02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸੇਂਟ ਸੋਲਜਰ ਕਾਲਜ ( ਕੋ - ਐਡ ) ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 1 ਅਗਸਤ (ਪਵਨ ਖਰਬੰਦਾ)-ਸੇਂਟ ਸੋਲਜਰ ਕਾਲਜ (ਕੋ-ਐਡ) ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ । ਕਾਲਜ ਡਾਇਰੈਕਟਰ ਡਾ.

ਅਜੀਤ ਡੈਸਕ 02-08-2026
ਜਲੰਧਰ, 1 ਅਗਸਤ (ਪਵਨ ਖਰਬੰਦਾ)-ਸੇਂਟ ਸੋਲਜਰ ਕਾਲਜ (ਕੋ-ਐਡ) ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ । ਕਾਲਜ ਡਾਇਰੈਕਟਰ ਡਾ. ਵੀਨਾ ਦਾਦਾ ਨੇ ਪ੍ਰੀਖਿਆ ਨਤੀਜਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨਦੀਪ ਨੇ 7.38 ਸੀਜੀਪੀਏ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਤਾਉਨ ਨੇ 7.31 ਸੀਜੀਪੀਏ ਨਾਲ ਦੂਸਰਾ ਸਥਾਨ ਪ੍ਰਾਪਤ ਕੀਤਾ, ਜਦਕਿ ਚੰਦਾ ਕੁਮਾਰੀ ਨੇ 7.23 ਸੀਜੀਪੀਏ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਬਾਕੀ ਸਾਰੇ ਵਿਦਿਆਰਥੀਆਂ ਨੇ 6.5 ਤੋਂ ਵੱਧ ਸੀਜੀਪੀਏ ਪ੍ਰਾਪਤ ਕੀਤਾ, ਜੋ ਉਨ੍ਹਾਂ ਦੀ ਲਗਾਤਾਰ ਮਿਹਨਤ, ਸਮਰਪਣ ਅਤੇ ਅਕਾਦਮਿਕ ਪ੍ਰਤੀਬੱਧਤਾ ਦਾ ਪ੍ਰਮਾਣ ਹੈ। ਇਸ ਮੌਕੇ ਸੇਂਟ ਸੋਲਜਰ ਗਰੁੱਪ ਦੀ ਚੇਅਰਪਰਸਨ ਸੰਗੀਤਾ ਚੋਪੜਾ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ।
ਪਿਛਲੀ ਖ਼ਬਰ ਏ.ਪੀ.ਜੇ. ਸਕੂਲ ਮਾਡਲ ਟਾਊਨ ’ ਚ ਰਾਸ਼ਟਰੀ ਪਾਠਕ੍ਮ ਢਾਂਚੇ ’ ਤੇ ਸੀ.ਪੀ.ਡੀ. ਵਰਕਸ਼ਾਪ ਕਰਵਾਈ ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਬੱਚਿਆਂ ਨੂੰ ਸਕੂਲ ਬੈਗ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।