04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੇ ਪੇਸ਼ ਕੀਤੀ ਸਿੱਖੀ ਸਿਦਕ ਦੀ ਬੇਮਿਸਾਲ ਉਦਾਹਰਣ-ਬਾਬਾ ਭਗਵਾਨ ਸਿੰਘ

ਅਜੀਤ ਡੈਸਕ 18-07-2026
ਚੁਗਿੱਟੀ/ਜੰਡੂਸਿੰਘਾ, 17 ਜੁਲਾਈ (ਨਰਿੰਦਰ ਲਾਗੂ) - ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ) ਪਿੰਡ ਜੈਤੇਵਾਲੀ, ਜੰਡੂ ਸਿੰਘਾ, ਜਲੰਧਰ ਵਿਖੇ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਦੌਰਾਨ ਡੇਰਾ ਮੁਖੀ ਬਾਬਾ ਭਗਵਾਨ ਸਿੰਘ (ਹਰਖੋਵਾਲੀਏ) ਨੇ ਸੰਗਤ ਨਾਲ ਭਾਈ ਤਾਰੂ ਸਿੰਘ ਦੇ ਜੀਵਨ ਅਤੇ ਸ਼ਹਾਦਤ ਸਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਨੇ ਆਪਣੇ ਸੀਸ ’ਤੇ ਰੰਬੀ ਚਲਵਾਈ, ਪਰ ਜ਼ਾਲਮ ਦੀ ਈਨ ਨਹੀਂ ਮੰਨੀ, ਬਾਬਾ ਭਗਵਾਨ ਸਿੰਘ ਨੇ ਕਿਹਾ ਕਿ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੇ ਸਿੱਖੀ ਸਿਦਕ ਦੀ ਬੇਮਿਸਾਲ ਉਦਾਹਰਣ ਪੇਸ਼ ਕੀਤੀ ਹੈ, ਜਿਸ ਤੋਂ ਸਮੂਹ ਸੰਗਤ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਸਮਾਗਮ ਦੌਰਾਨ ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ ਸੰਤਗੜ੍ਹ, ਜਲੰਧਰ) ਅਤੇ ਸੰਤ ਬਾਬਾ ਜਵਾਲਾ ਸਿੰਘ ਜੀ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਨਰੇਸ਼ ਸਹਿਗਲ ਬਣੇ ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ ਅਗਲੀ ਖ਼ਬਰ ਅਮਰੀਕਾ-ਇਜ਼ਰਾਈਲ ਦੇ ਹਾਕਮ ਕਸੂਰਵਾਰ ਹਨ ਜੰਗਬੰਦੀ ਟੁੱਟਣ ਲਈ - ਪਾਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।