15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅਕਾਲੀ ਦਲ ਆਦਮਪੁਰ ਵਲੋਂ ਸਖ਼ਤ ਸ਼ਬਦਾਂ ਵਿੱਚ ਕੀਤੀ ਨਿੰਦਾ

ਆਦਮਪੁਰ,14 ਅਗਸਤ (ਹਰਪ੍ਰੀਤ ਸਿੰਘ)- ਸੱਚਖੰਡ ਸ਼੍ਰੀ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੀ ਅਕਾਲੀ ਦਲ ਆਦਮਪੁਰ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਗੁਰਦਿਆਲ ਸਿੰਘ ਨਿੱਝਰ, ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ, ਬਲਜੀਤ ਸਿੰਘ ਬਹਾਉਦੀਨਪੁਰ, ਕੁਲਵਿੰਦਰ ਸਿੰਘ ਟੋਨੀ, ਦਲਜੀਤ ਸਿੰਘ ਭੱਟੀ, ਤਨਵੀਰ ਸਿੰਘ ਵੱਲੋਂ ਬਹੱਦ ਕਾਇਰਾਨਾ ਅਤੇ ਅਫ਼ਸੋਸਜਨਕ ਕਰਾਰ ਦਿੱਤਾ। ਸਥਾਨਕ ਅਕਾਲੀ ਆਗੂਆਂ ਨੇ ਆਖਿਆ ਕਿ ਧਾਰਮਿਕ ਅਸਥਾਨ ‘ਤੇ ਅਜਿਹੀ ਹਿੰਸਕ ਘਟਨਾ ਨੂੰ ਅੰਜਾਮ ਦੇਣਾ ਬਹੁਤ ਹੀ ਮੰਦਭਾਗਾ ਹੈ।

ਅਜੀਤ ਡੈਸਕ 15-08-2026
ਆਦਮਪੁਰ,14 ਅਗਸਤ (ਹਰਪ੍ਰੀਤ ਸਿੰਘ)- ਸੱਚਖੰਡ ਸ਼੍ਰੀ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੀ ਅਕਾਲੀ ਦਲ ਆਦਮਪੁਰ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਗੁਰਦਿਆਲ ਸਿੰਘ ਨਿੱਝਰ, ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ, ਬਲਜੀਤ ਸਿੰਘ ਬਹਾਉਦੀਨਪੁਰ, ਕੁਲਵਿੰਦਰ ਸਿੰਘ ਟੋਨੀ, ਦਲਜੀਤ ਸਿੰਘ ਭੱਟੀ, ਤਨਵੀਰ ਸਿੰਘ ਵੱਲੋਂ ਬਹੱਦ ਕਾਇਰਾਨਾ ਅਤੇ ਅਫ਼ਸੋਸਜਨਕ ਕਰਾਰ ਦਿੱਤਾ। ਸਥਾਨਕ ਅਕਾਲੀ ਆਗੂਆਂ ਨੇ ਆਖਿਆ ਕਿ ਧਾਰਮਿਕ ਅਸਥਾਨ ‘ਤੇ ਅਜਿਹੀ ਹਿੰਸਕ ਘਟਨਾ ਨੂੰ ਅੰਜਾਮ ਦੇਣਾ ਬਹੁਤ ਹੀ ਮੰਦਭਾਗਾ ਹੈ। ਲੋਕਤੰਤਰ ਵਿੱਚ ਆਪਣਾ ਪੱਖ ਰੱਖਣ ਅਤੇ ਸਿਆਸੀ ਸਰਗਰਮੀਆਂ ਕਰਨ ਦਾ ਸਭ ਨੂੰ ਅਧਿਕਾਰ ਹੈ, ਪਰ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਹਮਲਾ ਸਿਰਫ਼ ਇੱਕ ਵਿਅਕਤੀ ‘ਤੇ ਨਹੀਂ, ਸਗੋਂ ਜਮਹੂਰੀਅਤ ‘ਤੇ ਹਮਲਾ ਹੈ। ਅਕਾਲੀ ਦਲ ਆਦਮਪੁਰ ਦੀ ਇਕਾਈ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਾਜ਼ਿਸ਼ ਪਿੱਛੇ ਚਿਹਰਿਆਂ ਦੀ ਤੁਰੰਤ ਪਛਾਣ ਕੀਤੀ ਜਾਵੇ ਅਤੇ ਹਮਲਾਵਰਾਂ ਦੇ ਨਾਲ-ਨਾਲ ਇਸ ਦੇ ਮਾਸਟਰਮਾਈਂਡ ਵਿਰੁੱਧ ਵੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ- ਕੰਗ, ਢੋਟ ਅਗਲੀ ਖ਼ਬਰ 15 ਅਗਸਤ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਵਲੋਂ ਨੂਰਮਹਿਲ ਚੀਮਾ ਚੌਕ ’ਚ ਵਾਹਨਾਂ ਦੀ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।