13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਮੇਹਰ ਚੰਦ ਪੌਲੀਟੈਕਨਿਕ ਕਾਲਜ ’ ਚ ‘ ਇੰਡਕਸ਼ਨ ਪ੍ਰੋਗਰਾਮ 2026–27’ ਕਰਵਾਇਆ

ਜਲੰਧਰ, 12 ਅਗਸਤ (ਜਸਪਾਲ ਸਿੰਘ)-ਮੇਹਰ ਚੰਦ ਪੌਲੀਟੈਕਨਿਕ ਕਾਲਜ ਵਿਖੇ ਨਵੇਂ ਸੈਸ਼ਨ 2026–27 ਦੇ ਇੰਡਕਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਆਡੀਟੋਰੀਅਮ ਵਿਚ ਪਵਿੱਤਰ ਹਵਨ ਯੱਗ ਨਾਲ ਹੋਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ.

ਮੇਹਰ ਚੰਦ ਪੌਲੀਟੈਕਨਿਕ ਕਾਲਜ ਵਿਖੇ ਕਰਵਾਏ ਗਏ ਇੰਡਕਸ਼ਨ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰ. ਡਾ. ਜਗਰੂਪ ਸਿੰਘ ਤੇ ਹੋਰ। ਤਸਵੀਰ ਮੁਨੀਸ਼ 13-08-2026
ਜਲੰਧਰ, 12 ਅਗਸਤ (ਜਸਪਾਲ ਸਿੰਘ)-ਮੇਹਰ ਚੰਦ ਪੌਲੀਟੈਕਨਿਕ ਕਾਲਜ ਵਿਖੇ ਨਵੇਂ ਸੈਸ਼ਨ 2026–27 ਦੇ ਇੰਡਕਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਆਡੀਟੋਰੀਅਮ ਵਿਚ ਪਵਿੱਤਰ ਹਵਨ ਯੱਗ ਨਾਲ ਹੋਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਕਾਲਜ ਜੀਵਨ ਦਾ ਪੂਰਾ ਲਾਭ ਉਠਾਉਣ, ਅਨੁਸ਼ਾਸਨ ਬਣਾਈ ਰੱਖਣ, ਆਪਣੇ ਹੁਨਰਾਂ ਦਾ ਵਿਕਾਸ ਕਰਨ ਅਤੇ ਅਕਾਦਮਿਕ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇੰਡਕਸ਼ਨ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਦੇ ਅਕੈਡਮਿਕ ਕੈਲੰਡਰ, ਨਿਯਮਾਂ, ਵੱਖ-ਵੱਖ ਗਤੀਵਿਧੀਆਂ ਅਤੇ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਲੈਕਚਰਾਰ ਸ਼੍ਰੀ ਅਭਿਸ਼ੇਕ ਸ਼ਰਮਾ ਨੇ ਵਿਦਿਆਰਥੀਆਂ ਨੂੰ ਐਨ. ਸੀ. ਸੀ. ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ । ਲੈਕਚਰਾਰ ਸ਼੍ਰੀ ਪ੍ਰਭੂਦਿਆਲ ਨੇ ਡੀ.ਸੀ. ਐਮ. ਕਲੱਬ ਬਾਰੇ ਜਾਣਕਾਰੀ ਦਿੱਤੀ, ਜਦਕਿ ਲੈਕਚਰਾਰ ਸ੍ਰੀਮਤੀ ਪ੍ਰੀਤ ਕਵਲ ਨੇ ਵਿਦਿਆਰਥੀਆਂ ਨੂੰ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਸ਼੍ਰੀ ਅਭਿਸ਼ੇਕ ਮਹਿਰਾ ਨੇ ਵਿਦਿਆਰਥੀਆਂ ਨੂੰ ਯੋਗ ਅਤੇ ਵਿਦਿਆਰਥੀ ਜੀਵਨ ਵਿੱਚ ਇਸ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਸਮਾਪਤੀ ਸਮਾਰੋਹ ਦੌਰਾਨ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਪ੍ਰਦਾਨ ਕੀਤੇ। ਇੰਡਕਸ਼ਨ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸ਼੍ਰੀ ਅੰਕੁਸ਼ ਸ਼ਰਮਾ (ਇੰਚਾਰਜ) ਦੀ ਅਗਵਾਈ ਹੇਠ ਸ੍ਰੀਮਤੀ ਪ੍ਰਤਿਭਾ, ਸ੍ਰੀਮਤੀ ਅੰਜੂ, ਸ਼੍ਰੀ ਕਮਲ ਕਾਂਤ, ਸ੍ਰੀਮਤੀ ਰੀਆ, ਸ੍ਰੀਮਤੀ ਰੇਨੂ, ਸ੍ਰੀਮਤੀ ਅਰਪਣਾ, ਸ਼੍ਰੀ ਸ਼ਿਵੇਸ਼ ਅਤੇ ਸ਼੍ਰੀ ਸ਼੍ਰੀਪਤ ਨੇ ਅਹਿਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਡਾ . ਅੰਬੇਡਕਰ ਮਿਸ਼ਨ ਸੁਸਾਇਟੀ ਨੇ ਭਾਰਤੀ ਅਰਥ ਵਿਵਸਥਾ ਦੀ ਵਰਤਮਾਨ ਸਥਿਤੀ ’ ਤੇ ਕਰਵਾਇਆ ਸੈਮੀਨਾਰ ਡਾ. ਸੁੱਚਾ ਸਿੰਘ ਗਿੱ... ਅਗਲੀ ਖ਼ਬਰ ਗਊ ਨੂੰ ਰਾਸ਼ਟਰ ਪਸ਼ੂ ਐਲਾਨ ਕਰੇ ਕੇਂਦਰ ਸਰਕਾਰ - ਬ੍ਰਾਹਮਣ ਫਰੰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।