09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਨੌਕਰੀਆਂ ਦੇ ਮਾਮਲੇ ’ ਚ ‘ ਆਪ ’ ਸਰਕਾਰ ਲੋਕਾਂ ਨੂੰ ਕਰ ਰਹੀ ਗੁੰਮਰਾਹ - ਲਾਡੀ ਸ਼ੇਰੋਵਾਲੀਆ

ਸ਼ਾਹਕੋਟ, 8 ਅਗਸਤ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਹਲਕੇ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੌਕਰੀਆਂ ਦੇ ਮਾਮਲੇ ਵਿਚ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਥਾਂ ਦੂਜੇ ਸੂਬਿਆਂ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵੰਡ ਰਹੀ ਹੈ, ਜੋ ਕਿ ਪੰਜਾਬ ਦੇ ਨੌਜਵਾਨਾਂ ਨਾਲ ਸਰਾਸਰ ਧੱਕਾ ਹੈ।

ਅਜੀਤ ਡੈਸਕ 09-08-2026
ਸ਼ਾਹਕੋਟ, 8 ਅਗਸਤ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਹਲਕੇ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੌਕਰੀਆਂ ਦੇ ਮਾਮਲੇ ਵਿਚ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਥਾਂ ਦੂਜੇ ਸੂਬਿਆਂ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵੰਡ ਰਹੀ ਹੈ, ਜੋ ਕਿ ਪੰਜਾਬ ਦੇ ਨੌਜਵਾਨਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵੀ ਸਰਕਾਰ ਕੋਲੋਂ ਮੰਗ ਕੀਤੀ ਗਈ ਸੀ ਕਿ ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਹੋਈਆਂ ਵੱਖ-ਵੱਖ ਸਰਕਾਰੀ ਭਰਤੀਆਂ ਸੰਬੰਧੀ ਇਕ ਵਾਈਟ ਪੇਪਰ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਈਟ ਪੇਪਰ ਰਾਹੀਂ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਵੱਖ-ਵੱਖ ਵਿਭਾਗਾਂ ਵਿਚ ਕਿੰਨੀਆਂ ਅਸਾਮੀਆਂ ਭਰੀਆਂ ਗਈਆਂ, ਕਿੰਨੇ ਪੰਜਾਬ ਦੇ ਨੌਜਵਾਨਾਂ ਦੀ ਚੋਣ ਹੋਈ ਤੇ ਕਿੰਨੇ ਉਮੀਦਵਾਰ ਦੂਜੇ ਸੂਬਿਆਂ ਨਾਲ ਸਬੰਧਿਤ ਸਨ।
ਪਿਛਲੀ ਖ਼ਬਰ ਗਊਸ਼ਾਲਾਵਾਂ ਦੇ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਗਿੱਲ ਵੈਲਫ਼ੇਅਰ ਸੁਸਾਇਟੀ ਵਲੋਂ ਸਵਾਗਤ ਅਗਲੀ ਖ਼ਬਰ ਗੁਰਾਇਆ ਵਿਖੇ ਵਿਸ਼ਾਲ ਭਗਵਤੀ ਜਾਗਰਣ ਦੀਆਂ ਤਿਆਰੀਆਂ ਜ਼ੋਰਾਂ ’ ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।