08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਵਿਧਾਇਕ ਬਲਕਾਰ ਸਿੰਘ ਤੇ ਐੱਸ. ਐੱਸ. ਪੀ. ਵਿਰਕ ਵਲੋਂ ਪ੍ਰਬੰਧਾਂ ਦਾ ਜਾਇਜ਼ਾ

ਕਰਤਾਰਪੁਰ,7 ਅਗਸਤ (ਭਜਨ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਲਕਾ ਕਰਤਾਰਪੁਰ ’ਚ ਪਿੰਡ ਨੌਗੱਜਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਸੈਂਟਰ ਡੇਰਾ ਬੱਲਾ ਦੇ ਉਦਘਾਟਨ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਅੱਜ ਮੌਕੇ ਤੇ ਜਾਇਜ਼ਾ ਲੈਣ ਲਈ ਸਾਬਕਾ ਮੰਤਰੀ ਤੇ ਵਿਧਾਇਕ ਬਲਕਾਰ ਸਿੰਘ, ਐਸ. ਐਸ.

ਅਜੀਤ ਡੈਸਕ 08-08-2026
ਕਰਤਾਰਪੁਰ,7 ਅਗਸਤ (ਭਜਨ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਲਕਾ ਕਰਤਾਰਪੁਰ ’ਚ ਪਿੰਡ ਨੌਗੱਜਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਸੈਂਟਰ ਡੇਰਾ ਬੱਲਾ ਦੇ ਉਦਘਾਟਨ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਅੱਜ ਮੌਕੇ ਤੇ ਜਾਇਜ਼ਾ ਲੈਣ ਲਈ ਸਾਬਕਾ ਮੰਤਰੀ ਤੇ ਵਿਧਾਇਕ ਬਲਕਾਰ ਸਿੰਘ, ਐਸ. ਐਸ. ਪੀ. ਹਰਵਿੰਦਰ ਸਿੰਘ ਵਿਰਕ ਵਲੋਂ ਜਾਇਜ਼ਾ ਲਿਆ ਗਿਆ । ਇਸ ਮੌਕੇ ਉਨ੍ਹਾਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ ਸਵੇਰੇ 9 ਵਜੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬੱਲਾ ਦਾ ਉਦਘਾਟਨ ਕਰਨ ਲਈ ਪਹੁੰਚ ਰਹੇ ਹਨ ਜਿਸ ਲਈ ਹਲਕੇ ਦੇ ਨਾਲ ਨਾਲ ਪੂਰੇ ਦੁਆਬੇ ਖੇਤਰ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਉਨ੍ਹਾਂ ਆਖਿਆ ਕਿ ਸੰਗਤ ਦੀ ਆਮਦ ਨੂੰ ਲੈ ਕਿ ਅਤੇ ਸੰਗਤ ਦੀ ਸਹੂਲਤ ਲਈ ਵੱਡੇ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਲਈ ਦਿਨ ਰਾਤ ਕੰਮ ਚੱਲ ਰਿਹਾ ਹੈ ਤੇ ਸੰਗਤਾਂ ਵਿੱਚ ਬਣ ਰਹੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ । ਇਸ ਮੌਕੇ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਪੁਲਿਸ ਅਧਿਕਾਰੀਆਂ ਨਾਲ ਪ੍ਰਬੰਧਾਂ ਤੇ ਸੰਗਤਾਂ ਦੀ ਆਮਦ ਨੂੰ ਲੈ ਕੇ ਤਿਆਰੀਆਂ ਦਾ ਜਾਇਜ਼ਾ ਲਿਆ । ਇਸ ਮੌਕੇ ਐਸ. ਐਸ. ਪੀ. ਹਰਵਿੰਦਰ ਸਿੰਘ ਵਿਰਕ ਵਲੋਂ ਡੀ ਐਸ ਪੀ ਤੇ ਐਸ ਐਚ ਓ ਨਾਲ ਸੁਰੱਖਿਆ ਪ੍ਰਬੰਧਾਂ, ਟਰੈਫਿਕ ਤੇ ਪਾਰਕਿੰਗ ਸਬੰਧੀ ਅਫਸਰਾਂ ਨੂੰ ਦਿਸ਼ਾਂ ਨਿਰਦੇਸ਼ਾਂ ਦਿੱਤੇ ਗਏ । ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਐਸ ਐਸ ਪੀ ਹਰਵਿੰਦਰ ਸਿੰਘ ਵਿਰਕ, ਐਕਸੀਅਨ ਪੀ ਡਬਲਿਊ ਡੀ ਸਰਵਰਾਜ, ਚੇਅਰਮੈਨ ਗੁਰਪਾਲ ਸਿੰਘ ਮਾਗੇਕੀ, ਪ੍ਰਧਾਨ ਨਗਰ ਕੌਂਸਲ ਵਰੁਣ ਬਾਵਾ, ਸੁਰਿੰਦਰ ਸਿੰਘ ਕਾਹਲੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੰਤੋਖ ਸਿੰਘ ਪੱਤੜ, ਪ੍ਰਧਾਨ ਚਰਨਜੀਤ ਸਿੰਘ ਚੰਨਾ ਪੱਤੜ, ਦਫ਼ਤਰ ਇੰਚਾਰਜ ਦਵਿੰਦਰ ਸਿੰਘ ਮੱਲੀ, ਗੋਲਡੀ ਪਨੇਸਰ,ਡੀ ਐਸ ਪੀ ਨਰਿੰਦਰ ਸਿੰਘ ਔਜਲਾ, ਇੰਸਪੈਕਟਰ ਰਮਨਦੀਪ ਸਿੰਘ, ਇੰਸਪੈਕਟਰ ਲਖਵੀਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਕੌਮੀ ਰਾਜ ਮਾਰਗ ਅਥਾਰਿਟੀ ਨੂੰ ਕਰਤਾਰਪੁਰ ’ਚ ਦਿਸ਼ਾ ਸੂਚਕ ਲਗਾਉਣ ਸਬੰਧੀ ਦਿੱਤਾ ਮੰ... ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਪਾਲ ਭਵਨ ਵੱਲ ਰੋਸ ਮਾਰਚ 15 ਨੂੰ- ਬਾਪੂ ਹਵਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।