15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿਹਾਤੀ ਪੁਲਿਸ ਵਲੋਂ ਜ਼ਿਲ੍ਹੇ ਦੀਆਂ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਨਿਗਰਾਨੀ, 700 ਮੁਲਾਜ਼ਮ ਤਾਇਨਾਤ

ਜਲੰਧਰ , 14 ਅਗਸਤ ( ਜਤਿੰਦਰ ਪੰਮੀ )– ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ । ਐੱਸ .

ਅਜੀਤ ਡੈਸਕ 15-08-2026
ਜਲੰਧਰ , 14 ਅਗਸਤ ( ਜਤਿੰਦਰ ਪੰਮੀ )– ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ । ਐੱਸ . ਐੱਸ . ਪੀ . ਹਰਵਿੰਦਰ ਸਿੰਘ ਵਿਰਕ ਤੇ ਹੋਰ ਸੀਨੀਅਰ ਅਧਿਕਾਰੀਆਂ ਵਲੋਂ ਖੁਦ ਜ਼ਮੀਨੀ ਪੱਧਰ ‘ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ , ਸੰਵੇਦਨਸ਼ੀਲ ਥਾਵਾਂ ‘ ਤੇ ਚੈਕਿੰਗ ਕੀਤੀ ਗਈ ਅਤੇ ਫਲੈਗ ਮਾਰਚਾਂ ਤੇ ਵਿਸ਼ੇਸ਼ ਨਾਕਾਬੰਦੀਆਂ ਦੀ ਨਿਗਰਾਨੀ ਕੀਤੀ ਗਈ । ਦਿਹਾਤੀ ਪੁਲਿਸ ਵੱਲੋਂ ਵੱਖ - ਵੱਖ ਸਬ - ਡਵੀਜ਼ਨਾਂ ਵਿੱਚ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਮੁਹਿੰਮਾਂ ਨੂੰ ਵੀ ਤੇਜ਼ ਕੀਤਾ ਗਿਆ ਹੈ ਤਾਂ ਜੋ ਅਮਨ - ਕਾਨੂੰਨ ਦੀ ਸਥਿਤੀ ਬਰਕਰਾਰ ਰਹੇ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ । ਇਸ ਸੰਬੰਧੀ ਗੱਲਬਾਤ ਕਰਦਿਆਂ ਐੱਸ . ਐੱਸ . ਪੀ . ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਸਮਾਗਮਾਂ ਤੇ ਮੌਜੂਦਾ ਸੁਰੱਖਿਆ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਦਿਹਾਤੀ ਪੁਲਿਸ ਵਲੋਂ ਲਗਪਗ 700 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸਾਰੇ ਐੱਸ . ਐੱਚ . ਓਜ਼ , ਗਜ਼ਟਿਡ ਅਫਸਰਾਂ ਅਤੇ ਪੁਲਿਸ ਟੀਮਾਂ ਵੱਲੋਂ ਸੰਵੇਦਨਸ਼ੀਲ ਥਾਵਾਂ ‘ ਤੇ ਫਲੈਗ ਮਾਰਚ ਅਤੇ ਸੁਰੱਖਿਆ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਵੇ । ਪੁਲਿਸ ਟੀਮਾਂ ਵੱਲੋਂ ਬਾਜ਼ਾਰਾਂ , ਭੀੜ - ਭਾੜ ਵਾਲੇ ਇਲਾਕਿਆਂ , ਸੰਵੇਦਨਸ਼ੀਲ ਥਾਵਾਂ ਅਤੇ ਹੋਰ ਮਹੱਤਵਪੂਰਨ ਜਨਤਕ ਸਥਾਨਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਵਿੱਚ ਭਰੋਸਾ ਵਧਾਇਆ ਗਿਆ । ਐੱਸ . ਐੱਸ . ਪੀ . ਵਿਰਕ ਨੇ ਅੱਗੇ ਦੱਸਿਆ ਕਿ ਸੁਤੰਤਰਤਾ ਦਿਵਸ ਸਮਾਗਮਾਂ ਨੂੰ ਸ਼ਾਂਤਮਈ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਕਾਬੰਦੀਆਂ ਅਤੇ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ । ਵੱਖ - ਵੱਖ ਨਾਕਿਆਂ ‘ ਤੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ , ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸੰਵੇਦਨਸ਼ੀਲ ਥਾਵਾਂ ‘ ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ । ਜਿੱਥੇ - ਜਿੱਥੇ ਸੁਤੰਤਰਤਾ ਦਿਵਸ ਸਮਾਗਮ , ਝੰਡਾ ਲਹਿਰਾਉਣ ਦੀਆਂ ਰਸਮਾਂ ਅਤੇ ਹੋਰ ਜਨਤਕ ਪ੍ਰੋਗਰਾਮ ਹੋਣੇ ਹਨ , ਉਥੇ ਪੁਲਿਸ ਫੋਰਸ ਦੀ ਲੋੜੀਂਦੀ ਤਾਇਨਾਤੀ ਕੀਤੀ ਗਈ ਹੈ । ਇਨ੍ਹਾਂ ਸਥਾਨਾਂ ‘ ਤੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ । ਜ਼ਿਲ੍ਹੇ ਵਿੱਚ ਮਹਾਨ ਸ਼ਖਸੀਅਤਾਂ ਦੇ ਬੁੱਤਾਂ , ਸ਼ਹੀਦੀ ਸਮਾਰਕਾਂ ਤੇ ਹੋਰ ਮਹੱਤਵਪੂਰਨ ਯਾਦਗਾਰਾਂ ਦੀ ਸੁਰੱਖਿਆ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਪੁਲਿਸ ਟੀਮਾਂ ਵੱਲੋਂ ਇਨ੍ਹਾਂ ਥਾਵਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ ਅਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ । ਰੇਲਵੇ ਸਟੇਸ਼ਨਾਂ , ਬੱਸ ਅੱਡਿਆਂ , ਬਾਜ਼ਾਰਾਂ ਅਤੇ ਹੋਰ ਭੀੜ - ਭਾੜ ਵਾਲੀਆਂ ਜਨਤਕ ਥਾਵਾਂ ‘ ਤੇ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ । ਜ਼ਿਲ੍ਹੇ ਭਰ ਵਿੱਚ ਐਮਰਜੈਂਸੀ ਰਿਸਪਾਂਸ ਵਾਹਨ ਤਾਇਨਾਤ ਕੀਤੇ ਗਏ ਹਨ , ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ 24 ਘੰਟੇ ਸੇਵਾ ਲਈ ਤਿਆਰ ਹਨ । ਇਸ ਮੌਕੇ ਉਨ੍ਹਾਂ ਨਾਲ ਐੱਸ . ਪੀ . ਹੈੱਡਕੁਆਰਟਰ ਮੁਕੇਸ਼ ਕੁਮਾਰ ਵੀ ਮੌਜੂਦ ਸਨ ।
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ, ਦਿਹਾਤੀ ਤੇ ਮਹਿਲਾ ਕਾਂਗਰਸ ਸ਼ਹਿਰੀ ਨੇ ਕੇਂਦਰ ਸਰਕਾਰ ਖਿਲਾਫ਼ ਰੋਸ ਜਤਾਇਆ ਅਗਲੀ ਖ਼ਬਰ ਹਰਜੋਤ ਕੌਰ ਲੋਟੀਆਂ ਨੇ ਇਲਾਕੇ ਦੀਆਂ ਧੀਆਂ - ਭੈਣਾ ਤੇ ਮਾਤਾਵਾਂ ਨਾਲ ਤੀਆਂ ਦਾ ਤਿਉਹਾਰ ਮਨਾਇਆ ਡਾ. ਗੁਰਪ੍ਰੀਤ ਕੌਰ ਮਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।