14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਮੰਗਲ ਸਿੰਘ ਬਾਸੀ ਵਲੋਂ ਵੱਖ-ਵੱਖ ਭਲਾਈ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਦਾ ਸਨਮਾਨ

ਅਜੀਤ ਡੈਸਕ 22-07-2026
ਜਲੰਧਰ, 21 ਜੁਲਾਈ (ਜਸਪਾਲ ਸਿੰਘ)-ਜਲੰਧਰ ਛਾਉਣੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਐਗਰੋ ਐਕਸਪੋਰਟਸ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ ਆਪਣੇ ਨਿਵਾਸ ਸਥਾਨ ’ਤੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜਲੰਧਰ ਛਾਉਣੀ ਹਲਕੇ ਨਾਲ ਸੰਬੰਧਿਤ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਅਤੇ ਹੋਰਨਾਂ ਪ੍ਰਮੁੱਖ ਆਗੂਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਮੰਗਲ ਸਿੰਘ ਬਾਸੀ ਨੇ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੋਗ ਅਤੇ ਸਮਾਜ ਸੇਵਾ ਲਈ ਸਮਰਪਿਤ ਵਿਅਕਤੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ । ਉਨ੍ਹਾਂ ਨੇ ਉਮੀਦ ਜਤਾਈ ਕਿ ਸਾਰੇ ਚੇਅਰਮੈਨ ਆਪਣੀ-ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਂਦੇ ਹੋਏ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ । ਸਮਾਗਮ ਦੌਰਾਨ ਨਵ-ਨਿਯੁਕਤ ਚੇਅਰਮੈਨਾਂ ਅਤੇ ਹਾਜ਼ਰ ਸਾਥੀਆਂ ਨੇ ਮੰਗਲ ਸਿੰਘ ਬਾਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਹੋਰ ਵੀ ਸਮਰਪਿਤ ਹੋ ਕੇ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਹਾਜ਼ਰ ਸਮੂਹ ਸਾਥੀਆਂ ਨੇ ਆਪਸੀ ਭਾਈਚਾਰੇ, ਏਕਤਾ ਅਤੇ ਲੋਕ ਭਲਾਈ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਵੀ ਦੁਹਰਾਇਆ।
ਪਿਛਲੀ ਖ਼ਬਰ ਚੋਰਾਂ ਵਲੋਂ ਹਲਵਾਈ ਦੀ ਦੁਕਾਨ ਦੇ ਤਾਲੇ ਤੋੜ ਕੇ ਹਜ਼ਾਰਾਂ ਦੀ ਨਕਦੀ ਤੇ ਸਾਮਾਨ ਚੋਰੀ ਅਗਲੀ ਖ਼ਬਰ ਮਕਸੂਦਾਂ ਚੌਕ ਦਾ ਖਰਾਬ ਟ੍ਰੈਫਿਕ ਸਿਗਨਲ ਬਣਿਆ ਜਾਨਲੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।