06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਪਿੰਡ ’ ਚ ਖੇਡਾਂ ਨੂੰ ਪ੍ਰਫੁੱਲਤ ਕਰਨਾ ਸਮੇਂ ਦੀ ਵੱਡੀ ਲੋੜ - ਹਰਜੋਤ ਕੌਰ ਲੋਹਟੀਆ

ਫਿਲੌਰ, 5 ਅਗਸਤ (ਸਤਿੰਦਰ ਸ਼ਰਮਾ)-ਨੇੜਲੇ ਪਿੰਡ ਤੇਹਿੰਗ ’ਚ ਸਥਿਤ ਏਕਨੂਰ ਹਾਕੀ ਅਕੈਡਮੀ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆਂ ਨੇ ਇਕੱਠ ਨੂੰ ਸੰਬੋਧਨ ਕੀਤਾ। ਲੋਹਟੀਆ ਨੇ ਨੌਜਵਾਨਾਂ ਅਤੇ ਖਿਡਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਖੇਡਾਂ ’ਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 06-08-2026
ਫਿਲੌਰ, 5 ਅਗਸਤ (ਸਤਿੰਦਰ ਸ਼ਰਮਾ)-ਨੇੜਲੇ ਪਿੰਡ ਤੇਹਿੰਗ ’ਚ ਸਥਿਤ ਏਕਨੂਰ ਹਾਕੀ ਅਕੈਡਮੀ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆਂ ਨੇ ਇਕੱਠ ਨੂੰ ਸੰਬੋਧਨ ਕੀਤਾ। ਲੋਹਟੀਆ ਨੇ ਨੌਜਵਾਨਾਂ ਅਤੇ ਖਿਡਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਖੇਡਾਂ ’ਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਅਕੈਡਮੀ ਦੇ ਹੋਣਹਾਰ ਖਿਡਾਰੀ ਅਰਸ਼ਦੀਪ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ, ਜਿਸ ਨੇ ਹਾਲ ਹੀ ਵਿਚ ਜਪਾਨ ਵਿਖੇ ਹੋਏ ਏਸ਼ੀਆ ਕੱਪ ਅੰਡਰ-18 ਮੁਕਾਬਲੇ ਵਿਚ ਭਾਰਤੀ ਟੀਮ ਦੀ ਨੁਮਾਇੰਦਗੀ ਕਰਦਿਆਂ ਗੋਲਡ ਮੈਡਲ ਜਿੱਤ ਕੇ ਆਪਣੇ ਪਿੰਡ ਤੇਹਿੰਗ (ਫਿਲੌਰ) ਅਤੇ ਪੂਰੇ ਪੰਜਾਬ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ। ਮੈਡਮ ਲੋਹਟੀਆਂ ਨੇ ਅਰਸ਼ਦੀਪ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ ਅਤੇ ਉਸ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਰੂਪ ਵਿਚ ਵਗ ਰਹੇ ਨਸ਼ਿਆਂ ਦੇ 6ਵੇਂ ਦਰਿਆ ਤੋਂ ਬਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਹੱਲ ਖੇਡਾਂ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿਚ ਨਿਯਮਿਤ ਤੌਰ ’ਤੇ ਖੇਡ ਮੁਕਾਬਲੇ ਅਤੇ ਖੇਡ ਗਤੀਵਿਧੀਆਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਦਾ ਰੁਝਾਨ ਖੇਡਾਂ ਵੱਲ ਵਧੇ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਹੋੋਰਨਾਂ ਤੋਂ ਇਲਾਵਾ ਮੈਡਮ ਲੋਹਟੀਆ ਦੇ ਮੀਡੀਆ ਇੰਚਾਰਜ ਮਨਦੀਪ ਸਿੰਘ, ਵੈਲਫੇਅਰ ਬੋਰਡ ਦੇ ਚੇਅਰਮੈਨ ਵਰਿੰਦਰ ਸੈਣੀ, ਬਲਾਕ ਪ੍ਰਧਾਨ ਪਰਮੇਸ਼ਰ ਪੰਡਿਤ, ਪੀ.ਏ. ਜਸਬੀਰ ਸਿੰਘ ਸ਼ੀਰਾ, ਚੇਅਰਮੈਨ ਗੌਰਵ ਬਾਬਾ,ਸੁੱਖਾ ਗਰੇਵਾਲ, ਰਣਜੀਤ ਸਿੰੰਘ ਪੰੰਚ (ਕਾਕੂ), ਪਿ੍ਰੰਸ ਸਰਪੰਚ ਪਿੰਡ ਰਸੂਲਪੁਰ, ਪਿੰਡ ਦੇ ਸਰਪੰਚ ਪਿਆਰਾ ਸਿੰਘ, ਤੀਰਥ ਸਿੰਘ, ਹਰਕਮਲ ਸਿੰਘ, ਕੋਚ ਰਮਨਪ੍ਰੀਤ ਰਾਮ, ਕੋਚ ਗੁਰਜੀਤ ਸਿੰਘ, ਪੰਚ ਜਤਿੰਦਰ ਸਿੰਘ,ਪੰਚਚ ਮਨਜੀਤ ਸਿੰੰਘ, ਪੰਚ ਜਸਵੀਰ ਸਿੰਘ, ਪੰਚ ਧਰਮਿੰਦਰ ਰਾਮ, ਪੰਚ ਬੀਬੀ ਗੁਰਮੇਲ ਕੌਰ, ਪੰਚ ਕਰਮਚੰਦ, ਪੰਚ ਸੁਨੀਤਾ ਰਾਣੀ, ਸੁਖਦੇਵ ਸਿੰਘ ਜੌਹਲ, ਮਹਿੰਦਰ ਸਿੰਘ ਆੜ੍ਹਤੀਆ ਤੋਂ ਇਲਾਵਾ ਹੋਰ ਅਨੇਕਾਂ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਤੋਂ ਬਾਅਦ ਫਿਲੌਰ ਸੰਗਠਨ ਦਾ ਇੰਚਾਰਜ ਵੀ ਬਦਲਿਆ ਸੰਜੇ ਅਟਵਾਲ ਦੀ ਜਗ੍ਹਾ ਵਰਿੰਦਰ ਸਿੰ... ਅਗਲੀ ਖ਼ਬਰ ਲੋਹੀਆਂ ਦੇ ਫੁਲਵਾੜੀ ਸਕੂਲ ਵਿੱਚ ‘ ਐਨ . ਸੀ . ਸੀ . ਆਡਿਟ ’ ਸਫਲਤਾਪੂਰਵਕ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।