05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸੇਵਾ ਤੇ ਸਿਮਰਨ ਤੋਂ ਬਿਨਾਂ ਮਨੁੱਖੀ ਜੀਵਨ ਅਧੂਰਾ - ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਅਜੀਤ ਡੈਸਕ 15-07-2026
ਜਲੰਧਰ ਛਾਉਣੀ, 14 ਜੁਲਾਈ (ਪਵਨ ਖਰਬੰਦਾ)- ਪੰਜਾਬ ਦੇ ਉੱਘੇ ਧਾਰਮਿਕ ਅਸਥਾਨ ਗੁਰਦੁਆਰਾ ਸੰਤ ਸਾਗਰ ਚਾਹਵਾਲਾ ਪਿੰਡ ਜੌਹਲ ਵਿਖੇ ਇੱਥੋ ਦੇ ਮੌਜੂਦਾ ਮੁਖੀ ਬਾਬਾ ਹਰਜਿੰਦਰ ਸਿੰਘ ਚਾਹਵਾਲਿਆਂ ਦੀ ਅਗਵਾਈ ’ਚ ਸਾਲਾਨਾ ਮਹਾਨ ਗੁਰਮਤਿ ਸਮਾਗਮ ਵਿਚ ਹਜ਼ਾਰਾਂ ਦੀ ਗਿਤਣੀ ’ਚ ਪੁੱਜੀ ਸੰਗਤ ਨੇ ਸ਼ਰਧਾ ਤੇ ਪ੍ਰੇਮ ਨਾਲ ਹਾਜ਼ਰੀ ਭਰੀ। ਇਸ ਮੌਕੇ ਪਿੱਛਲੇ 20 ਦਿਨਾਂ ਤੋਂ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਗਏ। ਇਹ ਸਮਾਗਮ ਇਸ ਅਸਥਾਨ ਦੀ ਉੱਘੀ ਪਵਿੱਤਰ ਆਤਮਾ ਸੰਤ ਬਾਬਾ ਠਾਕਰ ਸਿੰਘ ਜੀ ਦੀ ਯਾਦ ’ਚ ਕਰਵਾਇਆ ਗਿਆ। ਇਸ ਮੌਕੇ ਅੰਮਿ੍ਤ ਵੇਲੇ ਸੰਗਤ ਵਲੋਂ ਕੀਤੇ ਗਏ ਸਹਿਜ ਪਾਠਾਂ ਦੇ ਭੋਗ ਸਰਬਤ ਦੇ ਭਲੇ ਦੀ ਅਰਦਾਸ ਕਰਦਿਆਂ ਪਾਏ ਗਏ। ਇਸ ਮੌਕੇ ਉੱਘੇ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਬਾਬਾ ਠਾਕਰ ਸਿੰਘ ਦੇ ਪਰਉਪਕਾਰੀ ਜੀਵਨ ਤੋਂ ਸੰਗਤ ਨੂੰ ਜਾਣੂ ਕਰਵਾਇਆ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਬਾਬਾ ਜੀ ਵਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੀਆਂ ਸੇਵਾਵਾਂ ਦਾ ਜਿਕਰ ਕਰਦਿਆਂ ਕਿਹਾ ਕਿ ਸੇਵਾ ਤੇ ਸਿਮਰਨ ਤੋਂ ਬਿਨਾਂ ਮਨੁੱਖੀ ਜੀਵਨ ਅਧੂਰਾ ਹੈ। ਮਨੁੱਖ ਪ੍ਰਭੂ ਪ੍ਰਮਾਤਮਾ ਦਾ ਅੰਗ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਮਹੰਤ ਸੰਤ ਬਾਬਾ ਗਿਆਨ ਦੇਵ ਸਿੰਘ, ਸੰਤ ਬਾਬਾ ਭਾਗ ਸਿੰਘ ਬੰਗਾ ਵਾਲੇ, ਸੰਤ ਗਿਆਨੀ ਗੁਰਮੀਤ ਸਿੰਘ (ਮੋਗਾ) ਨੇ ਮਹਾਂਪੁਰਸ਼ਾ ਦੀ 33ਵੀਂ ਯਾਦ ’ਚ ਹੋ ਰਹੇ ਸਮਾਗਮ ਦੌਰਾਨ ਕਥਾ ਰਾਹੀਂ ਨਿਹਾਲ ਕੀਤਾ। ਇਸ ਦੌਰਾਨ ਗੁਰਬਾਣੀ ਕੀਰਤਨ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਿਮਰਨਜੀਤ ਸਿੰਘ ਦੋਨਾ ਸਚਖੰਡ ਸ੍ਰੀ ਦਰਬਾਰ ਸਾਹਿਬ, ਬਾਬਾ ਲਾਲ ਸਿੰਘ ਪਿਹੋਵਾ ਵਾਲ ਅਤੇ ਭਾਈ ਜਗਜੀਵਨ ਸਿੰਘ ਜਲੰਧਰ ਵਾਲਿਆਂ ਵਲੋਂ ਕੀਤਾ ਗਿਆ। ਇਸ ਦੌਰਾਨ ਦੇਸ਼-ਵਿਦੇਸ਼ ਤੋਂ ਸੰਗਤ ਪੁੱਜੀ। ਸ੍ਰੀ ਪਾਉਂਟਾ ਸਾਹਿਬ, ਦਿੱਲੀ ਅਤੇ ਹਰਿਆਣਾ ਤੋਂ ਵੀ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਸੰਤ ਬਾਬਾ ਹਰਜਿੰਦਰ ਸਿੰਘ ਨੇ ਆਏ ਪਤਵੰਤੇ ਸੱਜਣਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਤੇ ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਮਨਜਿੰਦਰ ਸਿੰਘ ਨੇ ਨਿਭਾਈ।
ਪਿਛਲੀ ਖ਼ਬਰ ਕਾਮਯਾਬੀ ਸ਼ਖ਼ਸੀਅਤ ’ਚੋਂ ਝਲਕਣੀ ਚਾਹੀਦੀ ਹੈ-ਸੀ. ਏ. ਕਾਲੜਾ ਅਗਲੀ ਖ਼ਬਰ ਬਰਸਾਤਾਂ ਕਾਰਨ ਕਈ ਜਗ੍ਹਾ ਪਾਣੀ ਖੜ੍ਹਾ ਹੋਣ ਨਾਲ ਵਧਿਆ ਡੇਂਗੂ ਦਾ ਖ਼ਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।