04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਲੜਕੀ ਦੀ ਮੌਤ

ਅਜੀਤ ਡੈਸਕ 18-07-2026
ਫਿਲੌਰ,17 ਜੁਲਾਈ (ਗੈਰੀ)- ਬੀਤੀ ਰਾਤ ਇੱਕ ਨੋਜਵਾਨ ਲੜਕੀ ਦੀ ਰੇਲ ਗੱਡੀ ਦੀ ਫੇਟ ਲੱਗਣ ਕਾਰਨ ਮੌਤ ਹੋ ਗਈ। ਹਾਦਸੇ ਦੀ ਖਬਰ ਮਿਲਦਿਆਂ ਹੀ ਰੇਲਵੇ ਪੁਲੀਸ ਫਿਲੌਰ ਦੇ ਚੌਂਕੀ ਇੰਚਾਰਜ ਥਾਣੇਦਾਰ ਅਵਤਾਰ ਸਿੰਘ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਜਾਂਚ ਆਰੰਭ ਕਰ ਦਿੱਤੀ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਹਿਚਾਣ ਅਨੂ ਰਾਣੀ ਪੁਤਰੀ ਬੂਟਾ ਰਾਮ (25) ਵਾਸੀ ਪਿੰਡ ਨੰਗਲ ਫਿਲੌਰ ਵੱਜੋਂ ਹੋਈ ਹੈ।ਮ੍ਰਿਤਕ ਲੜਕੀ ਦੇ ਵਾਰਸਾਂ ਨੇ ਦੱਸਿਆ ਹੈ ਕਿ ਲੜਕੀ ਲੁਧਿਆਣਾ ਵਿਖੇ ਕੰਮ ਕਰਦੀ ਸੀ ਅਤੇ ਰਾਤ ਦੇ ਟਾਈਮ ਕੰਮ ਤੋਂ ਘਰ ਨੂੰ ਜਾਂਦੇ ਸਮੇਂ ਰੇਲਵੇ ਲਾਈਨਾਂ ਨੂੰ ਪਾਰ ਕਰਦੀ ਹੋਈ ਕਿਸੇ ਨਾ ਮਲੂਮ ਰੇਲ ਗੱਡੀ ਦੀ ਲਪੇਟ ਵਿੱਚ ਆ ਗਈ ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲੜਕੀ ਦੀ ਲਾਸ਼ ਦਾ ਸਿਵਿਲ ਹਸਪਤਾਲ ਫਿਲੌਰ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਆਕਾਸ਼ ਇੰਸਟੀਚਿਊਟ ਦੇ ਵਿਦਿਆਰਥੀ ਗੀਤਾਂਸ਼ ਸਰੀਨ ਨੇ ਨੀਟ ਦੀ ਪ੍ਰੀਖਿਆ ’ਚ ਆਲ ਇੰਡੀਆ 8ਵਾਂ ਰੈਂਕ ਹਾਸਿਲ ਕੀਤਾ-720 ’ਚੋਂ 7... ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ’ਤੇ ਸੜਕੀ ਮਾਰਗ ਬਦਲਣ ਕਾਰਨ ਜੰਡਿਆਲਾ ਮੰਜਕੀ ਅਤੇ ਜਮਸ਼ੇਰ ਖਾਸ ’ਚ ਲੱਗੇ ਵੱਡੇ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।