹੋਟਲ ਮੈਰੀਟਨ, ਜੀ.ਟੀ. ਰੋਡ, ਜਲੰਧਰ ਵਿਖੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੇ ਸਨਮਾਨ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸਿੱਖ ਉਦਯੋਗਪਤੀਆਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਪਰਮਜੀਤ ਸਿੰਘ ਮਰਵਾਹਾ ਨੂੰ ਜ਼ਿਲ੍ਹਾ ਪ੍ਰਧਾਨ ਜਲੰਧਰ, ਸੁਖਬੀਰ ਸਿੰਘ ਕਿਨਰਾ ਨੂੰ ਪ੍ਰਧਾਨ ਫਗਵਾੜਾ ਸਿਟੀ ਅਤੇ ਇੰਚਾਰਜ ਜ਼ਿਲ੍ਹਾ ਕਪੂਰਥਲਾ ਅਤੇ ਜਤਿੰਦਰਪਾਲ ਸਿੰਘ ਨੂੰ ਕਪੂਰਥਲਾ ਸਿਟੀ ਵਜੋਂ ਰਸਮੀ ਤੌਰ ’ਤੇ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ । ਸਮਾਗਮ ਦੀ ਅਗਵਾਈ ਪੰਜਾਬ ਪ੍ਰਧਾਨ ਸ. ਰਾਜਿੰਦਰ ਸਿੰਘ ਮਰਵਾਹਾ ਅਤੇ ਦੋਆਬਾ ਜ਼ੋਨ ਦੇ ਪ੍ਰਧਾਨ ਸ. ਰਾਜਬੀਰ ਸਿੰਘ ਚਾਵਲਾ ਨੇ ਕੀਤੀ ਇਸ ਮੌਕੇ ਅਮਰਿੰਦਰ ਸਿੰਘ ਕੋਛੜ ਪ੍ਰਧਾਨ ਚੰਡੀਗੜ ਚੈਪਟਰ, ਮਨਮੀਤ ਸਿੰਘ ਭੱਟੀ ਡਾਇਰੈਕਟਰ ਸਕਿੱਲ ਡਵੈਲਪਮੈਂਟ ਪੰਜਾਬ ਅਤੇ ਦੋਆਬਾ ਜ਼ੋਨ ਦੇ ਜਨਰਲ ਸਕੱਤਰ ਸ. ਮਨਬੀਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ । ਆਪਣੇ ਸੰਬੋਧਨ ’ਚ ਰਾਜਿੰਦਰ ਸਿੰਘ ਮਰਵਾਹਾ ਨੇ ਕਿਹਾ ਕਿ ਵਰਲਡ ਸਿੱਖ ਚੈਂਬਰ ਆਫ ਕਾਮਰਸ ਦਾ ਉਦੇਸ਼ ਸਿੱਖ ਉਦਯੋਗਪਤੀਆਂ, ਵਪਾਰੀਆਂ ਅਤੇ ਪੇਸ਼ੇਵਰਾਂ ਨੂੰ ਇਕ ਮਜ਼ਬੂਤ ਮੰਚ ਪ੍ਰਦਾਨ ਕਰਨਾ ਹੈ, ਤਾਂ ਜੋ ਆਪਸੀ ਸਹਿਯੋਗ, ਵਪਾਰਕ ਵਿਕਾਸ ਅਤੇ ਸਮਾਜਿਕ ਸੇਵਾ ਨੂੰ ਹੋਰ ਮਜ਼ਬੂਤੀ ਮਿਲ ਸਕੇ । ਸ. ਰਾਜਬੀਰ ਸਿੰਘ ਚਾਵਲਾ (ਸ਼ੰਟੀ) ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਉਦਯੋਗਪਤੀਆਂ ਨੂੰ ਸੰਸਥਾ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾਉਣਗੇ । ਨਵੇਂ ਨਿਯੁਕਤ ਪ੍ਰਧਾਨਾਂ ਨੇ ਸੰਗਠਨ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸੰਗਠਨ ਦੀਆਂ ਨੀਤੀਆਂ ਅਨੁਸਾਰ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਦੇ ਹੋਏ ਵਪਾਰਕ ਭਾਈਚਾਰੇ ਦੀ ਤਰੱਕੀ ਲਈ ਯਤਨਸ਼ੀਲ ਰਹਿਣਗੇ। ਸਮਾਗਮ ਦੇ ਅੰਤ ਵਿੱਚ ਨਵੇਂ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸੰਗਠਨ ਦੀ ਤਰੱਕੀ ਲਈ ਸਾਰਿਆਂ ਨੇ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਲੁਧਿਆਣਾ ਦੇ ਪ੍ਰਧਾਨ ਡਾ. ਕੰਵਰ ਓਂਕਾਰ ਨਰੂਲਾ, ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਹਰਪ੍ਰੀਤ ਸਿੰਘ ਭਾਟੀਆ ਸੋਨੂੰ ਸੁਲਤਾਨਵਿੰਡ, ਜੋਤ ਜੀਵਨ ਸਿੰਘ, ਹਰਸਿਮਰ ਸਿੰਘ, ਚੇਤਨਯ ਗੁਪਤਾ, ਅਮਨਦੀਪ ਸਿੰਘ ਤੇ ਚਮਨਦੀਪ ਸਿੰਘ ਆਦਿ ਹਾਜ਼ਰ ਸਨ।