05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਰੰਗਲਾ ਪੰਜਾਬ ਬਣਾਉਣ ਲਈ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਸਰਕਾਰ-ਭਗਤ

ਅਜੀਤ ਡੈਸਕ 15-07-2026
ਜਲੰਧਰ, 14 ਜੁਲਾਈ (ਜਤਿੰਦਰ ਪੰਮੀ)–ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬਸਤੀ ਸ਼ੇਖ ਇਲਾਕੇ ਵਿੱਚ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਇਲਾਕੇ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਗਹੁ ਨਾਲ ਸੁਣਿਆ ਤੇ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਕੈਬਨਿਟ ਮੰਤਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਤਹਿਤ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ, ਬੁਨਿਆਦੀ ਢਾਂਚੇ, ਉਦਯੋਗ ਸਮੇਤ ਵੱਖ-ਵੱਖ ਖੇਤਰਾਂ ਦੇ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਰਫ਼ਤਾਰ ਮੱਠੀ ਨਹੀਂ ਪੈਣ ਦਿੱਤੀ ਜਾਵੇਗੀ। ਸਾਬਕਾ ਡਿਪਟੀ ਮੇਅਰ ਹਰਸਿਮਰਨ ਸਿੰਘ ਬੰਟੀ ਅਤੇ ਇਲਾਕੇ ਦੇ ਵੱਡੀ ਗਿਣਤੀ ਲੋਕ ਮੌਜੂਦ ਸਨ।
ਪਿਛਲੀ ਖ਼ਬਰ ਜ਼ੈਲਦਾਰ ਹਰਪਾਲ ਸਿੰਘ ਬਾਹੀਆ ਦੇ ਗ੍ਰਹਿ ਵਿਖੇ ਅਮਰੀਕਾ ਦੇ ਅਟਾਰਨੀ ਜਸਪ੍ਰੀਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਵਫਦ ਮੇਅਰ ਤੇ ਕਮਿਸ਼ਨਰ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।