05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਹੱਕ ਮੰਗਦੇ ਨੌਜਵਾਨਾਂ ਅਤੇ ਵਿਦਿਆਰਥੀਆਂ ’ਤੇ ਬਲ ਦੀ ਵਰਤੋਂ ਬਹੁਤ ਮਾੜੀ ਗੱਲ- ਰਵਿੰਦਰ ਸਿੰਘ ਟੁਰਨਾ

ਅਜੀਤ ਡੈਸਕ 23-07-2026
ਸ਼ਾਹਕੋਟ, 22 ਜੁਲਾਈ (ਸੁਖਦੀਪ ਸਿੰਘ)- ਕਾਂਗਰਸੀ ਆਗੂ ਸਰਦਾਰ ਰਵਿੰਦਰ ਸਿੰਘ ਟੁਰਨਾ ਨੇ ਦਿੱਲੀ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਕਥਿਤ ਲਾਠੀਚਾਰਜ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ’ਚ ਹਰ ਨਾਗਰਿਕ, ਖ਼ਾਸ ਕਰਕੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਮੰਗਾਂ ਸ਼ਾਂਤੀਪੂਰਵਕ ਢੰਗ ਨਾਲ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ। ਇੱਕ ਜਾਰੀ ਬਿਆਨ ਵਿੱਚ ਰਵਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਜੇ ਵਿਦਿਆਰਥੀ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸਨ ਤਾਂ ਉਨ੍ਹਾਂ ਦੀ ਗੱਲ ਸੁਣਨ ਅਤੇ ਗੱਲਬਾਤ ਰਾਹੀਂ ਹੱਲ ਕੱਢਣ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਬਲ ਦੀ ਵਰਤੋਂ ਲੋਕਤੰਤਰ ਦੀ ਭਾਵਨਾ ਦੇ ਅਨੁਕੂਲ ਨਹੀਂ ਮੰਨੀ ਜਾਂਦੀ ਅਤੇ ਅਜਿਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਮੈਂ ਆਪਣੇ ਵੱਲੋਂ ਅਤੇ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਦੇ ਅਨੁਸਾਰ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਲੋਕਤੰਤਰ ਵਿੱਚ ਆਵਾਜ਼ ਨੂੰ ਦਬਾਉਣ ਦੀ ਬਜਾਏ ਸੰਵਾਦ ਅਤੇ ਆਪਸੀ ਸਮਝ ਰਾਹੀਂ ਹੱਲ ਲੱਭਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਨੌਜਵਾਨ ਵਰਗ ਭਵਿੱਖ ਦੀ ਤਾਕਤ ਹੈ ਅਤੇ ਉਸ ਦੀਆਂ ਚਿੰਤਾਵਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣਨਾ ਅਤੇ ਲੋਕਤੰਤਰੀ ਤਰੀਕੇ ਨਾਲ ਹੱਲ ਕਰਨਾ ਹਰ ਜ਼ਿੰਮੇਵਾਰ ਸਰਕਾਰ ਦਾ ਫ਼ਰਜ਼ ਹੈ।
ਪਿਛਲੀ ਖ਼ਬਰ ਢੱਕ ਮਜਾਰਾ ਦੀ ਪੇਕੇ ਘਰ ਰਹਿ ਰਹੀ ਵਿਆਹੁਤਾ ਲੜਕੀ ਦੀ ਤੇ ਉਸ ਦੀ ਭੈਣ ਦੀ ਸਹੁਰੇ ਪਰਿਵਾਰ ਵਲੋਂ ਕੁੱਟਮਾਰ ਅਗਲੀ ਖ਼ਬਰ ਮੁਲਾਜ਼ਮ ਲਹਿਰਾਂ ਨੂੰ ਦਬਾਉਣ ਲਈ ਪੰਜਾਬ ਸਰਕਾਰ ਸੂਬੇ ਨੂੰ ਪੁਲਿਸ ਰਾਜ ’ਚ ਤਬਦੀਲ ਕਰ ਰਹੀ : ਤਰਸੇਮ ਪੀਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।