07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ’ ਚ ਗੁਰਸ਼ਬਦ ਪ੍ਰਚਾਰ ਸਭਾ ਸੁਹਾਣਾ ਦੇ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਕੀਤਾ ਨਿਹਾਲ ਅੱਜ ਹੋਵੇਗਾ ਕਵੀ ਦਰਬਾਰ, ਮੁਫ਼ਤ ਵੰਡੀਆਂ ਜਾਣਗੀਆਂ ਧਾਰਮਿਕ ਪੁਸਤਕਾਂ

ਜਲੰਧਰ, 5 ਅਗਸਤ (ਐੱਮ. ਐੱਸ.

ਅਜੀਤ ਡੈਸਕ 06-08-2026
ਜਲੰਧਰ, 5 ਅਗਸਤ (ਐੱਮ. ਐੱਸ. ਲੋਹੀਆ) - ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਦਿਵਸ ਮਨਾਉਂਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ, ਅਠਵੇਂ ਪਾਤਿਸ਼ਾਹੀ ਕ੍ਰਿਸ਼ਨਾ ਨਗਰ ਨੇੜੇ ਐੱਮ.ਜੀ.ਐੱਨ. ਸਕੂਲ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਮਗਾਮ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਜਾ ਰਹੇ ਹਨ। 2 ਅਗਸਤ ਤੋਂ 7 ਅਗਸਤ ਤੱਕ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰਸ਼ਬਦ ਪ੍ਰਚਾਰ ਸਭਾ ਸੁਹਾਣਾ (ਬ੍ਰਾਂਚ ਜਲੰਧਰ) ਦੇ ਡਾ. ਪਰਮਜੀਤ ਸਿੰਘ ਦੇ ਜਥੇ ਅਤੇ ਬੀਬੀ ਬਲਜਿੰਦਰ ਕੌਰ ਦੇ ਜਥੇ ਵਲੋਂ ਕੀਰਤਨ ਦੁਆਰਾ ਗੁਰਬਾਣੀ ਦੀ ਛਹਿਬਰ ਲਗਾਈ। ਪ੍ਰਬੰਧਕ ਕਮੇਟੀ ਵਲੋਂ ਜਥਿਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਤਪਾਲ ਸਿੰਘ ਸਿਦਕੀ, ਪ੍ਰਧਾਨ ਡਾ. ਜਸਵੰਤ ਸਿੰਘ, ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ, ਜਨਰਲ ਸਕੱਤਰ ਦਰਸ਼ਨ ਸਿੰਘ, ਕੈਸ਼ੀਅਰ ਮਨਜੀਤ ਸਿੰਘ, ਗੁਰਮੁੱਖ ਸਿੰਘ, ਸੇਵਾ ਸਿੰਘ, ਅਮਰਪ੍ਰੀਤ ਸਿੰਘ, ਮਨੋਹਰ ਸਿੰਘ, ਇੰਦਰ ਮੋਹਨ ਸਿੰਘ, ਮਲਕੀਤ ਸਿੰਘ ਭੁੱਲਰ, ਮਾਸਟਰ ਮੋਹਨ ਸਿੰਘ, ਜਤਿੰਦਰ ਪਾਲ ਸਿੰਘ ਮਝੈਲ, ਗੁਰਿੰਦਰ ਪਾਲ ਸਿੰਘ ਮਝੈਲ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਬਾਵਾ ਹੈਨਰੀ ਨੇ ਹਾਈਵੇਅ 44 ਤੇ ਸਰਵਿਸ ਰੋਡ ਦਾ ਮੁੱਦਾ ਵਿਧਾਨ ਸਭਾ ਸਾਹਮਣੇ ਰੱਖਿਆ ਅਗਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ’ ਚ ਗੁਰਸ਼ਬਦ ਪ੍ਰਚਾਰ ਸਭਾ ਸੁਹਾਣਾ ਦੇ ਜਥੇ ਨੇ ਕੀਰਤਨ ਦੁਆਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।