05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਕੋਟਲਾ ਸੂਰਜ ਮੱਲ ਸਕੂਲ ’ਚ ਜ਼ੋਨ ਨੰਬਰ-15 (ਲੜਕਿਆਂ) ਦੇ ਵਾਲੀਬਾਲ ਅਤੇ ਖੋ-ਖੋ ਦੇ ਫਾਈਨਲ ਮੁਕਾਬਲੇ ਕਰਵਾਏ

ਅਜੀਤ ਡੈਸਕ 30-07-2026
ਸ਼ਾਹਕੋਟ, 29 ਜੁਲਾਈ (ਸੁਖਦੀਪ ਸਿੰਘ)- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਬਲਾਕ ਸ਼ਾਹਕੋਟ-2 ਦੀਆਂ ਚੱਲ ਰਹੀਆਂ 70ਵੀਆਂ ਜੋਨਲ ਖੇਡਾਂ ਤਹਿਤ ਲੜਕਿਆਂ ਦੇ ਵਾਲੀਬਾਲ ਅਤੇ ਖੋ-ਖੋ ਅੰਡਰ-14, 17 ਤੇ 19 ਉਮਰ ਵਰਗ ਦੇ ਫਾਈਨਲ ਮੁਕਾਬਲੇ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਬਲਾਕ ਨੋਡਲ ਅਫ਼ਸਰ ਸ਼ਾਹਕੋਟ-2 ਅਤੇ ਸਕੱਤਰ ਨਰਿੰਦਰ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ, ਕੋਟਲਾ ਸੂਰਜ ਮੱਲ (ਸ਼ਾਹਕੋਟ) ਵਿਖੇ ਸਮੂਹ ਸਟਾਫ਼ ਦੀ ਦੇਖ-ਰੇਖ ਵਿੱਚ ਕਰਵਾਏ ਗਏ। ਮੁਕਾਬਲਿਆਂ ਦੀ ਸ਼ੁਰੂਆਤ ਮੌਕੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਸਾਧਨ ਹਨ। ਵਾਲੀਬਾਲ ਦੇ ਫਾਈਨਲ ਮੁਕਾਬਲਿਆਂ ’ਚ ਅੰਡਰ-14 ਉਮਰ ਵਰਗ ਵਿੱਚ ਮਦਰਜ਼ ਪ੍ਰਾਈਡ ਸਕੂਲ ਮਲਸੀਆਂ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਕੋਟਲਾ ਸੂਰਜ ਮੱਲ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ। ਅੰਡਰ-17 ਵਰਗ ’ਚ ਮਦਰਜ਼ ਪ੍ਰਾਈਡ ਸਕੂਲ ਮਲਸੀਆਂ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਕੋਟਲਾ ਸੂਰਜ ਮੱਲ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ। ਅੰਡਰ-19 ਵਰਗ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਜੀਆਂ ਕਲਾਂ ਦੀ ਟੀਮ ਨੇ ਪਹਿਲਾ ਅਤੇ ਮਦਰਜ਼ ਪ੍ਰਾਈਡ ਸਕੂਲ ਮਲਸੀਆਂ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਖੋ-ਖੋ ਦੇ ਫਾਈਨਲ ਮੁਕਾਬਲਿਆਂ ’ਚ ਅੰਡਰ-14 ਉਮਰ ਵਰਗ ’ਚ ਸਰਕਾਰੀ ਹਾਈ ਸਕੂਲ ਕੋਟਲਾ ਸੂਰਜ ਮੱਲ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਮਿਡਲ ਸਕੂਲ ਰੌਂਤ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ। ਅੰਡਰ-17 ਵਰਗ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਕੋਟਲਾ ਸੂਰਜ ਮੱਲ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ। ਅੰਡਰ-19 ਵਰਗ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਜੋਨ ਸਕੱਤਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਜੇਤੂ ਟੀਮਾਂ ਹੁਣ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ’ਚ ਪ੍ਰਦਰਸ਼ਨ ਕਰਨਗੀਆਂ। ਉਨ੍ਹਾਂ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਅਤੇ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੈਕਚਰਾਰ ਹਰਿੰਦਰਪਾਲ ਕੌਰ, ਲੈਕਚਰਾਰ ਸਤਪਾਲ, ਲੈਕਚਰਾਰ ਸੁਰਜੀਤ ਸਿੰਘ, ਟੂਰਨਾਮੈਂਟ ਕਮੇਟੀ ਦੇ ਮੀਡੀਆ ਕੋਆਰਡੀਨੇਟਰ ਅਜ਼ਾਦ ਸਿੰਘ ਸਚਦੇਵਾ, ਜਸਬੀਰ ਕੌਰ, ਪ੍ਰਤਾਪ ਸਿੰਘ, ਪੂਨਮ ਸਹਾਰਨ, ਕਰਨਜੀਤ ਕੌਰ, ਸਤਨਾਮ ਸਿੰਘ, ਈਸ਼ਾ ਸੂਦ, ਜਸਵਿੰਦਰ ਕੌਰ, ਜਸਵਿੰਦਰ ਸਿੰਘ, ਪਲਵਿੰਦਰ ਕੌਰ, ਚਰਨਜੀਤ ਸਿੰਘ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਮਕਸਦ ਸਿਰਫ਼ ਇਕ ਰਾਜਨੀਤਕ ਬਦਲਾਅ ਨਹੀਂ, ਸਗੋਂ ਪੰਥਕ ਸਿਧਾਂਤਾਂ ਦੀ ਮੁੜ ਸਥਾਪਨਾ ਹ... ਅਗਲੀ ਖ਼ਬਰ ਕਾਰ ਦਾ ਕੰਟਰੋਲ ਗੁਆ ਚੁੱਕੇ ਕਾਰ ਚਾਲਕ ਦੀ ਸਾਈਡ ’ਤੇ ਖੜੀ ਦੂਜੀ ਕਾਰ ਨਾਲ ਟੱਕਰ ਵੱਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।