14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੰਜਾਬ ਪ੍ਰੈੱਸ ਕਲੱਬ ਵਲੋਂ ਦਿੱਲੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਨਿੰਦਾ

ਅਜੀਤ ਡੈਸਕ 22-07-2026

ਜਲੰਧਰ, 21 ਜੁਲਾਈ (ਜਸਪਾਲ ਸਿੰਘ)-ਨਵੀਂ ਦਿੱਲੀ ’ਚ ਜੰਤਰ ਮੰਤਰ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਦੇਸ਼ ਭਰ ਦੇ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਅਤੇ ਬੇਤਹਾਸ਼ਾ ਤਸ਼ੱਦਦ ਕਰਨ ਦੀ ਪੰਜਾਬ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਨੇ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਵਿਚ ਗਵਰਨਿੰਗ ਕੌਂਸਲ ਮੈਂਬਰਾਂ ਪੁਨੀਤ ਸਹਿਗਲ, ਰਾਜੇਸ਼ ਥਾਪਾ, ਤੇਜਿੰਦਰ ਕੌਰ ਥਿੰਦ, ਪਰਮਜੀਤ ਸਿੰਘ ਰੰਗਪੁਰੀ, ਮਨਦੀਪ ਸ਼ਰਮਾ, ਸ਼ਿਵ ਸ਼ਰਮਾ, ਰਾਜੇਸ਼ ਯੋਗੀ ਤੇ ਸੁਕਰਾਂਤ ਸਫਰੀ ਨੇ ਕਿਹਾ ਕਿ ਲੋਕਤੰਤਰ ਵਿਚ ਸ਼ਾਂਤਮਈ ਢੰਗ ਨਾਲ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਨਾ ਅਤੇ ਰੋਸ ਜ਼ਾਹਿਰ ਕਰਨ ਦਾ ਸਭ ਨੂੰ ਬਰਾਬਰ ਦਾ ਹੱਕ ਹੈ ਪ੍ਰੰਤੂ ਹੁਣ ਕੇਂਦਰ ਅਤੇ ਰਾਜਾਂ ਦੀਆਂ ਸਰਕਾਰਾਂ ਵੱਲੋਂ ਲੋਕਾਂ ਦਾ ਇਹ ਜਮਹੂਰੀ ਹੱਕ ਵੀ ਖੋਹਿਆ ਜਾ ਰਿਹਾ ਹੈ। ਸੱਤਾਧਾਰੀ ਪਾਰਟੀਆਂ ਨੇ ਆਪਣੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਦਬਾਉਣ ਦੇ ਨਾਲ-ਨਾਲ ਗੈਰ ਸਿਆਸੀ ਤੇ ਆਮ ਲੋਕਾਂ ਨੂੰ ਵੀ ਤਾਨਾਸ਼ਾਹੀ ਢੰਗ ਵਰਤਦਿਆਂ ਤਾਕਤ ਨਾਲ ਉਨ੍ਹਾਂ ਦੇ ਬੁਨਿਆਦੀ ਹੱਕਾਂ ਨੂੰ ਕੁਚਲਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰੈੱਸ ਕਲੱਬ ਹਮੇਸ਼ਾ ਲੋਕਤੰਤਰ ਵਿਚ ਵਿਚਾਰਾਂ ਦੇ ਪ੍ਰਗਟਾਵੇ ਦਾ ਸਮਰਥਨ ਕਰਦਾ ਰਿਹਾ ਹੈ ਅਤੇ ਗੈਰ-ਲੋਕਤੰਤਰਿਕ ਕਾਰਵਾਈਆਂ ਦੀ ਸਖਤ ਨਿੰਦਾ ਕਰਦਾ ਹੈ।
ਪਿਛਲੀ ਖ਼ਬਰ ਆਰ.ਸੀ. ਟਰਾਂਸਫ਼ਰ ਦੀਆਂ ਨੀਤੀਆਂ ਤੋਂ ਭੜਕੇ ਆਟੋ ਡੀਲਰਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਪੰਜਾਬ ਆਰਮਡ ਪੁਲਿਸ ਦੇ ਸਿਪਾਹੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।