06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

25 ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਵਜੋਂ ਸੰਭਾਲਣਗੇ ਅਸ਼ੋਕ ਸਰੀਨ

ਅਜੀਤ ਡੈਸਕ 23-07-2026
ਜਲੰਧਰ, 22 ਜੁਲਾਈ (ਸ਼ਿਵ)- ਭਾਰਤੀ ਜਨਤਾ ਪਾਰਟੀ ਜਲੰਧਰ (ਸ਼ਹਿਰੀ) ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੇ ਸਨਮਾਨ ਵਿਚ ਸਥਾਨਕ ਹੋਟਲ ਵਿਚ ਭਾਜਪਾ ਕੋਰ ਗਰੁੱਪ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਭਾਜਪਾ ਜਲੰਧਰ (ਸ਼ਹਿਰੀ) ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕੀਤੀ। ਮੀਟਿੰਗ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਭਾਜਪਾ ਜਲੰਧਰ ਸ਼ਹਿਰੀ ਸੰਗਠਨ ਨਵੀਆਂ ਉਚਾਈਆਂ ਨੂੰ ਛੂਹੇਗਾ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਲੰਧਰ ਦੀਆਂ ਚਾਰੋ ਵਿਧਾਨ ਸਭਾ ਸੀਟਾਂ ‘ਤੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਜਿਤਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ। ਮੀਟਿੰਗ ਦੌਰਾਨ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਸੀਨੀਅਰ ਨੇਤਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜਤਾਏ ਗਏ ਭਰੋਸੇ ‘ਤੇ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ, ਕਾਰਕੁਨਾਂ ਨੂੰ ਪੂਰਾ ਮਾਣ-ਸਨਮਾਨ ਦੇਣਾ ਅਤੇ ਭਾਜਪਾ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਮੀਟਿੰਗ ਵਿਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਅਸ਼ੋਕ ਸਰੀਨ ਹਿੱਕੀ 25 ਜੁਲਾਈ (ਸ਼ਨੀਵਾਰ) ਨੂੰ ਸ਼ਾਮ 5 ਵਜੇ ਸਥਾਨਕ ਭਾਜਪਾ ਦਫ਼ਤਰ, ਸਰਕੁਲਰ ਰੋਡ, ਸ਼ੀਤਲਾ ਮਾਤਾ ਮੰਦਰ ਨੇੜੇ, ਜਲੰਧਰ ਵਿਖੇ ਜ਼ਿਲ੍ਹਾ ਪ੍ਰਧਾਨ ਦਾ ਅਹੁਦਾ ਰਸਮੀ ਤੌਰ ‘ਤੇ ਸੰਭਾਲਣਗੇ। ਮੀਟਿੰਗ ਵਿਚ ਮੁੱਖ ਤੌਰ ‘ਤੇ ਮਨੋਰੰਜਨ ਕਾਲੀਆ, ਰਾਕੇਸ਼ ਰਾਠੌਰ, ਕ੍ਰਿਸ਼ਨ ਦੇਵ ਭੰਡਾਰੀ, ਸ਼ੀਤਲ ਅੰਗੁਰਾਲ, ਸਰਬਜੀਤ ਸਿੰਘ ਮੱਕੜ, ਕਰਮਜੀਤ ਕੌਰ ਚੌਧਰੀ, ਪੁਨੀਤ ਸ਼ੁਕਲਾ, ਰਮਨ ਪੱਬੀ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ ਅਤੇ ਜ਼ਿਲ੍ਹਾ ਸਕੱਤਰ ਅਮਿੱਤ ਭਾਟੀਆ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਇਸਤਰੀ ਸਤਿਸੰਗ ਸਮਾਗਮ ਕਰਵਾਇਆ ਅਗਲੀ ਖ਼ਬਰ ਸੰਗਲ ਸੋਹਲ ਇੰਡਸਟਰੀਅਲ ਏਰੀਏ ਦੀਆਂ ਸਮੱਸਿਆਵਾਂ ਜਲਦ ਹੋਣਗੀਆਂ ਹੱਲ- ਮੋਹਿੰਦਰ ਭਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।