03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰਦੁਆਰਾ ਹਲਟੀ ਸਾਹਿਬ ਵਿਖੇ ਨਵੇਂ ਨਿਸ਼ਾਨ ਸਾਹਿਬ ਦੀ ਸੇਵਾ ਕਰਵਾਈ

ਮਹਿਤਪੁਰ, 1 ਅਗਸਤ (ਲਖਵਿੰਦਰ ਸਿੰਘ)-ਗੁਰਦੁਆਰਾ ਹਲਟੀ ਸਾਹਿਬ ਵਿਖੇ ਨਵੇਂ ਨਿਸ਼ਾਨ ਸਾਹਿਬ ਦੀ ਸੇਵਾ ਗੁਰਦੁਆਰਾ ਹਲਟੀ ਸਾਹਿਬ ਪ੍ਰਬੰਧਕ ਕਮੇਟੀ ,ਸਮੂਹ ਨੌਜਵਾਨਾਂ ਅਤੇ ਐਨ. ਆਰ.

ਅਜੀਤ ਡੈਸਕ 02-08-2026
ਮਹਿਤਪੁਰ, 1 ਅਗਸਤ (ਲਖਵਿੰਦਰ ਸਿੰਘ)-ਗੁਰਦੁਆਰਾ ਹਲਟੀ ਸਾਹਿਬ ਵਿਖੇ ਨਵੇਂ ਨਿਸ਼ਾਨ ਸਾਹਿਬ ਦੀ ਸੇਵਾ ਗੁਰਦੁਆਰਾ ਹਲਟੀ ਸਾਹਿਬ ਪ੍ਰਬੰਧਕ ਕਮੇਟੀ ,ਸਮੂਹ ਨੌਜਵਾਨਾਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਈ ਗਈ। ਜਿਸ ਵਿੱਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਗਏ, ਅਰਦਾਸ ਉਪਰੰਤ ਨਿਸ਼ਾਨ ਸਾਹਿਬ ਦੀ ਸੇਵਾ ਆਰੰਭ ਕੀਤੀ ਗਈ। ਨਿਸ਼ਾਨ ਸਾਹਿਬ ਨੂੰ ਨਵੇਂ ਚੋਲਾ ਸਾਹਿਬ ਪਹਿਨਾਏ ਤੋ ਬਾਅਦ ਚੜਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਇਹ ਸੇਵਾ ਕੀਤੀ ਗਈ ਹੈ ਇਸ ਨਿਸ਼ਾਨ ਸਾਹਿਬ ਦੀ ਉਚਾਈ 85 ਫੁੱਟ ਹੈ ਅਤੇ ਹਾਈਡ੍ਰੋਲਿਕ ਤਰੀਕੇ ਨਾਲ ਇਸ ਨੂੰ ਚੜਾਇਆ ਜਾਵੇਗਾਂ ਅਤੇ ਉਤਾਰਿਆ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ, ਸੰਤੋਖ ਸਿੰਘ, ਬਲਵਿੰਦਰ ਸਿੰਘ ,ਲਖਵੀਰ ਸਿੰਘ, ਦਲਜੀਤ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ ,ਰਵਿੰਦਰ ਸਿੰਘ ਵਿਰਕ, ਲਾਡੀ ਮਰੋਕ ,ਸੁਖਜੀਤ ਸਿੰਘ ,ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਨਵਦੀਪ ਸਿੰਘ, ਸੁੱਚਾ ਸਿੰਘ, ਅਮਰਜੀਤ ਸਿੰਘ ,ਨਿਰਮਲ ਸਿੰਘ, ਬਲਵਿੰਦਰ ਸਿੰਘ ਕਾਹਲੋ, ਕੌਂਸਲਰ ਗੁਰਜੀਤ ਸਿੰਘ ,ਹਰਮਨ ਸਿੰਘ, ਬਲਵੰਤ ਸਿੰਘ, ਭਾਈ ਕੁਲਵਿੰਦਰ ਸਿੰਘ, ਹਰਬੰਸ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਲਾਡੀ ਸ਼ੇਰੋਵਾਲੀਆ ਵਲੋਂ ਵੱਖ - ਵੱਖ ਪਿੰਡਾਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਨੁੱਕੜ ਮੀਟਿੰਗਾਂ ਦਾ ਸਿਲਸਿਲਾ... ਅਗਲੀ ਖ਼ਬਰ ਕਿਸ਼ਨਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਦਾ 87 ਵਾਂ ਸ਼ਹੀਦੀ ਦਿਵਸ ਮਨਾਇਆ ਨੌਜਵਾਨ ਪੀੜੀ ਨੂੰ ਸ਼ਹੀਦ ਊਧਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।