06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਅਸ਼ੋਕ ਨਗਰ ਦੇ ਰੈਸਟੋਰੈਂਟ ’ ਚ ਲੱਗੀ ਅੱਗ , ਫਾਇਰ ਬ੍ਰਿਗੇਡ ਨੇ ਮੌਕੇ ’ ਤੇ ਪੁੱਜ ਕੇ ਪਾਇਆ ਕਾਬੂ

ਜਲੰਧਰ, 5 ਅਗਸਤ (ਜਤਿੰਦਰ ਪੰਮੀ)–ਝੰਡੀਆਂ ਵਾਲਾ ਪੀਰ ਤੋਂ ਕਾਰ ਬਾਜ਼ਾਰ ਨੂੰ ਜਾਂਦੀ ਸੜਕ ’ਤੇ ਅਸ਼ੋਕ ਨਗਰ ਸਥਿਤ ਰੈਸਟੋਰੈਂਟ ’ਚ ਸਵੇਰੇ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪੁੱਜੀਆਂ ਅਤੇ ਅੱਗ ’ਤੇ ਕਾਬੂ ਪਾਇਆ।

ਅਸ਼ੋਕ ਨਗਰ ਵਿਖੇ ਰੈਸਟੋਰੈਂਟ ’ਚ ਲੱਗੀ ਅੱਗ ਬੁਝਾਉਣ ਪੁੱਜੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ। ਤਸਵੀਰ-ਜੀਪੀ ਸਿੰਘ। 06-08-2026
ਜਲੰਧਰ, 5 ਅਗਸਤ (ਜਤਿੰਦਰ ਪੰਮੀ)–ਝੰਡੀਆਂ ਵਾਲਾ ਪੀਰ ਤੋਂ ਕਾਰ ਬਾਜ਼ਾਰ ਨੂੰ ਜਾਂਦੀ ਸੜਕ ’ਤੇ ਅਸ਼ੋਕ ਨਗਰ ਸਥਿਤ ਰੈਸਟੋਰੈਂਟ ’ਚ ਸਵੇਰੇ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪੁੱਜੀਆਂ ਅਤੇ ਅੱਗ ’ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਨਾਲ ਰੈਸਟੋਰੈਂਟ ਦਾ ਕਾਫੀ ਨੁਕਸਾਨ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਦੇ ਏ. ਡੀ. ਐੱਫ. ਓ. ਮਨਮਿੰਦਰ ਸਿੰਘ ਨੇ ਦੱਸਿਆ ਕਿ ਫਾਇਰ ਸਟੇਸ਼ਨ ’ਤੇ ਸਵੇਰੇ 10.30 ਵਜੇ ਅੱਗ ਲੱਗਣ ਬਾਰੇ ਸੂਚਨਾ ਮਿਲੀ ਸੀ। ਫਾਇਰ ਸੇਫਟੀ ਟੀਮ ਨੇ ਮੌਕੇ ’ਤੇ ਪੁੱਜ ਕੇ ਪਾਣੀ ਦੀਆਂ ਬੁਛਾਰਾਂ ਮਾਰ ਕੇ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਅੱਗ ਬੁਝਾਉਣ ’ਚ ਦੋ ਟੈਂਡਰ ਲੱਗੇ। ਅੱਗ ਨਾਲ ਹੋਏ ਨੁਕਸਾਨ ਬਾਰੇ ਪਤਾ ਨਹੀਂ ਲੱਗ ਸਕਿਆ।
ਪਿਛਲੀ ਖ਼ਬਰ ਜੰਡੂਸਿੰਘਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਬੈਠਕ ਅਗਲੀ ਖ਼ਬਰ ਐਕਸਾਈਜ਼ ਟੀਮ ’ ਤੇ ਹਮਲੇ ਦੇ ਦੋਸ਼ ’ ਚ ਸੰਦੀਪ ਪਾਹਵਾ ਤੇ ਭਤੀਜੇ ਸਣੇ 4 ਖ਼ਿਲਾਫ਼ ਕੇਸ ਦਰਜ , ਇਕ ਨੂੰ ਲਿਆ ਹਿਰਾਸਤ ’ ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।