20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਤੇਜਬੀਰ ਸਿੰਘ ਨੇ ਜ਼ਿਲ੍ਹਾ ਦਿਹਾਤੀ ਦੇ ਐੱਸ . ਪੀ . ਹੈੱਡਕੁਆਰਟਰ ਦਾ ਚਾਰਜ ਸੰਭਾਲਿਆ

ਜਲੰਧਰ, 17 ਅਗਸਤ (ਜਤਿੰਦਰ ਪੰਮੀ)–ਬੀਤੇ ਦਿਨ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਦੌਰਾਨ ਪੀ. ਪੀ.

ਜ਼ਿਲ੍ਹਾ ਦਿਹਾਤੀ ਪੁਲਿਸ ਦੇ ਐੱਸ. ਪੀ. ਹੈੱਡਕੁਆਰਟਰ ਵਜੋਂ ਅਹੁਦਾ ਸੰਭਾਲਣ ਮੌਕੇ ਤੇਜਬੀਰ ਸਿੰਘ ਹੁੰਦਲ। ਤਸਵੀਰ-ਮੁਨੀਸ਼ 18-08-2026
ਜਲੰਧਰ, 17 ਅਗਸਤ (ਜਤਿੰਦਰ ਪੰਮੀ)–ਬੀਤੇ ਦਿਨ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਦੌਰਾਨ ਪੀ. ਪੀ. ਐੱਸ. ਅਧਿਕਾਰੀ ਤੇਜਬੀਰ ਸਿੰਘ ਹੁੰਦਲ ਨੂੰ ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਦਾ ਐੱਸ. ਪੀ. ਹੈੱਡਕੁਆਰਟਰ ਲਾਇਆ ਗਿਆ ਹੈ। ਤੇਜਬੀਰ ਸਿੰਘ ਹੁੰਦਲ ਨੇ ਸੋਮਵਾਰ ਨੂੰ ਐੱਸ. ਐੱਸ. ਪੀ. ਦਫ਼ਤਰ ਦਿਹਾਤੀ ਪਹੁੰਚ ਕੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਦੱਸਣਯੋਗ ਹੈ ਕਿ ਐੱਸ. ਪੀ. ਹੁੰਦਲ ਇਸ ਤੋਂ ਪਹਿਲਾਂ ਵੀ ਕਮਿਸ਼ਨਰੇਟ ਪੁਲਿਸ ਵਿੱਚ ਵੀ ਏ. ਡੀ. ਸੀ. ਪੀ.-1 ਵਜੋਂ ਸੇਵਾਵਾਂ ਨਿਭਾਆ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਅੰਮ੍ਰਿਤਸਰ ਦਿਹਾਤੀ, ਖੰਨਾ ਦਿਹਾਤੀ ਪੁਲਿਸ, ਪੁਲਿਸ ਜ਼ਿਲ੍ਹਾ ਬਟਾਲਾ ਅਤੇ ਕਪੂਰਥਲਾ ਵਿਚ ਐੱਸ. ਪੀ.-2 ਤੋਂ ਇਲਾਵਾ ਹੋਰ ਵੀ ਕਈ ਜ਼ਿਲ੍ਹਿਆਂ ਵਿੱਚ ਸੇਵਾਵਾਂ ਨਿਭਾਈਆਂ ਹਨ। ਐੱਸ. ਪੀ. ਹੈੱਡਕੁਆਰਟਰ ਵਜੋਂ ਅਹੁਦਾ ਸੰਭਾਲਣ ’ਤੇ ਗੱਲਬਾਤ ਕਰਦਿਆਂ ਤੇਜਬੀਰ ਸਿੰਘ ਹੁੰਦਲ ਨੇ ਕਿਹਾ ਕਿ ਦਿਹਾਤੀ ਪੁਲਿਸ ਨਾਲ ਸੰਬੰਧਤ ਲੋਕਾਂ ਦੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਅਪਰਾਧਕਾਂ ਅਨਸਰਾਂ ਨੂੰ ਨੱਥ ਪਾਈ ਜਾਵੇਗੀ ਅਤੇ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਤੇ ਗੈਂਗਸਟਰਾਂ ’ਤੇ ਵਾਰ ਮੁਹਿੰਮ ਤਹਿਤ ਅਪਰਾਧੀਆਂ ਵਿਰੁੱਧ ਸਖ਼ਤੀ ਵਰਤੀ ਜਾਵੇਗੀ।
ਪਿਛਲੀ ਖ਼ਬਰ ਗੁਰਦੁਆਰਾ ਅਰਬਨ ਅਸਟੇਟ ਫੇਜ਼ -1 ਵਿਖੇ ਬੱਚਿਆਂ ਦਾ ਗੁਰਮਤਿ ਸਮਾਗਮ ਅਗਲੀ ਖ਼ਬਰ ਇੰਪਰੂਵਮੈਂਟ ਟਰੱਸਟ ਦੇ 6 ਅਲਾਟੀਆਂ ਦੇ ਹੱਕ ਵਿਚ ਫ਼ੈਸਲਾ , 95 ਲੱਖ ਰੁਪਏ ਅਦਾ ਕਰਨ ਦੇ ਹੁਕਮ ਅਲਾਟੀਆਂ ਨੇ ਟਰੱਸਟ ਦੇ ਖ਼ਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।