12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਿਪਨਦੀਪ ਸਿੰਘ ਸੰਨੀ ਢਿੱਲੋਂ ਯੂਥ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਬਣੇ

ਜਲੰਧਰ, 11 ਅਗਸਤ (ਜਸਪਾਲ ਸਿੰਘ)- ਯੂਥ ਅਕਾਲੀ ਆਗੂ ਵਿਪਨਦੀਪ ਸਿੰਘ ਸੰਨੀ ਢਿੱਲੋਂ ਨੂੰ ਯੂਥ ਅਕਾਲੀ ਦਲ (ਬਾਦਲ) ਦੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ, ਆਪਣੀ ਨਿਯੁਕਤੀ ’ਤੇ ਸੰਨੀ ਢਿੱਲੋ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸਕੱਤਰ ਜਨਰਲ ਤਜਿੰਦਰ ਸਿੰਘ ਨਿੱਜਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਮਿਲੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਦੱਸਣਯੋਗ ਹੈ ਕਿ ਵਿਪਨਦੀਪ ਸਿੰਘ ਸੰਨੀ ਢਿੱਲੋਂ ਪਹਿਲਾਂ ਵੀ ਯੂਥ ਅਕਾਲੀ ਦਲ ’ਚ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ ਤੇ ਉਨਾਂ ਦੀਆਂ ਇਹਨਾਂ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈ ਕਮਾਨ ਵੱਲੋਂ ਉਹਨਾਂ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।

ਅਜੀਤ ਡੈਸਕ 12-08-2026
ਜਲੰਧਰ, 11 ਅਗਸਤ (ਜਸਪਾਲ ਸਿੰਘ)- ਯੂਥ ਅਕਾਲੀ ਆਗੂ ਵਿਪਨਦੀਪ ਸਿੰਘ ਸੰਨੀ ਢਿੱਲੋਂ ਨੂੰ ਯੂਥ ਅਕਾਲੀ ਦਲ (ਬਾਦਲ) ਦੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ, ਆਪਣੀ ਨਿਯੁਕਤੀ ’ਤੇ ਸੰਨੀ ਢਿੱਲੋ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸਕੱਤਰ ਜਨਰਲ ਤਜਿੰਦਰ ਸਿੰਘ ਨਿੱਜਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਮਿਲੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਦੱਸਣਯੋਗ ਹੈ ਕਿ ਵਿਪਨਦੀਪ ਸਿੰਘ ਸੰਨੀ ਢਿੱਲੋਂ ਪਹਿਲਾਂ ਵੀ ਯੂਥ ਅਕਾਲੀ ਦਲ ’ਚ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ ਤੇ ਉਨਾਂ ਦੀਆਂ ਇਹਨਾਂ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈ ਕਮਾਨ ਵੱਲੋਂ ਉਹਨਾਂ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਮੌਕੇ ਸੰਨੀ ਢਿੱਲੋਂ ਨੇ ਕਿਹਾ ਕਿ ਉਹ ਯੂਥ ਅਕਾਲੀ ਦਲ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨਗੇ ਅਤੇ ਨੌਜਵਾਨਾਂ ਦੇ ਮਸਲਿਆਂ ਨੂੰ ਕੋਰ ਕਮੇਟੀ ’ਚ ਉਠਾ ਕੇ ਆਉਣ ਵਾਲੇ ਸਮੇਂ ’ਚ ਨੌਜਵਾਨਾਂ ਲਈ ਇੱਕ ਠੋਸ ਨੀਤੀ ਬਣਾਏ ਜਾਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਅਪੀਲ ਕਰਨਗੇ ।
ਪਿਛਲੀ ਖ਼ਬਰ ਰਾਸ਼ਨ ਡਿਪੂਆਂ ਦੀ ਰਹਿੰਦੀ ਅਲਾਟਮੈਂਟ ਜਲਦੀ ਕਰਨ ਦੀ ਮੰਗ ਅਗਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸੂਬਾ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੂੰ ਸਨਮਾਨ ਪੱਤਰ ਪ੍ਰਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।