06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕੋਹਲੀ ਤੇ ਰਾਜੂ ਵਲੋਂ ਗੁਰੂ ਨਾਨਕਪੁਰਾ ਵਿਖੇ ‘ ਮੇਰੀ ਰਸੋਈ ਯੋਜਨਾ ’ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਵੰਡ ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ , ਗੁਰੂ ਤੇਗ਼ ਬਹਾਦਰ ਨਗਰ ’ ਚ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ

ਜਲੰਧਰ, 5 ਅਗਸਤ (ਪਵਨ ਖਰਬੰਦਾ)-ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂ ਤੇਗ਼ ਬਹਾਦਰ ਨਗਰ, ਜਲੰਧਰ ਵਿਖੇ ਆਈ. ਐੱਮ.

ਸਮਾਗਮ ਦੌਰਾਨ ਹਾਜ਼ਰ ਸੁਸ਼ਮਾ ਹਾਂਡਾ ਤੇ ਆਈਐਮਸੀ ਦੀ ਟੀਮ ਦੇ ਅਹੁਦੇਦਾਰ। ਤਸਵੀਰ-ਮੁਨੀਸ਼ 06-08-2026
ਜਲੰਧਰ, 5 ਅਗਸਤ (ਪਵਨ ਖਰਬੰਦਾ)-ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂ ਤੇਗ਼ ਬਹਾਦਰ ਨਗਰ, ਜਲੰਧਰ ਵਿਖੇ ਆਈ.ਐੱਮ.ਸੀ. ਦੀ ਟੀਮ ਵਲੋਂ ਵਿਦਿਆਰਥਣਾਂ ਨੂੰ ਸਫ਼ਾਈ ਅਤੇ ਮਹਾਵਾਰੀ ਦੌਰਾਨ ਸਿਹਤ ਵਿਸ਼ੇ ਬਾਰੇ ਜਾਗਰੂਕ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਸਕੂਲ ਦੇ ਡਾਇਰੈਕਟਰ ਮੈਡਮ ਸੁਸ਼ਮਾ ਹਾਂਡਾ ਹਾਜ਼ਰ ਸਨ। ਪ੍ਰੋਗਰਾਮ ਦੀ ਪ੍ਰਧਾਨਗੀ ਇਕ ਆਸ ਵੂਮੈਨ ਹੈਲਪਲਾਈਨ ਦੀ ਚੇਅਰਪਰਸਨ ਸਿੰਮੀ ਚੋਪੜਾ ਪਾਸ਼ਾਨ ਅਤੇ ਪ੍ਰਧਾਨ ਅੰਜੂ ਸ਼ਰਮਾ ਨੇ ਕੀਤੀ। ਉਨ੍ਹਾਂ ਨੇ ਮਹਾਵਾਰੀ ਦੇ ਸਮੇਂ ਅਪਣਾਈਆਂ ਜਾਣ ਵਾਲੀਆਂ ਸਾਫ਼-ਸੁਥਰੀਆਂ ਆਦਤਾਂ, ਸੰਤੁਲਿਤ ਖ਼ੁਰਾਕ, ਲਾਗ ਤੋਂ ਬਚਾਅ ਅਤੇ ਸੈਨਿਟਰੀ ਪੈਡ ਦੀ ਸਹੀ ਤੇ ਸੁਰੱਖਿਅਤ ਵਰਤੋਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਿਹਤ ਨਾਲ ਸੰਬੰਧਤ ਕਿਸੇ ਵੀ ਸਮੱਸਿਆ ਪ੍ਰਤੀ ਸੁਚੇਤ ਰਹਿਣ ਅਤੇ ਲੋੜ ਪੈਣ ‘ਤੇ ਡਾਕਟਰੀ ਸਲਾਹ ਲੈਣ ਲਈ ਵੀ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਆਈ.ਐਮ.ਸੀ. ਦੀ ਟੀਮ ਵੱਲੋਂ ਸਾਰੀਆਂ ਵਿਦਿਆਰਥਣਾਂ ਨੂੰ ਮੁਫ਼ਤ ਸੈਨਿਟਰੀ ਪੈਡ ਵੰਡੇ ਗਏ। ਵਿਦਿਆਰਥਣਾਂ ਨੇ ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਮਾਹਿਰਾਂ ਨੂੰ ਆਪਣੇ ਸਵਾਲ ਪੁੱਛ ਕੇ ਲੋੜੀਂਦੀ ਜਾਣਕਾਰੀ ਹਾਸਲ ਕੀਤੀ। ਸਕੂਲ ਦੇ ਪ੍ਰਿੰਸੀਪਲ ਨੇ ਆਈ.ਐਮ.ਸੀ. ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥਣਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ।
ਪਿਛਲੀ ਖ਼ਬਰ ਰੋਟਰੀ ਕਲੱਬ ਵਲੋਂ ਪੀ . ਪੀ . ਆਰ . ਮਾਰਕੀਟ ਨੇੜੇ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।