05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਜੇਲ੍ਹ ਤੋਂ ਰਿਹਾਅ ਹੋ ਕੇ ਆਇਆ ਨਸ਼ਾ ਤਸਕਰ ਹੈਰੋਇਨ ਸਣੇ ਗ੍ਰਿਫ਼ਤਾਰ ਸੀ.ਆਈ.ਏ. ਸਟਾਫ਼ ਦਿਹਾਤੀ ਦੀ ਪੁਲਿਸ ਵਲੋਂ ਮੁਲਜ਼ਮ ਕੋਲੋਂ 125 ਗ੍ਰਾਮ ਹੈਰੋਇਨ ਬਰਾਮਦ

ਅਜੀਤ ਡੈਸਕ 30-07-2026
ਜਲੰਧਰ, 29 ਜੁਲਾਈ (ਜਤਿੰਦਰ ਪੰਮੀ)–ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਨਸ਼ਾ ਤਸਕਰੀ ਦੇ ਮਾਮਲੇ ’ਚ 14 ਸਾਲ ਦੀ ਜੇਲ੍ਹ ਕੱਟ ਕੇ ਇਕ ਮਹੀਨਾ ਪਹਿਲਾਂ ਹੀ ਬਾਹਰ ਆਏ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 125 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਉਰਫ਼ ਪਾਲਾ ਵਾਸੀ ਆਦਰਸ਼ ਨਗਰ ਧਰਮਕੋਟ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦਿਹਾਤੀ ਦੇ ਇੰਸਪੈਕਟਰ ਪੁਸ਼ਪ ਬਾਲੀ ਦੀ ਅਗਵਾਈ ਵਾਲੀ ਪੁਲਿਸ ਟੀਮ ਵੱਲੋਂ ਬੀਤੇ ਕੱਲ੍ਹ ਨਕੋਦਰ–ਮਲਸੀਆਂ ਰੋਡ ‘ਤੇ ਸਥਿਤ ਸੰਧੂ ਢਾਬੇ ਨੇੜੇ ਗਸ਼ਤ ਤੇ ਚੈਕਿੰਗ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਵਿਅਕਤੀ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 125 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸੰਬੰਧੀ ਥਾਣਾ ਸਿਟੀ ਨਕੋਦਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐੱਸ. ਐੱਸ. ਪੀ. ਵਿਰਕ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਨੇ ਖੁਲਾਸਾ ਕੀਤਾ ਕਿ ਉਹ ਪਹਿਲਾਂ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਨਸ਼ਿਆਂ ਦਾ ਆਦੀ ਹੈ। ਉਸ ਨੇ ਇਹ ਵੀ ਦੱਸਿਆ ਕਿ ਸਾਲ 2010 ਵਿੱਚ ਜੰਮੂ ਵਿਖੇ ਉਸ ਖ਼ਿਲਾਫ਼ 300 ਕਿਲੋਗ੍ਰਾਮ ਭੁੱਕੀ ਚੂਰਾ ਸਬੰਧੀ ਮਾਮਲਾ ਦਰਜ ਹੋਇਆ ਸੀ, ਜਿਸ ਵਿੱਚ ਉਹ ਲਗਭਗ 14 ਸਾਲ ਦੀ ਸਜ਼ਾ ਕੱਟ ਕੇ ਕਰੀਬ ਇੱਕ ਮਹੀਨਾ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਹੋਇਆ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਸ ਨੇ ਮੁੜ ਨਸ਼ਾ ਤਸਕਰੀ ਦਾ ਕੰਮ ਸ਼ੁਰੂ ਕਰ ਦਿੱਤਾ ਅਤੇ ਉਹ ਤਰਨ ਤਾਰਨ ਜ਼ਿਲ੍ਹੇ ਤੋਂ ਹੈਰੋਇਨ ਲਿਆ ਕੇ ਨਕੋਦਰ ਅਤੇ ਜਲੰਧਰ ਇਲਾਕੇ ਵਿੱਚ ਸਪਲਾਈ ਕਰਦਾ ਸੀ। ਇਸ ਤੋਂ ਇਲਾਵਾ ਮੁਲਜ਼ਮ ਖਿਲਾਫ਼ ਥਾਣਾ ਧਰਮਕੋਟ ਵਿੱਚ ਵੀ ਐਫ਼.ਆਈ.ਆਰ. ਨੰਬਰ 20 ਮਿਤੀ 02.02.2021, ਧਾਰਾ 15, 61 ਅਤੇ 85 ਐਨ.ਡੀ.ਪੀ.ਐਸ. ਐਕਟ ਕੇਸ ਦਰਜ ਹੋਇਆ ਸੀ।
ਹਰਵਿੰਦਰ ਸਿੰਘ ਵਿਰਕ ਨੇ ਅੱਗੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਬਰਾਮਦ ਹੋਈ ਹੈਰੋਇਨ ਦੇ ਸਰੋਤ, ਇਸ ਦੇ ਖਰੀਦਦਾਰਾਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਤਫ਼ਤੀਸ਼ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਚੱਲ ਅਤੇ ਅਚੱਲ ਸੰਪਤੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਉਸ ਦੀ ਕੁਰਕੀ ਅਤੇ ਜ਼ਬਤੀ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਐੱਲ.ਏ.ਡੀ.ਸੀ. ਨੀਤੀ ਦੇ ਵਿਰੋਧ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਦੀ ਭੁੱਖ ਹੜਤਾਲ ਸੱਤਵੇਂ ਦਿਨ ਵੀ ਰਹੀ ਜਾਰੀ ਅਗਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਆਸ਼ਰਮ ਵਿਖੇ ਮਨਾਇਆ ਗੁਰੂ ਪੂਰਨਿਮਾ ਮਹਾਂਉਤਸਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।