04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਐਸ.ਆਈ.ਆਰ. ਸੰਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ -ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 18-07-2026
ਜਲੰਧਰ, 17 ਜੁਲਾਈ (ਜਤਿੰਦਰ ਪੰਮੀ)– ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਚੱਲ ਰਹੀ ਪ੍ਰਕਿਰਿਆ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸੋਧੇ ਹੋਏ ਸ਼ਡਿਊਲ ਮੁਤਾਬਕ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਗਣਨਾ ਫਾਰਮ ਭਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ 13 ਅਗਸਤ ਨੂੰ ਹੋਵੇਗੀ ਅਤੇ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 13 ਅਗਸਤ ਤੋਂ 12 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ ਨੂੰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਦਰੁੱਸਤੀ ਲਈ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀਆਂ ਵਿੱਚ ਸ਼ਾਮਿਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰ ਸੂਚੀਆਂ ਵਿੱਚ ਸਾਰੇ ਵੇਰਵੇ ਸਹੀ ਦਰਜ ਕਰਵਾਏ ਜਾਣ ਤਾਂ ਜੋ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕੀਤੀਆਂ ਜਾ ਸਕਣ।
ਪਿਛਲੀ ਖ਼ਬਰ ਅਮਰੀਕਾ-ਇਜ਼ਰਾਈਲ ਦੇ ਹਾਕਮ ਕਸੂਰਵਾਰ ਹਨ ਜੰਗਬੰਦੀ ਟੁੱਟਣ ਲਈ - ਪਾਸਲਾ ਅਗਲੀ ਖ਼ਬਰ ਨੰਬਰਦਾਰ ਬੀਰ ਚੰਦ ਸੁਰੀਲਾ ਹਲਕਾ ਕਰਤਾਰਪੁਰ ਦੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।