06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਗੁਰਦੁਆਰਾ ਦੀਵਾਨ ਅਸਥਾਨ ਵਿਖੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਅੱਜ ਭਰਨਗੇ ਕੀਰਤਨ ਦੀ ਹਾਜ਼ਰੀ

ਅਜੀਤ ਡੈਸਕ 23-07-2026
ਜਲੰਧਰ, 22 ਜੁਲਾਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਉਨ, ਜਲੰਧਰ ਵਿਖੇ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸਰਬਤ ਦੇ ਭਲੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ 23 ਜੁਲਾਈ, ਦਿਨ ਵੀਰਵਾਰ ਨੂੰ ਸ਼ਾਮ 7 ਤੋਂ 10 ਵਜੇ ਤੱਕ ਕਰਵਾਏ ਜਾ ਰਹੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਵਿਸ਼ੇਸ਼ ਸਮਾਗਮਾਂ ਦੌਰਾਨ ਭਾਈ ਹਰਜਿੰਦਰ ਸਿੰਘ (ਸ੍ਰੀਨਗਰ ਵਾਲੇ) ਕੀਰਤਨ ਦੀ ਹਾਜ਼ਰੀ ਭਰਨਗੇ ਤੇ ਗਿਆਨੀ ਭਗਵਾਨ ਸਿੰਘ ਜੌਹਲ (ਪ੍ਰਸਿੱਧ ਸਿੱਖ ਪ੍ਰਚਾਰਕ) ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਸਮਾਗਮ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਦਸਮੇਸ਼ ਨਗਰ ’ਚ ਵਾਪਰੇ ਦੋਹਰੇ ਹੱਤਿਆਕਾਂਡ ’ਚ ਲੋੜੀਂਦਾ ਮੁਲਜ਼ਮ ਸ਼ੁਭਮ ਉਰਫ਼ ਗੁੱਲੂ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।