14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਵੱਖ-ਵੱਖ ਵਰਗਾਂ ਦੇ ਵੈਲਫ਼ੇਅਰ ਬੋਰਡਾਂ ਦੇ ਹਲਕਾ ਚੇਅਰਮੈਨਾਂ ਦੀਆਂ ਨਿਯੁਕਤੀਆਂ ਨਾਲ ‘ਆਪ’ ਹੋਵੇਗੀ ਮਜ਼ਬੂਤ- ਗਰੋਵਰ

ਅਜੀਤ ਡੈਸਕ 22-07-2026
ਸ਼ਾਹਕੋਟ, 21 ਜੁਲਾਈ (ਬਾਂਸਲ)- ਬੀਤੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਵੱਖ ਵੱਖ ਵੈਲਫ਼ੇਅਰ ਬੋਰਡਾਂ ਦੇ ਹਲਕਾ ਪੱਧਰ ‘ਤੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਸਰਕਾਰ ਅਤੇ ਲੋਕਾਂ ਵਿਚਕਾਰ ਅਹਿਮ ਭੂਮਿਕਾ ਨਿਭਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਸਿਲਸਿਲਾ ਤਹਿਤ ਹਲਕਾ ਸ਼ਾਹਕੋਟ ਵਿਚ ਵੱਖ ਵੱਖ ਵਰਗਾਂ ਨਾਲ ਸਬੰਧਤ ਵੈਲਫ਼ੇਅਰ ਬੋਰਡਾਂ ਦੇ ਚੇਅਰਮੈਨਾਂ ਦੀਆਂ ਕੀਤੀਆਂ ਨਿਯੁਕਤੀਆਂ ‘ਤੇ ਸ਼ਾਹਕੋਟ ਤੋਂ ‘ਆਪ’ ਦੇ ਬਲਾਕ ਪ੍ਰਧਾਨ ਅਤੇ ਮੈਂਬਰ ਨਗਰ ਪੰਚਾਇਤ ਸ਼ਾਹਕੋਟ ਪ੍ਰਵੀਨ ਗਰੋਵਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਦਾ ਉਚੇਚੇ ਤੌਰ ‘ਤੇ ਧੰਨਵਾਦ ਕਰਦਿਆਂ ਨਵ ਨਿਯੁਕਤ ਚੇਅਰਮੈਨਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਹਲਕਾ ਸ਼ਾਹਕੋਟ ਵਿਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਸ ਮੌਕੇ ਸ਼੍ਰੀ ਗਰੋਵਰ ਨੇ ਨਵ ਨਿਯੁਕਤ ਚੇਅਰਮੈਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਯੋਜਨਾਵਾਂ ਸਬੰਧੀ ਆਮ ਲੋਕਾਂ ਨੂੰ ਜਾਣੂ ਕਰਵਾਉਣ ਤਾਂ ਕਿ ਉਹ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਣ।
ਪਿਛਲੀ ਖ਼ਬਰ ਪਿੰਡ ਸੁੰਨੜ ਕਲਾਂ ਵਿਖੇ ਨਵੇਂ ਬਣੇ ਦਰਬਾਰ ਬਾਬਾ ਸਿੱਧ ਬਲੀ ਵਿਖੇ ਮੂਰਤੀ ਦੀ ਸਥਾਪਨਾ ਅਗਲੀ ਖ਼ਬਰ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਬਲਾਕ ਨੂਰਮਹਿਲ ਦੇ ਪਿੰਡਾਂ ’ਚ ‘ਲੋਕ ਮਿਲਣੀ’ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।