14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪ੍ਰਕਾਸ਼ ਪੁਰਬ ਸੰਬੰਧੀ ਸਮਾਗਮਾਂ ਦੇ ਚੜ੍ਹਦੀਕਲਾ ’ ਚ ਸੰਪੂਰਨ ਹੋਣ ’ ਤੇ ਸ਼ੁਕਰਾਨੇ ਵਜੋਂ ਕਰਵਾਏ ਗੁਰਮਤਿ ਸਮਾਗਮ

ਜਲੰਧਰ, 13 ਅਗਸਤ (ਐੱਮ. ਐੱਸ.

ਅਜੀਤ ਡੈਸਕ 14-08-2026
ਜਲੰਧਰ, 13 ਅਗਸਤ (ਐੱਮ. ਐੱਸ. ਲੋਹੀਆ) - ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਸਮਾਗਮਾਂ ਦੇ ਚੜ੍ਹਦੀਕਲਾ ’ਚ ਸੰਪੂਰਨ ਹੋਣ ਉਪਰੰਤ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਾਨੇ ਵਜੋਂ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਦੌਰਾਨ ਅਖੰਡ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ ਗਈ। ਦੂਰ-ਦੁਰਾਡੇ ਤੋਂ ਵੱਡੀ ਗਿਣਤੀ ’ਚ ਆਈ ਸੰਗਤ ਨੇ ਗੁਰਬਾਣੀ ਦਾ ਅਨੰਦ ਮਾਣਿਆ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੌਰਾਨ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਵਿਅਕਤੀਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਟੀਟੂ, ਜਨਰਲ ਸਕੱਤਰ ਹਰਜੀਤ ਸਿੰਘ ਬਾਬਾ, ਅਮਰਪ੍ਰੀਤ ਸਿੰਘ ਰਿੰਕੂ, ਗੁਰਸ਼ਰਨ ਸਿੰਘ ਸ਼ੰਨੂ, ਪ੍ਰਿਤਪਾਲ ਸਿੰਘ ਲੱਕੀ, ਗਗਨ ਨਾਰੰਗ, ਸਰਬਜੀਤ ਸਿੰਘ ਕਾਲੜਾ, ਤਰਲੋਚਨ ਸਿੰਘ ਚੱਬਰਾ, ਅਰਸ਼ਦੀਪ ਸਿੰਘ ਕਾਲੜਾ, ਗੁਰਸਿਦਕ ਸਿੰਘ, ਰਮਨਪ੍ਰੀਤ ਸਿੰਘ ਕਾਲੜਾ, ਅੰਸ਼ਦੀਪ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਇਨੋਸੈਂਟ ਹਾਰਟਸ ਪੰਜਾਬ ਸਟੇਟ ਸੀਨੀਅਰ ਰੈਕਿੰਗ ਬੈਡਮਿੰਟਨ ਟੂਰਨਾਮੈਂਟ ਜਲੰਧਰ ਵਿਖੇ ਸ਼ੁਰੂ ਪੰਜਾਬ ਦੇ 300 ਖਿਡਾਰੀ ਲੈਣਗੇ... ਅਗਲੀ ਖ਼ਬਰ ਐੱਚ . ਆਈ . ਵੀ ./ ਏਡਜ਼ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਨੇ ਦਿੱਤੀ ਹਰੀ ਝੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।