ਮਿਲਾਵਟਖੋਰਾਂ ਵਿਰੁੱਧ ਮੁਹਿੰਮ ਹੋਰ ਤੇਜ਼ ਹੋਵੇਗੀ-ਸਹਾਇਕ ਕਮਿਸ਼ਨਰ ਫੂਡ
ਫੂਡ ਸੇਫਟੀ ਵਿੰਗ ਦੇ ਸਹਾਇਕ ਕਮਿਸ਼ਨਰ ਫੂਡ ਰਾਜਿੰਦਰਪਾਲ ਸਿੰਘ ਨੇ ਮਿਲਾਵਟਖੋਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਇਹ ਗੈਰ-ਕਾਨੂੰਨੀ ਧੰਦਾ ਤੁਰੰਤ ਪ੍ਰਭਾਵ ਨਾਲ ਛੱਡ ਦੇਣ ਅਤੇ ਜ਼ਿਲ੍ਹਾ ਵਾਸੀਆਂ ਨੂੰ ਸਾਫ-ਸੁਥਰਾ ਭੋਜਨ ਮੁਹੱਈਆ ਕਰਵਾਉਣ। ਉਨਾਂ ਕਿਹਾ ਕਿ ਮਿਲਾਵਟਖੋਰੀ ਦੇ ਖ਼ਿਲਾਫ਼ ਛੇੜੀ ਗਈ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਇਹ ਨਿਰੰਤਰ ਜਾਰੀ ਰਹੇਗੀ।
ਅਜੀਤ ਡੈਸਕ
12-08-2026