ਨਦੀ ਇਕੱਲੀ ਨਹੀਂ ਮਰਦੀ , ਸਗੋਂ ਉਸ ਨਾਲ ਕੁਦਰਤ ਦਾ ਪੂਰਾ ਤਾਣਾ - ਬਾਣਾ ਹੀ ਹੋ ਜਾਂਦਾ ਖ਼ਤਮ - ਸੰਤ ਸੀਚੇਵਾਲ
ਮਲਸੀਆਂ, 5 ਅਗਸਤ (ਸੁਖਦੀਪ ਸਿੰਘ)- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਦੇਸ਼ ਦੀਆਂ ਨਦੀਆਂ ਅਤੇ ਕੁਦਰਤੀ ਜਲ ਸਰੋਤਾਂ ਦੀ ਰੱਖਿਆ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਉਹਨਾਂ ਸਪੈਸ਼ਲ ਸੈਸ਼ਨ ਦੌਰਾਨ ਕਿਹਾ ਕਿ ਨਦੀਆਂ, ਦਰਿਆਵਾਂ, ਚੋਆਂ, ਨਾਲਿਆਂ, ਝੀਲਾਂ ਅਤੇ ਹੋਰ ਕੁਦਰਤੀ ਜਲ ਸਰੋਤਾਂ ‘ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਨਾ ਹਟਾਇਆ ਗਿਆ ਤਾਂ ਇਸ ਦੇ ਨਤੀਜੇ ਵਾਤਾਵਰਣ, ਖੇਤੀਬਾੜੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਤ ਘਾਤਕ ਸਾਬਤ ਹੋਣਗੇ।
ਮਲਸੀਆਂ, 5 ਅਗਸਤ (ਸੁਖਦੀਪ ਸਿੰਘ)- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਦੇਸ਼ ਦੀਆਂ ਨਦੀਆਂ ਅਤੇ ਕੁਦਰਤੀ ਜਲ ਸਰੋਤਾਂ ਦੀ ਰੱਖਿਆ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਉਹਨਾਂ ਸਪੈਸ਼ਲ ਸੈਸ਼ਨ ਦੌਰਾਨ ਕਿਹਾ ਕਿ ਨਦੀਆਂ, ਦਰਿਆਵਾਂ, ਚੋਆਂ, ਨਾਲਿਆਂ, ਝੀਲਾਂ ਅਤੇ ਹੋਰ ਕੁਦਰਤੀ ਜਲ ਸਰੋਤਾਂ ‘ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਨਾ ਹਟਾਇਆ ਗਿਆ ਤਾਂ ਇਸ ਦੇ ਨਤੀਜੇ ਵਾਤਾਵਰਣ, ਖੇਤੀਬਾੜੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਤ ਘਾਤਕ ਸਾਬਤ ਹੋਣਗੇ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਦੀਆਂ ਅਤੇ ਜਲ ਸਰੋਤਾਂ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਮੰਗ ਕੀਤੀ। ਸੰਤ ਸੀਚੇਵਾਲ ਨੇ ਕਿਹਾ ਕਿ ਨਦੀਆਂ ਸਿਰਫ਼ ਪਾਣੀ ਦੇ ਸਰੋਤ ਨਹੀਂ, ਸਗੋਂ ਦੇਸ਼ ਦੀ ਸੱਭਿਆਚਾਰ, ਖੇਤੀਬਾੜੀ, ਵਾਤਾਵਰਣ ਅਤੇ ਜੀਵਨ ਦਾ ਆਧਾਰ ਹਨ। ਉਨ੍ਹਾਂ ਪੰਜਾਬ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ ਦੀਆਂ ਕਈ ਨਦੀਆਂ, ਚੋਆਂ, ਡਰੇਨਾਂ ਅਤੇ ਹੋਰ ਕੁਦਰਤੀ ਜਲ ਸਰੋਤਾਂ ‘ਤੇ ਕਬਜ਼ਿਆਂ ਕਾਰਨ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਰਹੀ ਹੈ। ਇਸ ਨਾਲ ਨਾ ਸਿਰਫ਼ ਲੋਕਾਂ ਦੀ ਜਾਨ-ਮਾਲ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ, ਸਗੋਂ ਵਾਤਾਵਰਣ ਨੁਕਸਾਨ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਉਨ੍ਹਾਂ ਨਾਲ ਹੀ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਵਾਤਾਵਰਨ ਪ੍ਰੇਮੀਆਂ ਅਤੇ ਆਮ ਲੋਕਾਂ ਨੂੰ ਨਦੀਆਂ ਦੀ ਸੰਭਾਲ ਲਈ ਇੱਕ ਸਾਂਝਾ ਲੋਕ ਅੰਦੋਲਨ ਖੜ੍ਹਾ ਕਰਨ ਦਾ ਸੱਦਾ ਵੀ ਦਿੱਤਾ।