10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਵਾਰਡ ਨੰਬਰ 74 ਤੋਂ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਨਵਨਿਯੁਕਤ ਪ੍ਰਧਾਨ ਜਸਪਾਲ ਸਿੰਘ ਦਾ ਢੀਂਡਸਾ ਤੇ ਰਾਣਾ ਵਲੋਂ ਸਨਮਾਨ

ਚੁਗਿੱਟੀ/ ਜੰਡੂਸਿੰਘਾ, 9 ਅਗਸਤ (ਨਰਿੰਦਰ ਲਾਗੂ) ਸ਼੍ਰੋਮਣੀ ਅਕਾਲੀ ਦਲ (ਬ) ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਡਸਾ ਵਲੋਂ ਮੁਹੱਲਾ ਨਿਊ ਵਿਨੈ ਨਗਰ ਵਿਖੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਵਲੋਂ ਦਿੱਤੇ ਥਾਪੜੇ ਤੋਂ ਬਾਅਦ ਜਸਪਾਲ ਸਿੰਘ ਨੂੰ ਵਾਰਡ ਨੰਬਰ 74 ਦਾ ਮੁੱਖ ਸੇਵਾਦਾਰ ਬਣਾਇਆ ਗਿਆ ਅਤੇ ਇਸ ਉਪਰੰਤ ਉਕਤ ਦੋਹਾਂ ਆਗੂਆਂ ਵੱਲੋਂ ਉਸ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਢੀਂਡਸਾ ਨੇ ਕਿਹਾ ਕਿ ਹਲਕਾ ਉਤਰੀ ਦੇ ਹਰ ਵਾਰਡ ਦੇ ਅੰਦਰ ਮਿਹਨਤੀ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਨੁਮਾਇੰਦਗੀ ਦੇ ਕੇ ਨਿਵਾਜਿਆ ਜਾਵੇਗਾ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਬੂਥ ਪੱਧਰ ‘ਤੇ ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੇ ਲੋਕਾਂ ਨੂੰ ਜਿਸ ਵਿਚ ਐਸ.

ਅਜੀਤ ਡੈਸਕ 10-08-2026
ਚੁਗਿੱਟੀ/ ਜੰਡੂਸਿੰਘਾ, 9 ਅਗਸਤ (ਨਰਿੰਦਰ ਲਾਗੂ) ਸ਼੍ਰੋਮਣੀ ਅਕਾਲੀ ਦਲ (ਬ) ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਡਸਾ ਵਲੋਂ ਮੁਹੱਲਾ ਨਿਊ ਵਿਨੈ ਨਗਰ ਵਿਖੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਵਲੋਂ ਦਿੱਤੇ ਥਾਪੜੇ ਤੋਂ ਬਾਅਦ ਜਸਪਾਲ ਸਿੰਘ ਨੂੰ ਵਾਰਡ ਨੰਬਰ 74 ਦਾ ਮੁੱਖ ਸੇਵਾਦਾਰ ਬਣਾਇਆ ਗਿਆ ਅਤੇ ਇਸ ਉਪਰੰਤ ਉਕਤ ਦੋਹਾਂ ਆਗੂਆਂ ਵੱਲੋਂ ਉਸ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਢੀਂਡਸਾ ਨੇ ਕਿਹਾ ਕਿ ਹਲਕਾ ਉਤਰੀ ਦੇ ਹਰ ਵਾਰਡ ਦੇ ਅੰਦਰ ਮਿਹਨਤੀ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਨੁਮਾਇੰਦਗੀ ਦੇ ਕੇ ਨਿਵਾਜਿਆ ਜਾਵੇਗਾ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਬੂਥ ਪੱਧਰ ‘ਤੇ ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੇ ਲੋਕਾਂ ਨੂੰ ਜਿਸ ਵਿਚ ਐਸ. ਸੀ. ਵਿੰਗ , ਬੀ.ਸੀ. ਵਿੰਗ ਭਾਈਚਾਰਾ ,ਇਸਤਰੀ ਵਿੰਗ ਯੂਥ ਅਕਾਲੀ ਦਲ ਵਿੱਚ ਨੌਜਵਾਨਾਂ ਨੂੰ ਤੇ ਮੁਸਲਮਾਨ ਭਾਈਚਾਰੇ ’ਚੋਂ ਯੋਗ ਨੁਮਾਇੰਦਗੀਆਂ ਦੇ ਕੇ ਪਾਰਟੀ ਦੀ ਮਜਬੂਤੀ ਤੇ ਚੜਦੀ ਕਲਾ ਲਈ ਮਾਨ ਸਨਮਾਨ ਦੇ ਕੇ ਨਿਵਾਜਿਆ ਜਾਵੇਗਾ। ਇਸ ਮੌਕੇ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ(ਬ) ਪੰਜਾਬ ਦੀ ਇਕੋ ਇਕ ਖੇਤਰੀ ਪਾਰਟੀ ਹੈ। ਜਿਸ ਦੇ ਰਾਜਕਾਲ ਦੌਰਾਨ ਹੀ ਪੰਜਾਬ ਦਾ ਸਰਵਪੱਖੀ ਵਿਕਾਸ , ਅਮਨ ਸ਼ਾਂਤੀ ਭਾਈਚਾਰਕ ਸਾਂਝ ਅਤੇ ਹਰ ਵਰਗ ਦੇ ਲੋਕਾਂ ਨੂੰ ਰਾਹਤਾਂ ਦੇ ਕੇ ਵੱਡੇ ਪੱਧਰ ’ਤੇ ਕਾਰਜ ਕੀਤੇ ਗਏ ਸਨ। ਇਸ ਮੌਕੇ ਉਹਨਾਂ ਨਾਲ ਦਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ,ਜਗਜੀਤ ਸਿੰਘ ਖਾਲਸਾ ਸਰਕਲ ਪ੍ਰਧਾਨ ,ਗੁਰਸ਼ਰਨ ਸਿੰਘ ਮੱਕੜ ਬੂਥ ਪ੍ਰਧਾਨ, ਬਲਵੀਰ ਸਿੰਘ ਬਸਰਾ, ਵਿਵੇਕ ਸਿੰਘ , ਡਾਕਟਰ ਬੀਕੇ ਵਿਸ਼ਵਾਸ, ਸਤਨਾਮ ਸਿੰਘ ਸੋਨੀ ,ਪ੍ਰਿਤਪਾਲ ਸਿੰਘ ,ਕਾਕਾ ਬਹਾਦਰ ਸਿੰਘ ਤੇ ਸੁਰਿੰਦਰ ਸਿੰਘ ਰਾਜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ 8ਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮ... ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650 ਵੇਂ ਜਨਮ ਦਿਵਸ ਨੂੰ ਸਮਰਪਿਤ ਕਲਸ਼ ਯਾਤਰਾ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।