05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕੀਤੇ ਦਰਸ਼ਨ ਅਤੇ ਸ਼ੁਕਰਾਨਾ

ਜਲੰਧਰ, 4 ਅਗਸਤ (ਐੱਮ. ਐੱਸ.

ਅਜੀਤ ਡੈਸਕ 05-08-2026
ਜਲੰਧਰ, 4 ਅਗਸਤ (ਐੱਮ. ਐੱਸ. ਲੋਹੀਆ) - ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਦੀ ਪਿੱਛਲੇ ਸਮੇਂ ਦੌਰਾਨ ਬਣੀ ਨਵੀਂ ਪ੍ਰਬੰਧਕ ਕਮੇਟੀ ਵਲੋਂ ‘ਗੁਰੂ ਕੀ ਕਾਂਸ਼ੀ’ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੀ ਯਾਤਰਾ ਕੀਤੀ ਗਈ ਅਤੇ ਗੁਰੂ ਚਰਨਾ ’ਚ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ। ਸ੍ਰੀ ਦਮਦਮਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ, ਸਕੱਤਰ ਕੰਵਲਜੀਤ ਸਿੰਘ, ਖਜਾਨਚੀ ਜੋਗਿੰਦਰ ਸਿੰਘ, ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ (ਲੈਂਡਲਾਰਡ), ਹਰਪ੍ਰੀਤ ਸਿੰਘ ਮਝੈਲ, ਹਰਜਿੰਦਰ ਸਿੰਘ ਸਚਦੇਵਾ, ਹਰਜਿੰਦਰ ਪਾਲ ਸਿੰਘ, ਗੁਰਿੰਦਰ ਸਿੰਘ, ਪਰਮਜੀਤ ਸਿੰਘ ਕਾਨਪੁਰੀ, ਹਰਪ੍ਰੀਤ ਸਿੰਘ ਲਾਡੀ, ਭੁਪਿੰਦਰ ਸਿੰਘ ਭਿੰਦਾ, ਹਰਬੀਰ ਸਿੰਘ ਲਾਡੀ, ਪਰਮਜੀਤ ਸਿੰਘ ਭਲਵਾਨ, ਦਵਿੰਦਰ ਸਿੰਘ ਸਵੀਟੀ ਅਤੇ ਹੋਰਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਕੰਵਲਜੀਤ ਸਿੰਘ ਉਬਰਾਏ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ ਨੇ ਜਾਣਕਾਰੀ ਦਿੱਤੀ ਕਿ ਭਾਈ ਗੁਰਜੰਟ ਸਿੰਘ ਵਲੋਂ ਗੁਰਦੁਆਰਾ ਨੌਵੀਂ ਪਾਤਿਸ਼ਾਹੀ, ਦੂਖ ਨਿਵਾਰਨ ਸਾਹਿਬ ਵਿਖੇ ਸੇਵਾ ਨਿਭਾਈ ਗਈ ਸੀ। ਇਸ ਮੌਕੇ ਪ੍ਰਬੰਧਕ ਕਮੇਟੀ ਨੇ ਭਾਈ ਗੁਰਜੰਟ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਜੈਦੀਪ ਸਿੰਘ ਸੈਣੀ ਨੇ ਜਿਮਖਾਨਾ ਕਲੱਬ ਦੇ ਸੈਕਟਰੀ ਵਜੋਂ ਅਹੁਦਾ ਸੰਭਾਲਿਆ ਐਡਹਾਕ ਕਮੇਟੀ ਮੈਂਬਰਾਂ ਨਾਲ ਕੀਤੀ ਪਹਿਲੀ ਮੀਟਿ... ਅਗਲੀ ਖ਼ਬਰ ਢਾਬੇ ਵਾਲੇ ਨੇ ਕੀਤੀ ਗਾਹਕ ਦੀ ਕੁੱਟਮਾਰ, ਹਿਰਾਸਤ ’ਚ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।