09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਦਿਹਾਤੀ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਵਲੋਂ ਨੂਰਮਹਿਲ ਤੇ ਬਿਲਗਾ ਵਿਚ ਦੇਰ ਰਾਤ ਚੈਕਿੰਗ

ਬਿਲਗਾ/ਨੂਰਮਹਿਲ, 8 ਅਗਸਤ (ਤਜਿੰਦਰ ਕੁਮਾਰ )- ਆਜ਼ਾਦੀ ਦਿਵਸ 15 ਅਗਸਤ ਨੂੰ ਮੁੱਖ ਰੱਖਦਿਆਂ ਜਲੰਧਰ ਦਿਹਾਤੀ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਇਸੇ ਤਹਿਤ ਐਸ.

ਅਜੀਤ ਡੈਸਕ 09-08-2026
ਬਿਲਗਾ/ਨੂਰਮਹਿਲ, 8 ਅਗਸਤ (ਤਜਿੰਦਰ ਕੁਮਾਰ )- ਆਜ਼ਾਦੀ ਦਿਵਸ 15 ਅਗਸਤ ਨੂੰ ਮੁੱਖ ਰੱਖਦਿਆਂ ਜਲੰਧਰ ਦਿਹਾਤੀ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਇਸੇ ਤਹਿਤ ਐਸ.ਐਸ.ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੇਰ ਰਾਤ ਨੂਰਮਹਿਲ ਅਤੇ ਬਿਲਗਾ ਖੇਤਰ ਦਾ ਅਚਨਚੇਤ ਦੌਰਾ ਕਰਕੇ ਪੁਲਿਸ ਵੱਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਦੀ ਚੈਕਿੰਗ ਕੀਤੀ। ਐਸ.ਐਸ.ਪੀ. ਵਲੋਂ ਵੱਖ-ਵੱਖ ਥਾਵਾਂ ’ਤੇ ਪੁਲਿਸ ਨਾਕਿਆਂ, ਵਾਹਨਾਂ ਦੀ ਚੈਕਿੰਗ ਅਤੇ ਰਾਤ ਸਮੇਂ ਗਸ਼ਤ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ 15 ਅਗਸਤ ਦੇ ਮੱਦੇਨਜ਼ਰ ਹਰ ਪੱਧਰ ’ਤੇ ਚੌਕਸੀ ਬਣਾਈ ਰੱਖੀ ਜਾਵੇ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ।
ਪਿਛਲੀ ਖ਼ਬਰ ਨੰਬਰਦਾਰੋ ਤਖ਼ਤ ਬਦਲ ਦਿਓ , ਤਾਜ ਬਦਲ ਦਿਓ , ਭੱਤਾ ਨਾ ਵਧਾਉਣ ਵਾਲੀ ਸਰਕਾਰ ਬਦਲ ਦਿਓ - ਜ਼ਿਲਾ ਪ੍ਰਧਾਨ ਅਸ਼ੋਕ ਸੰਧੂ ਨੂਰ... ਅਗਲੀ ਖ਼ਬਰ ਲੋਹੀਆਂ ਦੀ ‘ ਗੋਕਲਧਾਮ ਗਊਸ਼ਾਲਾ ’ ਵਿਖੇ ਕੈਟਲ ਲਿਫਟਿੰਗ ਮਸ਼ੀਨ ਸਥਾਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।