05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬਸਤੀ ਦਾਨਿਸ਼ਮੰਦਾ ਵਿਚ ਵਿਸ਼ਾਲ ਕਲਸ਼ ਯਾਤਰਾ ਅਤੇ ਸੰਧਿਆ ਫੇਰੀ ਕੱਢੀ ਸ਼ਰਧਾ

ਜਲੰਧਰ, 4 ਅਗਸਤ (ਸ਼ਿਵ ) -ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ੀਤਲ ਅੰਗੂਰਾਲ ਦੀ ਅਗਵਾਈ ਹੇਠ ਵੈਸਟ ਵਿਧਾਨ ਸਭਾ ਹਲਕੇ ਅਧੀਨ ਬਸਤੀ ਦਾਨਿਸ਼ਮੰਦਾ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਜਨਮ ਅਸਥਾਨ ਸਿਰ ਗੋਵਰਧਨਪੁਰ, ਵਾਰਾਨਸੀ ਤੋਂ ਪਹੁੰਚੇ ਪਵਿੱਤਰ ਕਲਸ਼ਾਂ ਨਾਲ ਵਿਸ਼ਾਲ ਕਲਸ਼ ਯਾਤਰਾ ਅਤੇ ਸੰਧਿਆ ਫੇਰੀ ਕੱਢੀ ਗਈ। ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਭਰਪੂਰ ਇਸ ਸਮਾਗਮ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਸ਼ੋਭਾ ਯਾਤਰਾ ਦਾ ਰੂਪ ਧਾਰਨ ਕਰ ਲਿਆ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਗੁਰੂ ਚਰਨਾਂ ਵਿਚ ਆਪਣੀ ਆਸਥਾ ਪ੍ਰਗਟਾਈ।

ਅਜੀਤ ਡੈਸਕ 05-08-2026
ਜਲੰਧਰ, 4 ਅਗਸਤ (ਸ਼ਿਵ ) -ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ੀਤਲ ਅੰਗੂਰਾਲ ਦੀ ਅਗਵਾਈ ਹੇਠ ਵੈਸਟ ਵਿਧਾਨ ਸਭਾ ਹਲਕੇ ਅਧੀਨ ਬਸਤੀ ਦਾਨਿਸ਼ਮੰਦਾ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਜਨਮ ਅਸਥਾਨ ਸਿਰ ਗੋਵਰਧਨਪੁਰ, ਵਾਰਾਨਸੀ ਤੋਂ ਪਹੁੰਚੇ ਪਵਿੱਤਰ ਕਲਸ਼ਾਂ ਨਾਲ ਵਿਸ਼ਾਲ ਕਲਸ਼ ਯਾਤਰਾ ਅਤੇ ਸੰਧਿਆ ਫੇਰੀ ਕੱਢੀ ਗਈ। ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਭਰਪੂਰ ਇਸ ਸਮਾਗਮ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਸ਼ੋਭਾ ਯਾਤਰਾ ਦਾ ਰੂਪ ਧਾਰਨ ਕਰ ਲਿਆ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਗੁਰੂ ਚਰਨਾਂ ਵਿਚ ਆਪਣੀ ਆਸਥਾ ਪ੍ਰਗਟਾਈ।ਯਾਤਰਾ ਦੀ ਸ਼ੁਰੂਆਤ ਬਸਤੀ ਦਾਨਿਸ਼ਮੰਦਾ ਦੇ ਮੁੱਖ ਬਾਜ਼ਾਰ ਤੋਂ ਹੋਈ। ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰੇ ਲਗਾਉਂਦੇ ਹੋਏ ਅੱਗੇ ਵਧੇ। ਢੋਲ-ਤਾਸ਼ਿਆਂ ਦੀ ਗੂੰਜ, ਭਜਨ-ਕੀਰਤਨ ਅਤੇ ਸ਼ਰਧਾਲੂਆਂ ਦੇ ਜੋਸ਼ ਨੇ ਸਾਰੇ ਇਲਾਕੇ ਨੂੰ ਭਗਤੀ ਮਈ ਮਾਹੌਲ ਵਿਚ ਰੰਗ ਦਿੱਤਾ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਯਾਤਰਾ ਦਾ ਸਵਾਗਤ ਕੀਤਾ ਗਿਆ, ਜਦਕਿ ਆਤਿਸ਼ਬਾਜ਼ੀ ਨੇ ਸਮਾਗਮ ਦੀ ਸ਼ਾਨ ਵਿਚ ਹੋਰ ਵਾਧਾ ਕੀਤਾ। ਇਸ ਮੌਕੇ ਭਾਜਪਾ ਜਲੰਧਰ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਪੰਜਾਬ ਭਾਜਪਾ ਦੇ ਉਪ ਪ੍ਰਧਾਨ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ, ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਸੁਸ਼ੀਲ ਰਿੰਕੂ, ਪੰਜਾਬ ਭਾਜਪਾ ਦੇ ਸਕੱਤਰ ਅਮਰਜੀਤ ਸਿੰਘ ਅਮਰੀ, ਪੰਜਾਬ ਭਾਜਪਾ ਦੀ ਸਕੱਤਰ ਕਰਮਜੀਤ ਕੌਰ ਚੌਧਰੀ ਸਮੇਤ ਭਾਜਪਾ ਦੇ ਕਈ ਸੀਨੀਅਰ ਆਗੂ, ਅਹੁਦੇਦਾਰ ਅਤੇ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਾਰੇ ਆਗੂਆਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਦਾ ਸੰਕਲਪ ਦੁਹਰਾਇਆ।।ਇਸ ਮੌਕੇ ਮੁੱਖ ਤੌਰ ’ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਸਾਬਕਾ ਪ੍ਰਦੇਸ਼ ਪ੍ਰਧਾਨ ਭਾਰਤੀ ਜਨਤਾ ਯੁਵਾ ਮੋਰਚਾ ਸੰਨ੍ਹੀ ਸ਼ਰਮਾ, ਜ਼ਿਲ੍ਹਾ ਮਹਾ ਮੰਤਰੀ ਰਾਜੇਸ਼ ਕਪੂਰ, ਮਨਜੀਤ ਸਿੰਘ ਟੀਟੂ, ਤਰਸੇਮ ਥਾਪਾ, ਤਰਵਿੰਦਰ ਸੋਈ, ਯੋਗੇਸ਼ ਮਲਹੋਤਰਾ, ਅਮਿੱਤ ਸਿੰਘ ਸੰਧਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਬਾਰੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ- ਜਥੇ. ਕਲਿਆਣ ਅਗਲੀ ਖ਼ਬਰ ਆਪਸੀ ਤਾਲਮੇਲ ਰਾਹੀਂ ਕਿਸਾਨਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦੈ - ਡਾ . ਰਣਧੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।