11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬਦਤਰ ਬਣੀ ਜਲੰਧਰ ਤੋਂ ਲੰਘਦੇ ਹਾਈਵੇ , ਸਰਵਿਸ ਰੋਡ ਦੀ ਹਾਲਤ

ਜਲੰਧਰ, 10 ਅਗਸਤ -ਉਂਜ ਤਾਂ ਜਲੰਧਰ ਤੋਂ ਲੰਘਦੇ ਹਾਈਵੇ ਦੇ ਕੁੱਝ ਹਿੱਸਿਆਂ ਤੋਂ ਇਲਾਵਾ ਸਾਰੀ ਸਰਵਿਸ ਰੋਡ ਦੀ ਹਾਲਤ ਬਦਤਰ ਹੋ ਗਈ ਹੈ ਕਿ ਲੋਕਾਂ ਦਾ ਲੰਘਣਾ ਤਾਂ ਦੂਰ ਰਿਹਾ ਸਗੋਂ ਕਰੋੜਾਂ ਰੁਪਏ ਦੇ ਟੈਕਸਾਂ ਦੀ ਅਦਾਇਗੀ ਕਰਨ ਵਾਲੇ ਸਨਅਤਕਾਰ ਅਤੇ ਹੋਰ ਵਪਾਰਕ ਅਦਾਰਿਆਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਪਠਾਨਕੋਟ ਚੌਕ ਤੋਂ ਲੈ ਕੇ ਫੋਕਲ ਪੁਆਇੰਟ ਤੱਕ ਦੋਵੇਂ ਸਰਵਿਸ ਰੋਡ ਦੀ ਹਾਲਤ ਤਾਂ ਐਨੀ ਜ਼ਿਆਦਾ ਮਾੜੀ ਹੋ ਗਈ ਹੈ ਕਿ ਇਸ ਰਸਤੇ ’ਤੇ ਲੋਕ ਲੰਘਣ ਵੇਲੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ।

ਜਲੰਧਰ ਤੋਂ ਲੰਘਦੇ ਹਾਈਵੇ ਦੇ ਨਾਲ ਸਰਵਿਸ ਰੋਡ ਦੇ ਬਦਤਰ ਬਣੇ ਹੋਏ ਹਾਲਾਤ। 11-08-2026
ਜਲੰਧਰ, 10 ਅਗਸਤ -ਉਂਜ ਤਾਂ ਜਲੰਧਰ ਤੋਂ ਲੰਘਦੇ ਹਾਈਵੇ ਦੇ ਕੁੱਝ ਹਿੱਸਿਆਂ ਤੋਂ ਇਲਾਵਾ ਸਾਰੀ ਸਰਵਿਸ ਰੋਡ ਦੀ ਹਾਲਤ ਬਦਤਰ ਹੋ ਗਈ ਹੈ ਕਿ ਲੋਕਾਂ ਦਾ ਲੰਘਣਾ ਤਾਂ ਦੂਰ ਰਿਹਾ ਸਗੋਂ ਕਰੋੜਾਂ ਰੁਪਏ ਦੇ ਟੈਕਸਾਂ ਦੀ ਅਦਾਇਗੀ ਕਰਨ ਵਾਲੇ ਸਨਅਤਕਾਰ ਅਤੇ ਹੋਰ ਵਪਾਰਕ ਅਦਾਰਿਆਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਪਠਾਨਕੋਟ ਚੌਕ ਤੋਂ ਲੈ ਕੇ ਫੋਕਲ ਪੁਆਇੰਟ ਤੱਕ ਦੋਵੇਂ ਸਰਵਿਸ ਰੋਡ ਦੀ ਹਾਲਤ ਤਾਂ ਐਨੀ ਜ਼ਿਆਦਾ ਮਾੜੀ ਹੋ ਗਈ ਹੈ ਕਿ ਇਸ ਰਸਤੇ ’ਤੇ ਲੋਕ ਲੰਘਣ ਵੇਲੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਬਰਸਾਤ ਦੇ ਮੌਸਮ ਵਿਚ ਸੜਕਾਂ ਦੀ ਹਾਲਤ ਹੋਰ ਵੀ ਖ਼ਰਾਬ ਹੋ ਗਈ ਹੈ ਅਤੇ ਥਾਂ-ਥਾਂ ਪਾਣੀ ਖੜ੍ਹਾ ਹੋਣ ਕਾਰਨ ਵਾਹਨ ਚਾਲਕਾਂ ਅਤੇ ਪੈਦਲ ਲੰਘਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਠਾਨਕੋਟ ਚੌਂਕ ਤੋਂ ਫੋਕਲ ਪੁਆਇੰਟ ਵੱਲ ਜਾਣ ਵਾਲੀ ਸਰਵਿਸ ਰੋਡ ’ਤੇ ਕਈ ਥਾਵਾਂ ’ਤੇ ਵੱਡੇ-ਵੱਡੇ ਖੱਡੇ ਬਣੇ ਹੋਏ ਹਨ। ਬਰਸਾਤ ਦਾ ਪਾਣੀ ਇਨ੍ਹਾਂ ਖੱਡਿਆਂ ਵਿਚ ਭਰ ਜਾਣ ਕਾਰਨ ਵਾਹਨ ਚਾਲਕਾਂ ਨੂੰ ਸੜਕ ਦੀ ਅਸਲ ਸਥਿਤੀ ਦਾ ਪਤਾ ਨਹੀਂ ਲੱਗਦਾ ਅਤੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਦੋਵੇਂ ਪਾਸਿਆਂ ਦੀਆਂ ਸਰਵਿਸ ਰੋਡ ਦੀ ਹਾਲਤ ਇੰਨੀ ਖ਼ਰਾਬ ਹੋ ਚੁੱਕੀ ਹੈ ਕਿ ਰੋਜ਼ਾਨਾ ਇਨ੍ਹਾਂ ਰਸਤਿਆਂ ਤੋਂ ਲੰਘਣ ਵਾਲੇ ਲੋਕਾਂ ਲਈ ਸਫ਼ਰ ਕਰਨਾ ਮੁਸ਼ਕਲ ਬਣ ਗਿਆ ਹੈ। ਇਲਾਕੇ ਵਿਚ ਸਰਫੇਸ ਵਾਟਰ ਪ੍ਰਾਜੈਕਟ ਦੀਆਂ ਪਾਈਪਾਂ ਪਾਉਣ ਦਾ ਕੰਮ ਕੀਤਾ ਗਿਆ ਹੈ, ਪਰ ਇਸ ਤੋਂ ਬਾਅਦ ਸਰਵਿਸ ਰੋਡ ਦੀ ਮੁਰੰਮਤ ਅਤੇ ਸਹੀ ਢੰਗ ਨਾਲ ਰੀ-ਕਾਰਪੇਟਿੰਗ ਨਾ ਹੋਣ ਕਾਰਨ ਸਮੱਸਿਆ ਹੋਰ ਗੰਭੀਰ ਹੋ ਗਈ ਹੈ। ਸੰਤ ਬ੍ਰਾਸ ਦੇ ਨੇੜੇ ਸਰਵਿਸ ਰੋਡ ਦਾ ਕੰਮ ਲੰਬੇ ਸਮੇਂ ਤੋਂ ਬੰਦ ਪਿਆ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਠਾਨਕੋਟ ਚੌਂਕ ਤੋਂ ਫੋਕਲ ਪੁਆਇੰਟ ਤੱਕ ਦੋਵੇਂ ਪਾਸਿਆਂ ਦੀਆਂ ਸਰਵਿਸ ਰੋਡ ਸ਼ਹਿਰ ਦੇ ਇੱਕ ਵੱਡੇ ਉਦਯੋਗਿਕ ਅਤੇ ਵਪਾਰਕ ਖੇਤਰ ਨੂੰ ਜੋੜਦੀਆਂ ਹਨ। ਇਨ੍ਹਾਂ ਰਸਤਿਆਂ ਤੋਂ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ਵਾਹਨ ਅਤੇ ਲੋਕ ਆਉਂਦੇ-ਜਾਂਦੇ ਹਨ। ਇਲਾਕੇ ਵਿਚ ਵੱਡੀ ਗਿਣਤੀ ਵਿਚ ਫ਼ੈਕਟਰੀਆਂ, ਉਦਯੋਗਿਕ ਇਕਾਈਆਂ, ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਸਥਿਤ ਹਨ। ਸੜਕਾਂ ਦੀ ਮਾੜੀ ਹਾਲਤ ਕਾਰਨ ਇਨ੍ਹਾਂ ਅਦਾਰਿਆਂ ਵਿਚ ਆਉਣ ਵਾਲੇ ਗਾਹਕਾਂ, ਮਜ਼ਦੂਰਾਂ ਅਤੇ ਹੋਰ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਰੋਬਾਰੀਆਂ ਦਾ ਕਹਿਣਾ ਹੈ ਕਿ ਖ਼ਰਾਬ ਸਰਵਿਸ ਰੋਡ ਕਾਰਨ ਉਨ੍ਹਾਂ ਦੇ ਕਾਰੋਬਾਰ ’ਤੇ ਵੀ ਮਾੜਾ ਪ੍ਰਭਾਵ ਪੈ ਰਿਹਾ ਹੈ। ਸਥਾਨਕ ਲੋਕਾਂ ਨੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ (ਐਨ. ਐੱਚ. ਏ. ਆਈ.) ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਹਾਈਵੇਅ ’ਤੇ ਆਉਣ-ਜਾਣ ਵਾਲੇ ਵਾਹਨਾਂ ਤੋਂ ਲੱਖਾਂ ਰੁਪਏ ਟੋਲ ਟੈਕਸ ਵਸੂਲ ਕੀਤਾ ਜਾਂਦਾ ਹੈ, ਪਰ ਸ਼ਹਿਰ ਵਿਚੋਂ ਲੰਘਦੀਆਂ ਸਰਵਿਸ ਰੋਡਾਂ ਦੀ ਹਾਲਤ ਸੁਧਾਰਨ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ।ਜਲੰਧਰ ਦੇ ਮੇਅਰ ਵਨੀਤ ਧੀਰ ਨੇ ਵੀ ਸਰਵਿਸ ਰੋਡ ਦੀ ਮਾੜੀ ਹਾਲਤ ਨੂੰ ਲੈ ਕੇ ਐਨ. ਐੱਚ. ਏ. ਆਈ. ਦੇ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਵੱਲੋਂ ਜਲੰਧਰ ਵਿਚੋਂ ਲੰਘਦੇ ਹਾਈਵੇਅ ਅਤੇ ਸਰਵਿਸ ਰੋਡ ਦੀ ਹਾਲਤ ਸੁਧਾਰਨ ਦਾ ਮੁੱਦਾ ਕਈ ਵਾਰ ਅਧਿਕਾਰੀਆਂ ਦੇ ਸਾਹਮਣੇ ਰੱਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਕੋਲ ਵੀ ਇਸ ਸਬੰਧੀ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਉੱਤਰੀ ਹਲਕੇ ਦੇ ਕਾਂਗਰਸ ਦੇ ਵਿਧਾਇਕ ਬਾਵਾ ਹੈਨਰੀ ਤਾਂ ਵਿਧਾਨ ਸਭਾ ਅਤੇ ਐਨ. ਐੱਚ. ਏ. ਆਈ. ਦੇ ਅਧਿਕਾਰੀਆਂ ਕੋਲ ਹਾਈਵੇ ਅਤੇ ਸਰਵਿਸ ਰੋਡ ਦੀ ਹਾਲਤ ਵਿਚ ਸੁਧਾਰ ਕਰਨ ਦੀ ਮੰਗ ਕਰ ਚੁੱਕੇ ਹਨ। ਫੋਕਲ ਪੁਆਇੰਟ ਅਤੇ ਇਸ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿਚ ਫ਼ੈਕਟਰੀਆਂ ਅਤੇ ਹੋਰ ਉਦਯੋਗਿਕ ਤੇ ਵਪਾਰਕ ਅਦਾਰੇ ਮੌਜੂਦ ਹਨ। ਇਨ੍ਹਾਂ ਅਦਾਰਿਆਂ ਵੱਲੋਂ ਸਰਕਾਰ ਨੂੰ ਕਰੋੜਾਂ ਰੁਪਏ ਦੇ ਟੈਕਸ ਅਦਾ ਕੀਤੇ ਜਾਂਦੇ ਹਨ। ਇਸ ਦੇ ਬਾਵਜੂਦ ਉਦਯੋਗਿਕ ਖੇਤਰ ਨੂੰ ਆਉਣ-ਜਾਣ ਲਈ ਚੰਗੀਆਂ ਸਰਵਿਸ ਰੋਡ ਅਤੇ ਪਾਣੀ ਦੀ ਨਿਕਾਸੀ ਵਰਗੀਆਂ ਮੁੱਢਲੀਆਂ ਸਹੂਲਤਾਂ ਨਾ ਮਿਲਣ ਕਾਰਨ ਲੋਕਾਂ ਵਿਚ ਰੋਸ ਵਧ ਰਿਹਾ ਹੈ। ਕਾਰੋਬਾਰੀਆਂ ਦਾ ਕਹਿਣਾ ਹੈ ਕਿ ਜੇਕਰ ਸੜਕਾਂ ਦੀ ਹਾਲਤ ਇਸੇ ਤਰ੍ਹਾਂ ਰਹੀ ਤਾਂ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਕਾਰੋਬਾਰ ’ਤੇ ਵੀ ਇਸ ਦਾ ਮਾੜਾ ਅਸਰ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਐਨ. ਐੱਚ. ਏ. ਆਈ. ਅਤੇ ਸਬੰਧਿਤ ਵਿਭਾਗ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਵਿਸ ਰੋਡ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਵਾਉਣ ਤਾਂ ਜੋ ਰੋਜ਼ਾਨਾ ਇਨ੍ਹਾਂ ਰਸਤਿਆਂ ਤੋਂ ਲੰਘਣ ਵਾਲੇ ਹਜ਼ਾਰਾਂ ਲੋਕਾਂ ਨੂੰ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ 9 ਬਿੱਲ ਪਾਸ ਅਗਲੀ ਖ਼ਬਰ ਗਲੀ ’ਚ ਮੋਟਰਸਾਈਕਲ ਖੜ੍ਹਾ ਕਰਨ ’ਤੇ ਡਲਿਵਰੀ ਬੁਆਏ ਤੇ ਘਰ ਦੇ ਮਾਲਕ ਵਿਚਾਲੇ ਹੋਏ ਝਗੜੇ ਦੌਰਾਨ ਚੱਲੀ ਗੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।