06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਜਲੰਧਰ, 5 ਅਗਸਤ (ਐੱਮ. ਐੱਸ.

ਅਜੀਤ ਡੈਸਕ 06-08-2026
ਜਲੰਧਰ, 5 ਅਗਸਤ (ਐੱਮ. ਐੱਸ. ਲੋਹੀਆ) - ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਬਸਤੀ ਸ਼ੇਖ ਜਲੰਧਰ ਵਿਖੇ ਅੱਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਵੀ ਦਰਬਾਰ ਕਰਵਾਇਆ ਗਿਆ, ਜਿਸ ’ਚ ਪ੍ਰਸਿੱਧ ਸਮਾਜ ਸੇਵਕ ਅਤੇ ਸਨਅਤਕਾਰ ਅਮਰਜੀਤ ਸਿੰਘ ਭਾਟੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਕਵੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਕਵੀ ਦਰਬਾਰ ਦੌਰਾਨ ਉਰਮਿਲਜੀਤ ਸਿੰਘ ਵਾਲੀਆ, ਸ੍ਰੀਮਤੀ ਵਾਲੀਆ, ਕੁਲਦੀਪ ਸਿੰਘ ਰਤਨ, ਮਾਸਟਰ ਮਹਿੰਦਰ ਸਿੰਘ ਅਨੇਜਾ, ਹਰਜਿੰਦਰ ਸਿੰਘ ਜਿੰਦੀ, ਅਵਤਾਰ ਸਿੰਘ ਖ਼ਾਲਸਾ, ਸਟੇਟ ਅਵਾਰਡੀ ਕੁਲਵਿੰਦਰ ਸਿੰਘ ਗਾਖ਼ਲ, ਹਰਬੰਸ ਸਿੰਘ ਕਲਸੀ ਅਤੇ ਸਾਹਿਬ ਸਿੰਘ ਲੱਖਣਾ ਨੇ ਆਪਣੀਆਂ ਕਾਵਿ-ਰਚਨਾਵਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਟੇਜ ਦੀ ਸੇਵਾ ਇੰਦਰਪਾਲ ਸਿੰਘ ਨੇ ਨਿਭਾਈ।
ਪਿਛਲੀ ਖ਼ਬਰ ਕੋਹਲੀ ਤੇ ਰਾਜੂ ਵਲੋਂ ਗੁਰੂ ਨਾਨਕਪੁਰਾ ਵਿਖੇ ‘ ਮੇਰੀ ਰਸੋਈ ਯੋਜਨਾ ’ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਵੰਡ ਨਿਊ ਸੇਂਟ... ਅਗਲੀ ਖ਼ਬਰ ਕੈਬਨਿਟ ਵਲੋਂ ਬਿੱਲ ਨੂੰ ਮਨਜ਼ੂਰੀ ਮਿਲਣ ਨਾਲ ਰੁੱਖਾਂ ਦੀ ਹੋਵੇਗੀ ਸੁਰੱਖਿਆ ਜਲੰਧਰ ਦੇ ਵਾਤਾਵਰਨ ਪੇ੍ਮੀ ਨੇ ਐਨ. ਜੀ. ਟੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।