06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਬਰਨਾਲਾ ਪੁਲਿਸ ਵਲੋ ਸਫਾਈ ਸੇਵਕਾਂ ’ਤੇ ਲਾਠੀਚਾਰਜ ਕਰਨਾ ਮੰਦਭਾਗਾ- ਰਾਜਿੰਦਰ ਬੇਰੀ

ਅਜੀਤ ਡੈਸਕ 23-07-2026
ਜਲੰਧਰ, 22 ਜੁਲਾਈ (ਪਵਨ ਖਰਬੰਦਾ)- ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਬਰਨਾਲਾ ਵਿਖੇ ਪੁਲਿਸ ਵਲੋ ਜੋ ਸਫਾਈ ਸੇਵਕਾਂ ਉਪਰ ਲਾਠੀਚਾਰਜ ਕੀਤਾ ਗਿਆ ਹੈ, ਇਹ ਬਹੁਤ ਹੀ ਮੰਦਭਾਗੀ ਗੱਲ ਹੈ । ਕਿਸ ਤਰਾਂ ਨਾਲ ਪੁਲਿਸ ਵਲੋ ਮਹਿਲਾ ਸਫਾਈ ਸੇਵਕਾਂ ਉਪਰ ਲਾਠੀਆਂ ਨਾਲ ਹਮਲਾ ਕੀਤਾ ਜਾ ਰਿਹਾ ਹੈ । ਸ਼ੋਸ਼ਲ ਮੀਡੀਆ ’ਤੇ ਚਲ ਰਹੀ ਵੀਡੀਓ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਕਿ ਕਿਸ ਤਰਾਂ ਪੁਰਸ਼ ਪੁਲਿਸ ਅਫਸਰ ਮਹਿਲਾਵਾਂ ’ਤੇ ਲਾਠੀਆਂ ਵਰ੍ਹਾ ਰਹੇ ਹਨ । ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤੇ ਆਮ ਲੋਕਾਂ ਨੂੰ ਆਪਣਾ ਹੱਕ ਮੰਗਣ ਤੇ ਲਾਠੀਆਂ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ , ਜੋ ਕਿ ਬਹੁਤ ਹੀ ਮੰਦਭਾਗਾ ਹੈ । ਰਜਿੰਦਰ ਬੇਰੀ ਨੇ ਕਿਹਾ ਕਿ ਸਾਡੀ ਪਾਰਟੀ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦੀ ਹੈ ਅਤੇ ਸਫ਼ਾਈ ਕਰਮਚਾਰੀਆਂ ਨਾਲ ਖੜੀ ਹੈ ।
ਪਿਛਲੀ ਖ਼ਬਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ’ਤੇ ਚਾਲਾਨ ਤਾਂ ਤੁਰੰਤ, ਪਰ ਜਾਮ ਦਾ ਹੱਲ ਕੌਣ ਕਰੂ ? ਅਗਲੀ ਖ਼ਬਰ ਨਵੇਂ ਰਾਸ਼ਨ ਕਾਰਡ ਬਣਾਉਣ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।