03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨਰੇਸ਼ ਸਹਿਗਲ ਬਣੇ ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ

ਅਜੀਤ ਡੈਸਕ 18-07-2026
ਜਲੰਧਰ, 17 ਜੁਲਾਈ (ਡਾ.ਜਤਿੰਦਰ ਸਾਬੀ) - ਪੰਜਾਬ ’ਚ ਆਪ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਧਾਨ ਸਭਾ ਹਲਕਿਆਂ ਤੱਕ ਖੇਡਾਂ ਦੀ ਗਤੀਵਿਧੀਆਂ ਨੂੰ ਮਜਬੂਤ ਕਰਨ ਦੇ ਇਰਾਦੇ ਨਾਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯੋਗ ਉਪਰਾਲੇ ਕੀਤੇ ਹਨ। ਇਸੇ ਲਡ਼ੀ ਦੇ ਤਹਿਤ ਜਲੰਧਰ ਨਾਰਥ ਵਿਧਾਨ ਸਭਾ ਖੇਤਰ ਤੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੇ ਨੇਤਾ ਨਰੇਸ਼ ਸਹਿਗਲ ਨੂੰ ਜਲੰਧਰ ਹਲਕਾ ਨਾਰਥ ਤੋਂ ਸਪੋਰਟਸ ਵੈਲਫੇਅਰ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਹੈ। ਇਸ ਮੌਕੇ ਨਰੇਸ਼ ਸਹਿਗਲ ਨੇ ਪਾਰਟੀ ਦਾ ਇਹ ਅਹੁੱਦਾ ਦੇਣ ਲਈ ਧੰਨਵਾਦ ਕੀਤਾ ਤੇ ਕਿਹਾ ਉਨਾਂ ਜੋ ਜ਼ਿੰਮੇਵਾਰੀ ਸੌਂਪੀ ਗਈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਖਿਡਾਰੀਆਂ ਦੀਆਂ ਸਮੱੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ, ਨਵੀਆਂ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਨੌਜੁਆਨਾਂ ਨੂੰ ਖੇਡਾਂ ਨਾਲ ਜੋਡ਼ਨ ਤੇ ਇਲਾਕੇ ਦੇ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਤੇ ਖੇਡਾਂ ਦੀ ਵਿਰਾਸਤ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਸਭ ਦਾ ਸਹਿਯੋਗ ਲੈ ਕੇ ਕੰਮ ਕਰਨਗੇ ਤਾਂ ਜੋ ਪੰਜਾਬ ਦੇ ਖਿਡਾਰੀ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਤੇ ਨਾਮ ਰੌਸ਼ਨ ਕਰਨ।
ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਸੰਬੰਧੀ ਕਰਵਾਏ ਸਮਾਗਮ ਅਗਲੀ ਖ਼ਬਰ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੇ ਪੇਸ਼ ਕੀਤੀ ਸਿੱਖੀ ਸਿਦਕ ਦੀ ਬੇਮਿਸਾਲ ਉਦਾਹਰਣ-ਬਾਬਾ ਭਗਵਾਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।