06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸੀ. ਆਈ. ਏ. ਸਟਾਫ ਵਲੋਂ ਫਿਰੌਤੀ ਮੰਗਣ ਤੇ ਧਮਕੀਆਂ ਦੇਣ ਵਾਲੇ ਗਰੋਹ ਦੇ ਦੋ ਸ਼ੂਟਰ ਹਥਿਆਰਾਂ ਸਮੇਤ ਕਾਬੂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਦੋ ਨਾਜਾਇਜ਼ ਪਿਸਤੌਲ ਤੇ 2 ਜ਼ਿੰਦਾ ਕਾਰਤੂਸ ਬਰਾਮਦ

ਅਜੀਤ ਡੈਸਕ 30-07-2026
ਜਲੰਧਰ, 29 ਜੁਲਾਈ (ਜਤਿੰਦਰ ਪੰਮੀ)–ਆਪਣੇ ਵਿਦੇਸ਼ ਬੈਠੇ ਸਾਥੀਆਂ ਰਾਹੀਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ, ਰੇਕੀ ਕਰਵਾਉਣ, ਫਿਰੌਤੀ ਮੰਗਣ ਅਤੇ ਨਿਸ਼ਾਨਾ ਬਣਾ ਕੇ ਹਿੰਸਕ ਵਾਰਦਾਤਾਂ ਕਰਵਾਉਣ ਵਾਲੇ ਗਿਰੋਹ ਦੇ ਦੋ ਸ਼ੂਟਰਾਂ ਨੂੰ ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਥਾਣਾ ਨਕੋਦਰ ਅਧੀਨ ਪੈਂਦੇ ਪਿੰਡ ਮੁਜੱਫਰਪੁਰ ਦੇ ਵਿਸ਼ਾਲ ਕੁਮਾਰ ਤੇ ਮਾਨਵਜੀਤ ਸਿੰਘ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ .32 ਬੋਰ ਦੀਆਂ 2 ਪਿਸਤੌਲਾਂ ਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ-1 ਵਿਖੇ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਸੀ. ਪੀ. (ਤਫਤੀਸ਼) ਅਮਰਬੀਰ ਸਿੰਘ ਨੇ
ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ. ਸੀ. ਪੀ. ਮਨਪ੍ਰੀਤ ਸਿੰਘ ਢਿੱਲੋਂ ਤੇ ਏ. ਡੀ. ਸੀ. ਪੀ. ਜੈਅੰਤ ਪੁਰੀ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ ਦੇ ਇੰਚਾਰਜ ਸੁਰਿੰਦਰ ਕੁਮਾਰ ਦੀ ਟੀਮ ਨੇ ਖੁਫੀਆ ਸੂਚਨਾ ਦੇ ਆਧਾਰ ’ਤੇ ਮਕਸੂਦਾਂ ਚੌਕ ਵਿਖੇ ਨਾਕੇਬੰਦੀ ਕਰਕੇ ਵਿਸ਼ਾਲ ਕੁਮਾਰ ਤੇ ਮਾਨਵਜੀਤ ਸਿੰਘ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕੋਈ ਵੀ ਅਪਰਾਧਕ ਮਾਮਲਾ ਦਰਜ ਨਹੀਂ ਹੈ ਅਤੇ ਫਿਰੌਤੀਆਂ ਮੰਗਣ, ਧਮਕੀਆਂ ਦੇਣ, ਰੇਕੀ ਕਰਵਾਉਣ ਅਤੇ ਨਿਸ਼ਾਨਾ ਬਣਾ ਕੇ ਵਾਰਦਾਤਾਂ ਕਰਵਾਉਣ ਵਾਲੇ ਗਿਰੋਹ ਨਾਲ ਨਵੇਂ ਹੀ ਜੁੜੇ ਸਨ। ਏ. ਸੀ. ਪੀ. ਨੇ ਦੱਸਿਆ ਕਿ ਉਕਤ ਗਿਰੋਹ ਦੇ ਮੈਂਬਰ ਆਪਣੇ ਵਿਦੇਸ਼ ਬੈਠੇ ਸਾਥੀਆਂ ਦੇ ਇਸ਼ਾਰੇ ’ਤੇ ਗੈਰ-ਕਾਨੂੰਨੀ ਕਾਰਵਾਈਆਂ ਨੂੰ ਅੰਜ਼ਾਮ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਸ ਹਾਸਲ ਕਰ ਲਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਦੇ ਬੈਕਵਰਡ ਲਿੰਕ ਸੰਚਾਰ ਮਾਧਿਅਮ, ਵਿੱਤੀ ਲੈਣ-ਦੇਣ, ਬੈਂਕ ਖਾਤਿਆਂ ਦੀ ਜਾਣਕਾਰੀ ਅਤੇ ਇਸ ਗਿਰੋਹ ਨਾਲ ਜੁੜੇ ਹੋਏ ਵਿਅਕਤੀਆਂ ਦੀ ਭੂਮਿਕਾ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪੰਜਾਬ ਪ੍ਰੈੱਸ ਕਲੱਬ ਵਿਖੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦਾ ਗਵਰਨਿੰਗ ਕੌਂਸਲ ਵਲੋਂ ਸਨਮਾਨ ਅਗਲੀ ਖ਼ਬਰ ਮੰਗਾਂ ਮੰਨੇ ਜਾਣ ਤੱਕ ਸੂਬੇ ਭਰ ਦੀਆਂ ਨਿਗਮਾਂ ਵਿਚ ਬੰਦ ਰੱਖਾਂਗੇ ਸਫ਼ਾਈ ਦਾ ਕੰਮ -ਅਸ਼ੋਕ ਭੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।