05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਫਦ ਮੇਅਰ ਤੇ ਕਮਿਸ਼ਨਰ ਨੂੰ ਮਿਲਿਆ

ਅਜੀਤ ਡੈਸਕ 15-07-2026
ਚੁਗਿੱਟੀ, 14 ਜੁਲਾਈ (ਲਾਗੂ)-ਅੱਜ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਬੀਤੇ ਦਿਨੀਂ ਹੋਈ ਮੀਟਿੰਗ, ਜਿਸ ਵਿਚ ਸੂਰੀਆ ਐਨਕਲੇਵ, ਗੁਰੂ ਗੋਬਿੰਦ ਸਿੰਘਐਵੇਨਿਊ, ਮਹਾਰਾਜਾ ਰਣਜੀਤ ਸਿੰਘ ਐਵੇਨਿਊ, ਰਾਮ ਵਿਹਾਰ ਅਤੇ ਨਾਲ ਲਗਦੇ ਇਲਾਕਿਆ ਦੀ ਸੰਗਤ ਇਕੱਤਰ ਹੋਈ ਸੀ, ਵਿਚ ਕੁੱਝ ਲੋਕਾਂ ਵੱਲੋਂ ਆਪਣੇ ਪੱਧਰ ’ਤੇ ਗਲੀਆਂ, ਸੜਕਾਂ ਦੇ ਨਾਂਅ ਰੱਖਣ ਸਬੰਧੀ ਵਿਚਾਰ ਕੀਤਾ ਗਿਆ ਕਿ ਅਜਿਹੇ ਮਸਲਿਆਂ ਨਾਲ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਠੇਸ ਪਹੁੰਚਾਉਣ ਨਾਲ ਟਕਰਾਅ ਦੀਆਂ ਸੰਭਾਵਨਾਵਾਂ ਪੈਦਾ ਹੁੰਦੀਆਂ ਹਨ। ਮੀਟਿੰਗ ਦੇ ਫੈਸਲਿਆਂ ਅਨੁਸਾਰ ਅੱਜ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਫਦ ਨਗਰ ਨਿਗਮ ਦੇ ਮੇਅਰ ਵਨੀਤ ਧੀਰ, ਕਮਿਸ਼ਨਰ ਨਿਕਾਸ ਕੁਮਾਰ ਅਤੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੂੰ ਮਿਲਿਆ। ਵਫਦ ਨੇ ਅਧਿਕਾਰੀਆਂ ਨਾਲ ਕਈ ਅਹਿਮ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਅਤੇ ਗੈਰਕਾਨੂੰਨੀ ਢੰਗ ਨਾਲ ਗਲੀਆਂ ਤੇ ਸੜਕਾਂ ਦੇ ਨਾਂਅ ਰੱਖਣ ਵਾਲਿਆਂ ਨਾਲ ਸਖਤੀ ਨਾਲ ਨਿਪਟਣ ਦੀ ਅਪੀਲ ਕੀਤੀ ਤਾਂ ਕਿ ਇਲਾਕੇ ’ਚ ਸ਼ਾਂਤੀ ਤੇ ਸਾਂਝ ਬਰਕਰਾਰ ਰਹਿ ਸਕੇ। ਵਫਦ ਵਿਚ ਕਰਨਲ ਵਰਪਾਲ ਸਿੰਘ, ਡਾ. ਐਨ ਪੀ ਸਿੰਘ, ਜਸਜੀਤ ਸਿੰਘ, ਤਲਵਿੰਦਰ ਸਿੰਘ, ਗੁਰਜਿੰਦਰ ਸਿੰਘ ਖਹਿਰਾ, ਗੁਰਨਾਮ ਸਿੰਘ, ਜੋਗਿੰਦਰ ਸਿੰਘ, ਜੰਗ ਬਹਾਦਰ ਸਿੰਘ, ਨਿਰਮਲ ਸਿੰਘ, ਗੁਰਵਿੰਦਰਪਾਲ ਸਿੰਘ, ਸਵਰਨ ਸਿੰਘ, ਲਖਬੀਰ ਸਿੰਘ, ਭੁਵਨ ਲਾਹੌਰੀਆ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਰੰਗਲਾ ਪੰਜਾਬ ਬਣਾਉਣ ਲਈ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਸਰਕਾਰ-ਭਗਤ ਅਗਲੀ ਖ਼ਬਰ ਕਾਮਯਾਬੀ ਸ਼ਖ਼ਸੀਅਤ ’ਚੋਂ ਝਲਕਣੀ ਚਾਹੀਦੀ ਹੈ-ਸੀ. ਏ. ਕਾਲੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।